ਚੰਡੀਗੜ੍ਹ, 6 ਨਵੰਬਰ,ਬੋਲੇ ਪੰਜਾਬ ਬਿਊਰੋ;
ਪੰਜਾਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਇੱਕ ਵਾਰ ਫਿਰ ਕਾਨੂੰਨੀ ਮੋਰਚਾ ਖੋਲ੍ਹ ਦਿੱਤਾ ਹੈ। ਉਨ੍ਹਾਂ ਨੇ ਐਨਐਸਏ (ਰਾਸ਼ਟਰੀ ਸੁਰੱਖਿਆ ਕਾਨੂੰਨ) ਦੇ ਤਹਿਤ ਆਪਣੇ ਖ਼ਿਲਾਫ਼ ਕੀਤੀ ਗਈ ਕਾਰਵਾਈ ਨੂੰ ਚੁਣੌਤੀ ਦਿੰਦਿਆਂ ਸੁਪਰੀਮ ਕੋਰਟ ਦਾ ਰੁਖ਼ ਕੀਤਾ ਹੈ।
ਇਹ ਤੀਜੀ ਵਾਰ ਹੈ ਜਦੋਂ ਅੰਮ੍ਰਿਤਪਾਲ ਸਿੰਘ ਵੱਲੋਂ ਐਨਐਸਏ ਖ਼ਿਲਾਫ਼ ਪਟੀਸ਼ਨ ਦਾਇਰ ਕੀਤੀ ਗਈ ਹੈ। ਮਾਮਲੇ ਦੀ ਸੁਣਵਾਈ 10 ਨਵੰਬਰ ਨੂੰ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।
ਯਾਦ ਰਹੇ ਕਿ ਅਜਨਾਲਾ ਥਾਣਾ ਹਮਲੇ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਉੱਤੇ ਸਰਕਾਰ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਸੀ, ਜਿਸ ਤੋਂ ਬਾਅਦ ਉਹਨਾਂ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਰੱਖਿਆ ਗਿਆ ਹੈ।












