ਨਵੀਂ ਦਿੱਲੀ, 11 ਅਕਤੂਬਰ ,ਬੋਲੇ ਪੰਜਾਬ ਬਿਊਰੋ;
ਵੈਸਟਇੰਡੀਜ਼ ਵਿਰੁੱਧ ਦਿੱਲੀ ਟੈਸਟ ਦੇ ਦੂਜੇ ਦਿਨ, ਕਪਤਾਨ ਸ਼ੁਭਮਨ ਗਿੱਲ ਨੇ ਵੀ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਆਪਣਾ 10ਵਾਂ ਟੈਸਟ ਸੈਂਕੜਾ ਪੂਰਾ ਕੀਤਾ। ਗਿੱਲ ਨੇ ਸੈਂਕੜਾ ਲਾਉਣ ਦੇ ਨਾਲ ਹੀ ਕਈ ਰਿਕਾਰਡ ਕਾਇਮ ਕੀਤੇ ਹਨ। ਇਸ ਮੈਚ ਵਿੱਚ ਆਪਣੇ ਅਰਧ ਸੈਂਕੜੇ ਦੇ ਨਾਲ, ਸ਼ੁਭਮਨ ਗਿੱਲ ਵਿਸ਼ਵ ਟੈਸਟ ਚੈਂਪੀਅਨਸ਼ਿਪ ਵਿੱਚ ਭਾਰਤ ਲਈ ਸਭ ਤੋਂ ਵੱਧ ਦੌੜਾਂ ਬਣਾਉਣ ਵਾਲਾ ਖਿਡਾਰੀ ਬਣ ਗਿਆ ਹੈ।
ਇਸ ਤੋਂ ਪਹਿਲਾਂ ਰਿਸ਼ਭ ਪੰਤ ਨੇ ਕਿਸੇ ਭਾਰਤੀ ਖਿਡਾਰੀ ਵੱਜੋਂ ਵਿਸ਼ਵ ਟੈਸਟ ਚੈਂਪੀਅਨਸ਼ਿਪ ਵਿੱਚ ਸਭ ਤੋਂ ਵੱਧ ਦੌੜਾਂ ਬਣਾਈਆਂ ਹਨ। ਪੰਤ ਨੇ ਵਿਸ਼ਵ ਟੈਸਟ ਚੈਂਪੀਅਨਸ਼ਿਪ ਵਿੱਚ ਕੁੱਲ 2,731 ਦੌੜਾਂ ਬਣਾਈਆਂ ਹਨ। ਉੱਥੇ ਹੀ ਹੁਣ ਗਿੱਲ ਦੇ ਵਿਸ਼ਵ ਟੈਸਟ ਚੈਂਪੀਅਨਸ਼ਿਪ ਵਿੱਚ 2,771 ਦੌੜਾਂ ਬਣਾ ਲਈਆਂ ਹਨ ਅਤੇ ਸਿਖਰਲਾ ਸਥਾਨ ਹਾਸਲ ਕਰ ਲਿਆ ਹੈ। ਰੋਹਿਤ ਸ਼ਰਮਾ 2,716 ਦੌੜਾਂ ਨਾਲ ਸੂਚੀ ਵਿੱਚ ਤੀਜੇ ਸਥਾਨ ‘ਤੇ ਹਨ, ਜਦੋਂ ਕਿ ਵਿਰਾਟ ਕੋਹਲੀ 2,617 ਦੌੜਾਂ ਨਾਲ ਚੌਥੇ ਸਥਾਨ ‘ਤੇ ਹਨ।














