ਸ਼੍ਰੋਮਣੀ ਅਕਾਲੀ ਦਲ ਦੇ IT ਵਿੰਗ ਦੇ ਪ੍ਰਧਾਨ ਗ੍ਰਿਫਤਾਰ

ਪੰਜਾਬ

ਅੰਮ੍ਰਿਤਸਰ, 16 ਨਵੰਬਰ, ਬੋਲੇ ਪੰਜਾਬ ਬਿਊਰੋ;

ਸ਼੍ਰੋਮਣੀ ਅਕਾਲੀ ਦਲ ਦੇ ਆਈ.ਟੀ ਵਿੰਗ ਦੇ ਪ੍ਰਧਾਨ ਨੱਛਤਰ ਗਿੱਲ ਨੂੰ ਅੱਜ ਪੁਲਿਸ ਵਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਨੱਛਤਰ ਸਿੰਘ ਗਿੱਲ ਨੂੰ ਅੱਜ ਅੰਮ੍ਰਿਤਸਰ ਵਿਚੋਂ ਉਸ ਸਮੇਂ ਗ੍ਰਿਫਤਾਰ ਕੀਤਾ ਗਿਆ ਜਦੋਂ ਉਹ ਰਣਜੀਤ ਐਵਨਿਊ ‘ਚ ਇੱਕ ਕੈਫ਼ੇ ‘ਚ ਬੈਠੇ ਸਨ।

ਗ੍ਰਿਫਤਾਰ ਕੀਤੇ ਜਾਣ ਤੋਂ ਬਾਅਦ ਸਰਬਜੀਤ ਸਿੰਘ ਝਿੰਜਰ ਪ੍ਰਧਾਨ ਯੂਥ ਅਕਾਲੀ ਦਲ ਨੇ ਕਿਹਾ ਕਿ ਪੁਲਿਸ ਕੈਫੇ ਦੇ ਡੀਵੀਆਰ ਵੀ ਆਪਣੇ ਨਾਲ ਲੈ ਗਈ ਹੈ।

ਅਕਾਲੀ ਦਲ ਨੇ ਕਿਹਾ ਕਿ ਨੱਛਤਰ ਗਿੱਲ ਵੱਲੋਂ ਤਰਨਤਾਰਨ ਦੀ ਜ਼ਿਮਨੀ ਚੋਣ ਵਿੱਚ ਅਹਿਮ ਭੂਮਿਕਾ ਨਿਭਾਈ ਗਈ ਸੀ, ਜਿਸ ਦੇ ਬਦਲੇ ਵਜੋਂ ਹੁਣ ਸਰਕਾਰ ਬਦਲਾ ਲੈਣ ਉਤੇ ਉਤਰ ਆਈ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।