ਵਿਧਾਇਕ ਕੁਲਵੰਤ ਸਿੰਘ ਵੱਲੋਂ 14 ਮਹਿਲਾ ਬਲਾਕ ਪ੍ਰਧਾਨਾਂ ਦਾ ਕੀਤਾ ਗਿਆ ਵਿਸ਼ੇਸ਼ ਸਨਮਾਨ
ਮੋਹਾਲੀ 19 ਨਵੰਬਰ,ਬੋਲੇ ਪੰਜਾਬ ਬਿਊਰੋ;
ਆਮ ਆਦਮੀ ਪਾਰਟੀ ਹਾਈ ਕਮਾਂਡ ਦੀ ਤਰਫੋਂ ਮਹਿਲਾ ਵਿੰਗ ਦਾ ਗਠਨ ਕੀਤਾ ਗਿਆ ਹੈ, ਆਮ ਆਦਮੀ ਪਾਰਟੀ ਤੇ ਸੰਗਠਨਾਤਮਕ ਢਾਂਚੇ ਨੂੰ ਵਧੇਰੇ ਮਜਬੂਤ ਕਰਨ ਦੇ ਲਈ ਅਤੇ ਭਗਵੰਤ ਸਿੰਘ ਮਾਨ -ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ਨੂੰ ਘਰ -ਘਰ ਪਹੁੰਚਾਉਣ ਦੇ ਲਈ ਕੰਮ ਕਰ ਰਹੀਆਂ ਮਹਿਲਾ ਵਰਕਰਾਂ ਦੇ ਵਿੱਚੋਂ 14 ਬਲਾਕ ਪ੍ਰਧਾਨ ਨਿਯੁਕਤ ਕੀਤੀਆਂ ਗਈਆਂ ਹਨ,ਜਦਕਿ 3 ਹੋਰ ਪ੍ਰਧਾਨ ਬਲਾਕ ਪ੍ਰਧਾਨ ਨਿਯੁਕਤ ਕੀਤੀਆਂ ਜਾ ਰਹੀਆਂ ਹਨ। ਇਹ ਗੱਲ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਹੀ, ਵਿਧਾਇਕ ਕੁਲਵੰਤ ਸਿੰਘ ਅੱਜ ਮਹਿਲਾ ਉੱਦਮਤਾ ਦਿਵਸ ਦੇ ਮੌਕੇ ਤੇ ਆਮ ਆਦਮੀ ਪਾਰਟੀ ਦੇ ਸੈਕਟਰ -79 ਸਥਿਤ ਦਫਤਰ ਵਿਖੇ ਇਹਨਾਂ ਬਲਾਕ ਪ੍ਰਧਾਨਾਂ ਨੂੰ ਉਚੇਚੇ ਤੌਰ ਤੇ ਸਨਮਾਨਿਤ ਕਰਦੇ ਲਈ ਰੱਖੇ ਗਏ ਪ੍ਰੋਗਰਾਮ ਦੇ ਵਿੱਚ ਸ਼ਿਰਕਤ ਕਰ ਰਹੇ ਸਨ, ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਜਿਹੜੀਆਂ ਬਲਾਕ ਪ੍ਰਧਾਨਾਂ ਨੂੰ ਪਾਰਟੀ ਵੱਲੋਂ ਇਹ ਅਹਿਮ ਜਿੰਮੇਵਾਰੀ ਸੌਂਪੀ ਗਈ ਹੈ, ਉਹਨਾਂ ਜਿੰਮੇਵਾਰੀਆਂ ਨੂੰ ਇਹ ਮਹਿਲਾ ਬਲਾਕ ਪ੍ਰਧਾਨ ਪੂਰੀ ਤਨਦੇਹੀ ਅਤੇ ਜ਼ਿੰਮੇਵਾਰੀ ਨਾਲ ਨਿਭਾਉਣ,ਇਸ ਦੇ ਲਈ ਸਭਨਾਂ ਨੂੰ ਮੇਰੇ ਵੱਲੋਂ ਬੇਨਤੀ ਕੀਤੀ ਹੈ ਕਿ ਹਮੇਸ਼ਾ ਲੋਕਾਂ ਦੇ ਦੁੱਖ -ਸੁੱਖ ਵਿੱਚ ਸ਼ਰੀਕ ਹੋ ਕੇ ਉਹਨਾਂ ਦੀ ਗੱਲ ਸੁਣ ਕੇ ਸਮਾਂ ਰਹਿੰਦਿਆਂ ਉਹਨਾਂ ਦੀ ਸਮੱਸਿਆ ਅਤੇ ਲੋੜ ਦਾ ਹੱਲ ਵੀ ਕੀਤੇ ਜਾਣਾ ਯਕੀਨੀ ਬਣਾਉਣ, ਇਸ ਮੌਕੇ ਤੇ ਵਿਧਾਇਕ ਕੁਲਵੰਤ ਸਿੰਘ ਨੇ ਕੌਂਸਲਰ ਅਤੇ ਮਹਿਲਾ ਵਿੰਗ ਦੇ ਕੁਆਰਡੀਨੇਟਰ -ਮੈਡਮ ਰਮਨਪ੍ਰੀਤ ਕੌਰ ਕੁੰਬੜਾ ਵੱਲੋਂ ਪਾਰਟੀ ਦੀ ਮਜਬੂਤੀ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਵੀ ਕੀਤੀ, ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੈਂ ਪਾਰਟੀ ਹਾਈ ਕਮਾਂਡ ਦੀ ਵੱਲੋਂ ਨਿਯੁਕਤ ਕੀਤੀਆਂ ਗਈਆਂ ਬਲਾਕ ਪ੍ਰਧਾਨਾਂ ਨੂੰ ਜਿੱਥੇ ਮੁਬਾਰਕਬਾਦ ਦਿੰਦਾ ਹਾਂ, ਉੱਥੇ ਨਾਲ ਹੀ ਸੈਲਫ ਹੈਲਪ ਗਰੁੱਪ ਦੇ ਤਹਿਤ ਕੰਮ ਕਰ ਰਹੀਆਂ 14 -ਬੀਬੀਆਂ ਪਿੰਡ -ਪਿੰਡ ਜਾ ਕੇ ਬੱਚਿਆਂ ਨੂੰ ਅਤੇ ਬੱਚਿਆਂ ਨੂੰ ਟ੍ਰੇਨਿੰਗ ਦਿੰਦੀਆਂ ਹਨ, ਤਾਂ ਕਿ ਉਹ ਆਤਮ- ਨਿਰਭਰ ਬਣ ਸਕਣ ਅਤੇ ਕਿਸੇ ਉੱਪਰ ਨਿਰਭਰ ਨਾ ਰਹਿਣ ਅਤੇ ਖੁਦ ਕਮਾਈ ਕਰਕੇ ਖੁਦ ਦਾ ਅਤੇ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰਨ , ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਜਿਹੜਾ ਵੀ ਵਿਅਕਤੀ ਸਮਾਜ ਸੇਵਾ ਦੇ ਲਈ ਅਤੇ ਲੋਕਾਂ ਦੀ ਬਿਹਤਰੀ ਦੇ ਲਈ ਕੰਮ ਕਰਦਾ ਹੈ, ਸਾਡਾ ਵੀ ਇਹ ਫਰਜ਼ ਬਣਦਾ ਹੈ ਕਿ ਉਹਨਾਂ ਨੂੰ ਸਨਮਾਨਿਤ ਕੀਤਾ ਜਾਵੇ ਅਤੇ ਪ੍ਰੇਰਨਾ ਦਿੱਤੀ ਜਾਵੇ ਤਾਂ ਕਿ ਇਸ ਦੇ ਨਾਲ ਉਹ ਆਪਣਾ ਕੰਮ ਅਗਾਂਹ ਵੀ ਵਧੀਆ ਢੰਗ ਨਾਲ ਕਰ ਸਕਣ ਅਤੇ ਹੋਰਨਾਂ ਨੂੰ ਵੀ ਇਹਨਾਂ ਤੋਂ ਪ੍ਰੇਰਨਾ ਮਿਲ ਸਕੇ, ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੈਂ ਅੱਜ ਇਹਨਾਂ ਬੀਬੀਆਂ ਦਾ ਜਿੱਥੇ ਧੰਨਵਾਦ ਕਰਦਾ ਹਾਂ ਉੱਥੇ ਇਹਨਾਂ ਨੂੰ ਬੇਨਤੀ ਵੀ ਕਰਦਾ ਹਾਂ ਕਿ ਜਿਸ ਤਰ੍ਹਾਂ ਉਹ ਸੈਲਫ ਹੈਲਪ ਗਰੁੱਪ ਦੇ ਵਿੱਚ ਪਿਛਲੇ ਲੰਬੇ ਸਮੇਂ ਤੋਂ ਕੰਮ ਕਰ ਰਹੀਆਂ ਹਨ ਇਸੇ ਤਰ੍ਹਾਂ ਅਗਾਂਹ ਵੀ ਉਹ ਕੰਮ ਕਰਦੀਆਂ ਰਹਿਣ, ਉੱਥੇ ਮੈਂ ਪਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਪਰਮਾਤਮਾ ਇਹਨਾਂ ਉੱਪਰ ਆਪਣਾ ਆਸ਼ੀਰਵਾਦ ਬਣਾਈ ਰੱਖੇ, ਇਸ ਮੌਕੇ ਤੇ ਸ਼੍ਰੀਮਤੀ ਰਮਨਪ੍ਰੀਤ ਕੌਰ ਕੁੰਬੜਾ, ਹਲਕਾ ਕੋਆਰਡੀਨੇਟਰ, ਵੂਮੈਨ ਵਿੰਗ, ਐਸ.ਏ.ਐਸ. ਨਗਰ,
ਸ਼੍ਰੀਮਤੀ ਦਲਬੀਰ ਕੌਰ, ਸ਼੍ਰੀਮਤੀ ਕੁਲਵੰਤ ਕੌਰ, ਸ਼੍ਰੀਮਤੀ, ਸ਼੍ਰੀਮਤੀ ਮੋਨਿਕਾ ਠਾਕੁਰ, ਸ਼੍ਰੀਮਤੀ ਕੁਲਵੰਤ ਕੌਰ, ਸ਼੍ਰੀਮਤੀ ਨੀਨਾ ਰਾਣੀ, ਸ਼੍ਰੀਮਤੀ ਨੇਹਾ ਬਜਾਜ, ਸ਼੍ਰੀਮਤੀ ਪਰਮਜੀਤ ਕੌਰ, ਸ਼੍ਰੀਮਤੀ ਰਾਜ ਕਿਰਨ, ਸ਼੍ਰੀਮਤੀ ਰਜਨੀ ਗੋਇਲ, ਸ਼੍ਰੀਮਤੀ ਰਾਜਵੀਰ ਕੌਰ, ਸ਼੍ਰੀਮਤੀ ਰਮਿੰਦਰ ਕੌਰ, ਸ਼੍ਰੀਮਤੀ ਰੇਨੂੰ ਸੂਦ, ਸ਼੍ਰੀਮਤੀ ਰੀਟਾ ਦੇਵੀ। (ਬਲਾਕ ਪ੍ਰਧਾਨ, ਮਹਿਲਾ ਵਿੰਗ, ਐਸ.ਏ.ਐਸ. ਨਗਰ) ਵੀ ਹਾਜ਼ਰ ਸਨ,












