ਰਾਮ ਸਿੰਘ ਦੱਤ ਯਾਦਗਾਰੀ ਹਾਲ ਕਮੇਟੀ ਵੱਲੋਂ ਕੀਤਾ ਐਲਾਨ
ਗੁਰਦਾਸਪੁਰ 25 ਨਵੰਬਰ ,ਬੋਲੇ ਪੰਜਾਬ ਬਿਊਰੋ(ਮਲਾਗਰ ਖਮਾਣੋਂ);
ਕਾਮਰੇਡ ਰਾਮ ਸਿੰਘ ਦੱਤ ਯਾਦਗਾਰੀ ਹਾਲ ਕਮੇਟੀ ਗੁਰਦਾਸਪੁਰ ਵਲੋਂ 16 ਨਵੰਬਰ ਨੂੰ ਗਦਰ ਲਹਿਰ ਦੇ ਸ਼ਹੀਦਾਂ ਨੂੰ ਸਮਰਪਿਤ ਸਮਾਗਮ ਦਾ ਆਯੋਜਨ ਰਾਮ ਸਿੰਘ ਦੱਤ ਹਾਲ ਵਿਖੇ ਮਨਾਇਆ ਜਾਵੇਗਾ। ਇਹ ਸਮਾਗਮ ਗ਼ਦਰ ਲਹਿਰ ਦੇ ਸ਼ਹੀਦ ਸਰਦਾਰ ਕਰਤਾਰ ਸਿੰਘ ਸਰਾਭਾ, ਅਸ਼ਫਾਕ ਓਲਾ ਖਾਂ, ਗ਼ਦਰੀ ਗੁਲਾਬ ਕੌਰ ਅਤੇ ਹੋਰ ਗ਼ਦਰੀ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਹੋਵੇਗਾ। ਇਹ ਐਲਾਨ ਅੱਜ ਕਮੇਟੀ ਦੇ ਪ੍ਰਧਾਨ ਵੱਸਣ ਸਿੰਘ ਅਤੇ ਮੀਤ ਪ੍ਰਧਾਨ ਕਾਮਰੇਡ ਬਲਵੀਰ ਸਿੰਘ ਕੱਤੋਵਾਲ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਕੀਤਾ। ਇਸ ਮੌਕੇ ਜਾਣਕਾਰੀ ਦਿੰਦਿਆਂ ਅਮਰਜੀਤ ਸ਼ਾਸਤਰੀ ਪ੍ਰੈਸ ਸਕੱਤਰ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗੁਰਦਾਸਪੁਰ ਦੇ ਜਨਤਕ ਅਤੇ ਜਮਹੂਰੀਅਤ ਪਸੰਦ ਲੋਕਾਂ ਦੇ ਵਿਸ਼ਾਲ ਇਕੱਠ ਵਲੋਂ ਇਹਨਾਂ ਕੌਮੀ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਕਾਮਰੇਡ ਰਘੁਬੀਰ ਸਿੰਘ ਰੋਸੇ ਪਕੀਵਾਂ ਨੇ ਕਿਹਾ ਕਿ ਦੇਸੀ ਅਤੇ ਵਿਦੇਸ਼ੀ ਕਾਰਪੋਰੇਟ ਘਰਾਣਿਆਂ ਦੇ ਦਲਾਲ ਹਾਕਮ ਜਮਾਤਾਂ ਵੱਲੋਂ ਸ਼ਹੀਦਾਂ ਦੇ ਸੁਪਨਿਆਂ ਦਾ ਸਮਾਜ ਸਿਰਜਣ ਲਈ ਕੀਤੀਆਂ ਕੁਰਬਾਨੀਆਂ ਨੂੰ ਮਿੱਟੀ ਵਿੱਚ ਰੋਲਿਆ ਜਾ ਰਿਹਾ ਹੈ। ਦੇਸ਼ ਦੇ ਜਲ ਜੰਗਲ ਜ਼ਮੀਨ ਅਤੇ ਹੋਰ ਨਵ ਰਤਨ ਅਦਾਰੇ ਵੱਡੇ ਘਰਾਣਿਆਂ ਨੂੰ ਕੌਡੀਆਂ ਦੇ ਭਾਅ ਵਿੱਚ ਵੇਚਿਆ ਜਾ ਰਿਹਾ ਹੈ। ਇਸ ਲਈ ਉਨ੍ਹਾਂ ਸ਼ਹੀਦਾਂ ਦੀ ਯਾਦ ਨੂੰ ਤਾਜ਼ਾ ਕਰਨ ਲਈ ਉਨ੍ਹਾਂ ਦੀ ਵਿਚਾਰਧਾਰਾ ਨੂੰ ਘਰ ਘਰ ਅੰਦਰ ਪਹੁੰਚਾਉਣ ਦੀ ਜ਼ਰੂਰਤ ਹੈ। ਮੀਟਿੰਗ ਦੌਰਾਨ ਫੈਸਲਾ ਕੀਤਾ ਗਿਆ ਕਿ ਦੇਸ਼ ਭਗਤ ਯਾਦਗਾਰ ਹਾਲ ਕਮੇਟੀ ਜਲੰਧਰ ਦੇ ਟਰੱਸਟੀ ਮੈਂਬਰਾਂ ਵਿਚੋਂ ਕਿਸੇ ਵਿਸ਼ੇਸ਼ ਬੁਧੀਜੀਵੀ ਨੂੰ ਬੁਲਾਰੇ ਦੇ ਤੌਰ ਤੇ ਬੁਲਾਇਆ ਜਾਵੇਗਾ। ਤਾਂ ਕਿ ਲੋਕਾਂ ਵਿਚ ਚੇਤਨਾ ਫਲਾਈ ਜਾ ਸਕੇ। ਇਸ ਮੌਕੇ ਵਿੱਤ ਸਕੱਤਰ ਅਜੀਤ ਸਿੰਘ ਹੁੰਦਲ, ਅਵਤਾਰ ਸਿੰਘ, ਸੁਖਦੇਵ ਸਿੰਘ ਭਾਗੋਕਾਵਾਂ, ਅਸ਼ਵਨੀ ਕੁਮਾਰ ਲਖਣ ਕਲਾਂ, ਪਰਮਿੰਦਰ ਸਿੰਘ , ਰਮੇਸ਼ ਕੁਮਾਰ, ਲਖਵਿੰਦਰ ਸਿੰਘ ਹੈਡ ਮਾਸਟਰ ਅਵਿਨਾਸ਼ ਸਿੰਘ ਹਾਜ਼ਰ ਸਨ।












