ਭਗਵੰਤ ਮਾਨ ਸਰਕਾਰ ਤੋਂ ਅਧਿਆਪਕ ਅਤੇ ਮੁਲਾਜ਼ਮ ਹੋਏ ਔਖੇ..! ਵਿੱਤੀ ਲੁੱਟ ਵਿਰੁੱਧ ਤਰਨਤਾਰਨ ਜ਼ਿਮਨੀ ਚੋਣ ‘ਚ ਕਰਨਗੇ ਝੰਡਾ ਮਾਰਚ

ਪੰਜਾਬ

ਤਰਨਤਾਰਨ ਜ਼ਿਮਨੀ ਚੋਣ ‘ਚ ਈਟੀਯੂ ਪੰਜਾਬ (ਰਜਿ) ਵੱਲੋਂ 26 ਅਕਤੂਬਰ ਨੂੰ ਕੀਤਾ ਜਾਵੇਗਾ ਝੰਡਾ ਮਾਰਚ- ਦਲਜੀਤ ਲਾਹੌਰੀਆ

ਤਰਨਤਾਰਨ 21 ਅਕਤੂਬਰ ,ਬੋਲੇ ਪੰਜਾਬ ਬਿਊਰੋ;

ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ (ਰਜਿ) ਦੇ ਸੂਬਾ ਪ੍ਰਧਾਨ ਹਰਜਿੰਦਰ ਪਾਲ ਸਿੰਘ ਪੰਨੂ ਤੇ ਸੂਬਾ ਪ੍ਰੈੱਸ ਸਕੱਤਰ ਦਲਜੀਤ ਸਿੰਘ ਲਹੌਰੀਆ ਨੇ ਦੱਸਿਆ ਕਿ ਵਿੱਤੀ ਤੇ ਵਿਭਾਗੀ ਮੰਗਾਂ ਦੇ ਹੱਲ ਲਈ ਤਰਨਤਾਰਨ ਜ਼ਿਮਨੀ ਚੋਣ ‘ਚ ਝੰਡਾ ਮਾਰਚ ਹੋਵੇਗਾ, ਪੁਰਾਣੀ ਪੈਨਸ਼ਨ ਬਹਾਲੀ ਲਈ ਵੀ 2 ਨਵੰਬਰ ਨੂੰ ਹੋ ਰਹੇ ਝੰਡਾ ਮਾਰਚ ‘ਚ ਵੱਡੀ ਸ਼ਮੂਲੀਅਤ ਕੀਤੀ ਜਾਵੇਗੀ।

ਲਾਹੌਰੀਆ ਨੇ ਦੱਸਿਆ ਕਿ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ,ਛੇਵੇਂ ਪੇ ਕਮਿਸ਼ਨ ਵੱਲੋਂ ਪ੍ਰਾਇਮਰੀ ਪੱਧਰ ਤੇ ਕੰਮ ਕਰਦੇ ਈਟੀਟੀ , ਹੈੱਡ ਟੀਚਰ , ਸੈਂਟਰ ਹੈੱਡ ਟੀਚਰ , ਬੀਪੀਈਓ ਨੂੰ ਦਿੱਤੇ ਵੱਧ ਗੁਣਾਂਕ 2.59 ਲਾਗੂ ਕਰਨ ,ਬੰਦ ਕੀਤੇ ਪੇਂਡੂ ਭੱਤੇ , ਬਾਰਡਰ ਭੱਤੇ ,ਅੰਗਹੀਣ ਭੱਤੇ ਲਾਗੂ ਕਰਨ ਅਤੇ ਰਹਿੰਦੀਆਂ ਡੀ.ਏ ਦੀਆਂ ਕਿਸ਼ਤਾਂ ਜਾਰੀ ਕਰਕੇ ਬਣਦੇ ਬਕਾਏ ਦੇਣ,ਏਸੀਪੀ ਲਾਗੂ ਕਰਕੇ ਅਗਲੇ ਗਰੇਡ,ਹੈੱਡ ਟੀਚਰਜ਼ ਦੀਆਂ 1904 ਪੋਸਟਾਂ ਮੁੜ ਬਹਾਲ ਕਰਨ ਵਾਲੀ ਵਿੱਤ ਵਿਭਾਗ ਨੂੰ ਆਈ ਪਰਪੋਜਲ ਪ੍ਰਵਾਨ ਕਰਨ 17-7-2020 ਤੋਂ ਬਾਅਦ ਭਰਤੀ ਅਧਿਆਪਕਾਂ ਤੇ ਕੇਂਦਰੀ ਪੈਟਰਨ ਸਕੇਲ ਬੰਦ ਕਰਕੇ ਪੰਜਾਬ ਪੇਅ ਸਕੇਲ ਲਾਗੂ ਕਰਨ।

