ਆਮ ਆਦਮੀ ਪਾਰਟੀ ਦੇ ਹਰਮੀਤ ਸੰਧੂ ਨੇ ਤਰਨਤਾਰਨ ਉਪ ਚੋਣ ਜਿੱਤੀ

Uncategorized


ਤਰਨਤਾਰਨ, 14 ਨਵੰਬਰ,ਬੋਲੇ ਪੰਜਾਬ ਬਿਊਰੋ;
ਆਮ ਆਦਮੀ ਪਾਰਟੀ ਦੇ ਹਰਮੀਤ ਸੰਧੂ ਨੇ ਤਰਨਤਾਰਨ ਉਪ ਚੋਣ ਜਿੱਤ ਲਈ ਹੈ। ‘ਆਪ’ ਦੀ ਜਿੱਤ ਦੀ ਪੁਸ਼ਟੀ ਹੁੰਦੇ ਹੀ ਵਰਕਰਾਂ ਨੇ ਜਸ਼ਨ ਮਨਾਉਣਾ ਸ਼ੁਰੂ ਕਰ ਦਿੱਤਾ। ਆਮ ਆਦਮੀ ਪਾਰਟੀ (ਆਪ) ਨੇ ਤਰਨਤਾਰਨ ਵਿਧਾਨ ਸਭਾ ਸੀਟ ਜਿੱਤ ਲਈ ਹੈ। ‘ਆਪ’ ਉਮੀਦਵਾਰ ਹਰਮੀਤ ਸੰਧੂ ਨੇ 12,091 ਵੋਟਾਂ ਨਾਲ ਜਿੱਤ ਪ੍ਰਾਪਤ ਕੀਤੀ। ਉਨ੍ਹਾਂ ਨੂੰ ਕੁੱਲ 42649 ਵੋਟਾਂ ਮਿਲੀਆਂ। ਅਕਾਲੀ ਦਲ ਦੀ ਉਮੀਦਵਾਰ ਸੁਖਵਿੰਦਰ ਕੌਰ ਰੰਧਾਵਾ ਦੂਜੇ ਸਥਾਨ ‘ਤੇ ਰਹੀ, ਜਿਨ੍ਹਾਂ ਨੂੰ 30,558 ਵੋਟਾਂ ਮਿਲੀਆਂ। ਅਕਾਲੀ ਦਲ-ਵਾਰਿਸ ਪੰਜਾਬ ਦੇ ਉਮੀਦਵਾਰ ਮਨਦੀਪ ਸਿੰਘ ਖਾਲਸਾ ਤੀਜੇ ਸਥਾਨ ‘ਤੇ ਰਹੇ, ਜਿਨ੍ਹਾਂ ਨੂੰ 19,420 ਵੋਟਾਂ ਮਿਲੀਆਂ। ਕਾਂਗਰਸ ਇੱਥੇ ਚੌਥੇ ਸਥਾਨ ‘ਤੇ ਰਹੀ। ਇਸ ਨੂੰ 15,078 ਵੋਟਾਂ ਮਿਲੀਆਂ। ਭਾਜਪਾ ਉਮੀਦਵਾਰ 10 ਹਜ਼ਾਰ ਦਾ ਅੰਕੜਾ ਵੀ ਨਹੀਂ ਛੂਹ ਸਕਿਆ। ਉਨ੍ਹਾਂ ਨੂੰ 6,239 ਵੋਟਾਂ ਮਿਲੀਆਂ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।