ਦੀਵਾਲੀ ਦੇ ਦਿਨ ਪੁੱਤ ਨੇ ਮਾਂ ਦਾ ਕੀਤਾ ਬੇਰਹਿਮੀ ਨਾਲ ਕਤਲ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ, 20 ਅਕਤੂਬਰ ,ਬੋਲੇ ਪੰਜਾਬ ਬਿਊਰੋ;

ਸੋਮਵਾਰ ਸਵੇਰੇ ਚੰਡੀਗੜ੍ਹ ਵਿੱਚ ਇਕ ਕਲਯੁਗੀ ਪੁਤਰ ਨੇ ਆਪਣੀ ਮਾਂ ਦਾ ਗਲਾ ਵੱਢ ਦਿੱਤਾ। ਇਸ ਤੋਂ ਬਾਅਦ ਮੁਲਜ਼ਮ ਫਰਾਰ ਗਿਆ। ਆਸ ਪਾਸ ਦੇ ਲੋਕਾਂ ਨੇ ਪੁਲਿਸ ਨੂੰ ਸੂਚਿਤ ਕੀਤਾ। ਸੂਚਨਾ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ। ਪੁਲਿਸ ਅਨੁਸਾਰ ਮੁਲਜ਼ਮ ਮਾਨਸਿਕ ਤੌਰ ‘ਤੇ ਪਰੇਸ਼ਾਨ ਸੀ। ਉਹ ਪੁਲਿਸ ਦੇ ਆਉਣ ਤੋਂ ਪਹਿਲਾਂ ਹੀ ਭੱਜ ਗਿਆ। ਸੈਕਟਰ 40 ਦੀ ਰਹਿਣ ਵਾਲੀ ਸੁਸ਼ੀਲਾ ਨੇਗੀ ਅੱਜ ਸਵੇਰੇ ਆਪਣੇ ਕਮਰੇ ਵਿੱਚ ਮ੍ਰਿਤਕ ਪਾਈ ਗਈ। ਉਸਦੇ ਛੋਟੇ ਪੁੱਤਰ, ਰਵੀ ਨੇ ਉਸਦੀ ਹੱਤਿਆ ਕਰ ਦਿੱਤੀ। ਇਹ ਪਰਿਵਾਰ ਮੂਲ ਰੂਪ ਵਿੱਚ ਉਤਰਾਖੰਡ ਦੇ ਗੜ੍ਹਵਾਲ ਦਾ ਰਹਿਣ ਵਾਲਾ ਸੀ। ਉਹ ਆਪਣੇ ਪਰਿਵਾਰ ਨਾਲ ਸੈਕਟਰ 40 ਵਿੱਚ ਰਹਿ ਰਹੀ ਸੀ। ਕਤਲ ਕਰਨ ਵਾਲਾ ਵਿਅਕਤੀ ਰਵੀ ਪੰਜਾਬ ਯੂਨੀਵਰਸਿਟੀ ਦਾ ਕਰਮਚਾਰੀ ਸੀ। ਦੱਸਿਆ ਗਿਆ ਹੈ ਕਿ ਉਹ ਕੁਝ ਸਮੇਂ ਤੋਂ ਮਾਨਸਿਕ ਤੌਰ ‘ਤੇ ਪਰੇਸ਼ਾਨ ਸੀ। ਉਹ ਅਕਸਰ ਆਪਣੇ ਪਰਿਵਾਰਕ ਮੈਂਬਰਾਂ ਨਾਲ ਝਗੜਾ ਕਰਦਾ ਰਹਿੰਦਾ ਸੀ। ਅੱਜ ਉਸਦੀ ਆਪਣੀ ਮਾਂ ਨਾਲ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ। ਇਸ ਤੋਂ ਬਾਅਦ ਉਸਨੇ ਉਸਦਾ ਕਤਲ ਕਰ ਦਿੱਤਾ ਅਤੇ ਭੱਜ ਗਿਆ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।