ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਐਸਜੀਪੀਸੀ ਦੇ ਪੰਜਵੀ ਬਾਰ ਪ੍ਰਧਾਨ ਬਣਨਾ ਵਿਰੋਧੀ ਸਾਜ਼ਿਸ਼ਕਾਰਾਂ ਤੇ ਉਹਨਾਂ ਦੀਆਂ ਕਠਪੁਤਲੀਆਂ ਨੂੰ ਕਰਾਰਾ ਜਵਾਬ: ਪਰਮਜੀਤ ਸਿੰਘ ਵੀਰਜੀ

ਨੈਸ਼ਨਲ ਪੰਜਾਬ

ਧਾਮੀ ਜੀ ਨੂੰ ਵਧਾਈ ਅਤੇ ਪੰਥ ਲਈ ਸਮਰਪਣ, ਵਚਨਬੱਧਤਾ ਤੇ ਨਿਮਰਤਾ ਨਾਲ ਸੇਵਾ ਜਾਰੀ ਰੱਖਣ ਵਾਸਤੇ ਸ਼ੁਭ ਇੱਛਾਵਾਂ

ਨਵੀਂ ਦਿੱਲੀ 3 ਨਵੰਬਰ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):-

ਗੁਰੂਬਾਣੀ ਰਿਸਰਚ ਫਾਉਂਡੇਸ਼ਨ ਦੇ ਮੁੱਖੀ, ਦਿੱਲੀ ਕਮੇਟੀ ਦੀ ਧਰਮਪ੍ਰਚਾਰ ਵਿੰਗ ਦੇ ਸਾਬਕਾ ਕੋ ਚੇਅਰਮੈਨ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਸਰਗਰਮ ਆਗੂ ਸਰਦਾਰ ਪਰਮਜੀਤ ਸਿੰਘ ਵੀਰ ਜੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪੰਜਵੀ ਵਾਰ ਬਣੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਵਧਾਈ ਦਿੱਤੀ ਹੈ। ਇਸ ਮੌਕੇ ਉਨ੍ਹਾਂ ਨੇ ਕਿਹਾ ਹੈ ਕਿ ਅਕਾਲ ਪੁਰਖ, ਖਾਲਸਾ ਪੰਥ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦਾ ਧੰਨਵਾਦੀ ਹਾਂ ਜਿਹਨਾਂ ਨੇ ਸ਼੍ਰੋਮਣੀ ਕਮੇਟੀ ਦੀ ਚੋਣ ਵਿਚ ਸ਼੍ਰੋਮਣੀ ਅਕਾਲੀ ਦਲ ’ਤੇ ਵਿਸ਼ਵਾਸ ਕਰ ਕੇ ਸਿੱਖ ਵਿਰੋਧੀ ਸਾਜ਼ਿਸ਼ਕਾਰਾਂ ਤੇ ਉਹਨਾਂ ਦੀਆਂ ਕਠਪੁਤਲੀਆਂ ਨੂੰ ਕਰਾਰਾ ਜਵਾਬ ਦਿੱਤਾ। ਉਨ੍ਹਾਂ ਨੇ ਕਿਹਾ ਹੈ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਵਧਾਈ ਦਿੰਦਾ ਹਾਂ ਅਤੇ ਗੁਰੂ ਖਾਲਸਾ ਪੰਥ ਦੀ ਹੋਰ ਸਮਰਪਣ, ਵਚਨਬੱਧਤਾ ਤੇ ਨਿਮਰਤਾ ਨਾਲ ਸੇਵਾ ਜਾਰੀ ਰੱਖਣ ਵਾਸਤੇ ਆਪਣੀਆਂ ਸ਼ੁਭ ਇੱਛਾਵਾਂ ਭੇਂਟ ਕਰਦਾ ਹਾਂ। ਉਨ੍ਹਾਂ ਕਿਹਾ ਕਿ ਵਿਰੋਧੀ ਤਾਕਤਾਂ ਕੌਮ ਨੂੰ ਤੋੜਨਾ ਚਾਹੁੰਦੀਆਂ ਹਨ ਇਸ ਲਈ ਸਾਰੇ ਮੈਂਬਰਾਂ ਨੂੰ ਇਕਜੁੱਟ ਹੋ ਕੇ ਰਹਿਣਾ ਚਾਹੀਦਾ ਹੈ। ਉਨ੍ਹਾਂ ਨੇ ਅਪੀਲ ਕਰਦੇ ਹੋਏ ਕਿਹਾ ਹੈ ਕਿ ਜੋ ਵੀ ਮੈਂਬਰ ਗੁੰਮਰਾਹ ਹੋਏ ਹਨ ਉਹ ਪਾਰਟੀ ਵਿੱਚ ਆਉਣ ਅਤੇ ਪੰਥ ਦੇ ਲਈ ਇਕਜੁੱਟ ਹੋ ਕੇ ਸੇਵਾ ਕਰਨ।
ਦੱਸ ਦੇਈਏ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਚੋਣ ਮੁਕਾਬਲੇ ਵਿੱਚ ਹਰਜਿੰਦਰ ਸਿੰਘ ਧਾਮੀ ਨੇ ਬੀਬੀ ਜਗੀਰ ਕੌਰ ਨੂੰ ਹਰਾ ਕੇ ਵੱਡੀ ਜਿੱਤ ਹਾਸਿਲ ਕਰਦਿਆਂ ਲਗਾਤਾਰ ਪੰਜਵੀ ਵਾਰ ਐਸਜੀਪੀਸੀ ਦੇ ਪ੍ਰਧਾਨ ਬਣੇ ਹਨ ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।