180 ਈਟੀਟੀ ਅਧਿਆਪਕਾਂ ਤੇ ਵੀ ਮੁੱਢਲੇ ਨਿਯੁਕਤੀ ਪੱਤਰ ਦੀਆਂ ਸ਼ਰਤਾਂ ਬਹਾਲ ਰੱਖ ਕੇ ਪੰਜਾਬ ਸਕੇਲ ਲਾਗੂ ਕਰਨ,6635 ਈਟੀਟੀ ਭਰਤੀ ਚ’ ਰੀਕਾਸਟ ਕੈਟਾਗਰੀਜ਼ 117 ਅਧਿਆਪਕਾਂ ਸੇਵਾਵਾਂ ਪੱਕੀਆਂ ਕਰਨ , ਈਟੀਟੀ , ਹੈੱਡ ਟੀਚਰ ਸੈਂਟਰ ਹੈੱਡ ਟੀਚਰ ਤੇ ਬੀਪੀਈਓ ਨੂੰ ਵੱਧ ਪੇ ਸਕੇਲ ਦੇ ਕੇ ਵਿਸ਼ੇਸ਼ ਭੱਤੇ ਦੇਣ, ਮੈਡੀਕਲ ਪ੍ਰਤੀ ਪੂਰਤੀ ਕਲੇਮ ਦੀ ਜਗ੍ਹਾ ਇਲਾਜ ਲਈ ਹੈਲਥ ਕਾਰਡ ਜਾਰੀ ਕਰਨ।

ਪ੍ਰਾਇਮਰੀ ਪੱਧਰ ਤੇ ਰਹਿੰਦੀਆਂ ਭਰਤੀ ਮੁਕੰਮਲ ਕਰਨ ਅਤੇ ਪ੍ਰੀ-ਪ੍ਰਾਇਮਰੀ ਅਧਿਆਪਕ ਅਤੇ ਹੈਲਪਰ ਦੀ ਬਣਦੇ ਰੈਗੂਲਰ ਗਰੇਡ ਵਿੱਚ ਭਰਤੀ ਨਹੀਂ ,ਐਸੋਸੀਏਟ ਅਤੇ ਅਸਿਸਟੈਂਟ ਐਸੋਸੀਏਟ ਅਧਿਆਪਕਾਂ ਉੱਪਰ ਸੇਵਾ ਨਿਯਮ ਲਾਗੂ ਨਹੀਂ ਕੀਤੇ ਜਾ ਰਹੇ ਅਤੇ ਕਈ ਵਿਭਾਗੀ ਮੰਗਾਂ ਦਾ ਹੱਲ ਨਹੀਂ ਕੀਤਾ ਜਾ ਰਿਹਾ।

ਲਾਹੌਰੀਆ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੀਤੀ ਗਈ ਲੁੱਟ ਦੇ ਖ਼ਿਲਾਫ਼ ਜ਼ਿਮਨੀ ਚੋਣ ਤਰਨਤਾਰਨ ਵਿਖੇ 26 ਅਕਤੂਬਰ ਨੂੰ ਝੰਡਾ ਮਾਰਚ ਕੀਤਾ ਜਾਵੇਗਾ। ਜਿਸ ਦੀ ਤਿਆਰੀ ਲਈ ਤਰਨਤਾਰਨ ਵਿਖੇ ਕੀਤੀ ਜਾ ਰਹੀ ਹੈ ਤਿਆਰੀ ਮੀਟਿੰਗ ਅਧਿਆਪਕ ਵਰਗ ਨੂੰ ਅਪੀਲ ਕੀਤੀ ਚੱਲੋ ਸਾਰੇ ਲੜੋ ਸਾਰੇ ਆਓ ਆਪਣੀਆਂ ਆਪਣੀਆਂ ਗੱਡੀਆਂ ਚੱਕੋ ਤੇ ਝੰਡਾ ਮਾਰਚ ਚ ਸ਼ਮੂਲੀਅਤ ਕਰੋ।ਇਸ ਮੌਕੇ ਹਰਜਿੰਦਰ ਪਾਲ ਸਿੰਘ ਪੰਨੂ ,ਨਰੇਸ਼ ਪਨਿਆੜ ਬੀ ਕੇ ਮਹਿਮੀ ਲਖਵਿੰਦਰ ਸਿੰਘ ਸੇਖੋਂ ਹਰਜਿੰਦਰ ਹਾਂਡਾ ਸਤਵੀਰ ਸਿੰਘ ਰੌਣੀ ਹਰਕ੍ਰਿਸ਼ਨ ਸਿੰਘ ਮੋਹਾਲੀ , ਦਲਜੀਤ ਸਿੰਘ ਲਾਹੌਰੀਆ ਨੀਰਜ ਅਗਰਵਾਲ ਗੁਰਿੰਦਰ ਸਿੰਘ ਘੁੱਕੇਵਾਲੀ ਸਰਬਜੀਤ ਸਿੰਘ ਖਡੂਰ ਸਾਹਿਬ ਸੋਹਣ ਸਿੰਘ ਮੋਗਾ ਅਮ੍ਰਿਤਪਾਲ ਸਿੰਘ ਸੇਖੋਂ ਨਿਰਭੈ ਸਿੰਘ ਮਾਲੋਵਾਲ ਅਸ਼ੋਕ ਕੁਮਾਰ ਸਰਾਰੀ ਤਰਸੇਮ ਲਾਲ ਜਲੰਧਰ ਜਤਿੰਦਰਪਾਲ ਸਿੰਘ ਰੰਧਾਵਾ ਹਰਜਿੰਦਰ ਸਿੰਘ ਚੌਹਾਨ ਸਤਬੀਰ ਸਿੰਘ ਬੋਪਾਰਾਏ ਰਵੀ ਵਾਹੀ ਆਦਿ ਆਗੂ ਹਾਜ਼ਰ ਸਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।