ਪਟਿਆਲਾ, 20 ਅਕਤੂਬਰ,ਬੋਲੇ ਪੰਜਾਬ ਬਿਉਰੋ;
ਪਟਿਆਲਾ ਦਾ ਸਾਬਕਾ ਮੇਅਰ ਸੰਜੀਵ ਸ਼ਰਮਾ ਬਿੱਟੂ ਭਾਜਪਾ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੂੰ ਕਾਂਗਰਸ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਅਤੇ ਪੰਜਾਬ ਇੰਚਾਰਜ ਭੁਪੇਸ਼ ਬਘੇਲ ਨੇ ਪਾਰਟੀ ਵਿੱਚ ਸ਼ਾਮਲ ਕੀਤਾ।
ਸੀਨੀਅਰ ਕਾਂਗਰਸੀ ਆਗੂਆਂ ਦੀ ਮੌਜੂਦਗੀ ਵਿੱਚ ਬਿੱਟੂ ਦੇ ਸ਼ਾਮਲ ਹੋਣ ਤੋਂ ਕਈ ਸੂਬਾਈ ਕਾਂਗਰਸੀ ਆਗੂ ਹੈਰਾਨ ਹਨ। ਚਰਚਾ ਹੈ ਕਿ ਉਨ੍ਹਾਂ ਨੂੰ ਪਾਰਟੀ ਵਿੱਚ ਵੱਡੀ ਜ਼ਿੰਮੇਵਾਰੀ ਦਿੱਤੀ ਜਾ ਸਕਦੀ ਹੈ। ਬਿੱਟੂ ਪਹਿਲਾਂ ਕਾਂਗਰਸ ਵਿੱਚ ਸਨ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਭਾਜਪਾ ਵਿੱਚ ਸ਼ਾਮਲ ਹੋਏ ਸਨ, ਪਰ ਹੁਣ ਉਹ ਦੁਬਾਰਾ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ।












