ਕੈਮੀਕਲ ਕੰਪਨੀ ‘ਚ ਫਟਿਆ ਬਾਇਲਰ; 3 ਦੀ ਮੌਤ

ਨੈਸ਼ਨਲ ਪੰਜਾਬ

ਮ੍ਰਿਤਕਾਂ ਦੀ ਗਿਣਤੀ ਵਧਣ ਦੀ ਸੰਭਾਵਨਾ ,ਦਰਜਨਾਂ ਲੋਕ ਜ਼ਖਮੀ

ਗੁਜਰਾਤ, 12 ਨਵੰਬਰ ,ਬੋਲੇ ਪੰਜਾਬ ਬਿਊਰੋ;

ਗੁਜਰਾਤ ਦੇ ਭਰੂਚ ਜ਼ਿਲ੍ਹੇ ਦੇ GIDC ਉਦਯੋਗਿਕ ਖੇਤਰ ‘ਚ ਇੱਕ ਕੰਪਨੀ ਵਿੱਚ ਹੋਏ ਧਮਾਕੇ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ 24 ਕਰਮਚਾਰੀ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਭਰੂਚ ਦੇ ਵੱਖ-ਵੱਖ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ। ਇਨ੍ਹਾਂ ਵਿੱਚੋਂ ਚਾਰ ਤੋਂ ਪੰਜ ਕਰਮਚਾਰੀਆਂ ਦੀ ਹਾਲਤ ਗੰਭੀਰ ਹੈ

ਦੱਸ ਦਈਏ ਮੰਗਲਵਾਰ ਦੇਰ ਰਾਤ ਸਾਈਖਾ ਪਿੰਡ ਨੇੜੇ ਵਿਸ਼ਾਲ ਫਾਰਮਾ ਵਿੱਚ 2:30 ਵਜੇ ਦੇ ਕਰੀਬ ਇੱਕ ਬਾਇਲਰ ਫਟ ਗਿਆ ਜਿਸ ਤੋਂ ਬਾਅਦ ਅੱਗ ਲੱਗ ਗਈ। ਤਿੰਨ ਕਰਮਚਾਰੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਇਸ ਨਾਲ ਨੇੜਲੀਆਂ ਕਈ ਕੰਪਨੀਆਂ ਨੂੰ ਨੁਕਸਾਨ ਪਹੁੰਚਿਆ। ਕੰਪਨੀਆਂ ਦੀਆਂ ਖਿੜਕੀਆਂ ਤਕ ਟੁੱਟ ਗਈਆਂ। ਇਸ ਘਟਨਾ ਨਾਲ ਇਲਾਕੇ ਵਿੱਚ ਦਹਿਸ਼ਤ ਫੈਲ ਗਈ, ਲੋਕ ਆਪਣੇ ਘਰਾਂ ਨੂੰ ਛੱਡ ਕੇ ਸੁਰੱਖਿਅਤ ਥਾਵਾਂ ‘ਤੇ ਚਲੇ ਗਏ। ਧਮਾਕੇ ਦੀ ਆਵਾਜ਼ ਪੰਜ ਕਿਲੋਮੀਟਰ ਦੂਰ ਤੱਕ ਸੁਣਾਈ ਦਿੱਤੀ।

ਜ਼ਿਕਰਯੋਗ ਹੈ ਕਿ ਘਟਨਾ ਦੀ ਸੂਚਨਾ ਮਿਲਣ ਤੋਂ ਤੁਰੰਤ ਬਾਅਦ ਫਾਇਰ ਬ੍ਰਿਗੇਡ ਦੀਆਂ ਛੇ ਟੀਮਾਂ ਮੌਕੇ ‘ਤੇ ਪਹੁੰਚੀਆਂ। ਮੌਕੇ ‘ਤੇ ਬਚਾਅ ਅਤੇ ਰਾਹਤ ਕਾਰਜ ਅਜੇ ਵੀ ਜਾਰੀ ਹਨ, ਅਤੇ ਮਲਬਾ ਹਟਾਉਣ ਅਤੇ ਜ਼ਖਮੀਆਂ ਨੂੰ ਬਚਾਉਣ ਲਈ ਖੋਜ ਕਾਰਜ ਜਾਰੀ ਹੈ, ਕਿਉਂਕਿ ਮੌਤਾਂ ਦੀ ਗਿਣਤੀ ਵਧਣ ਦੀ ਸੰਭਾਵਨਾ ਹੈ

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।