ਚੰਡੀਗੜ੍ਹ 27 ਅਕਤੂਬਰ ,ਬੋਲੇ ਪੰਜਾਬ ਬਿਊਰੋ;
ਮੁੱਖ ਮੰਤਰੀ ਭਗਵੰਤ ਮਾਨ ਨੇ 28 ਅਕਤੂਬਰ ਨੂੰ ਕੈਬਨਿਟ ਦੀ ਮੀਟਿੰਗ ਸੱਦੀ ਹੈ। ਇਹ ਮੀਟਿੰਗ ਸਵੇਰੇ 10 ਵਜੇ ਮੁੱਖ ਮੰਤਰੀ ਦੇ ਚੰਡੀਗੜ੍ਹ ਸਥਿਤ ਨਿਵਾਸ ਸਥਾਨ ‘ਤੇ ਹੋਵੇਗੀ। ਇਸ ਮੀਟਿੰਗ ਦੌਰਾਨ ਕਈ ਮਹੱਤਵਪੂਰਨ ਮੁੱਦਿਆਂ ‘ਤੇ ਫੈਸਲੇ ਲਏ ਜਾਣਗੇ, ਜਿਨ੍ਹਾਂ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਸਮਾਗਮ ਸ਼ਾਮਲ ਹਨ।













