ਕਪੂਰਥਲਾ, 25 ਨਵੰਬਰ,ਬੋਲੇ ਪੰਜਾਬ ਬਿਊਰੋ;
ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੇ ਬਲਾਕ ਬੇਗੋਵਾਲ ਦੇ ਪ੍ਰਧਾਨ ਨਿਰਮਲ ਸਿੰਘ ਮੰਡ ਨੂੰ ਅੱਜ ਸਵੇਰੇ ਸੁਭਾਨਪੁਰ ਪੁਲਿਸ ਵਲੋਂ ਅਚਾਨਕ ਹਿਰਾਸਤ ਵਿੱਚ ਲਿਆ ਗਿਆ। ਇਸ ਘਟਨਾ ਤੋਂ ਬਾਅਦ ਕਿਸਾਨ ਸੰਗਠਨ ਵਿੱਚ ਰੋਸ ਪੈਦਾ ਹੋ ਗਿਆ ਹੈ।
ਮੰਡ ਦੀ ਗ੍ਰਿਫ਼ਤਾਰੀ ਦੀ ਖ਼ਬਰ ਮਿਲਦੇ ਹੀ ਬਲਾਕ ਨਡਾਲਾ ਦੇ ਪ੍ਰਧਾਨ ਜੋਗਾ ਸਿੰਘ ਇਬ੍ਰਾਹਿਮਵਾਲ ਆਪਣੇ ਸਾਥੀਆਂ ਨਾਲ ਨਡਾਲਾ ਚੌਂਕੀ ‘ਤੇ ਪਹੁੰਚੇ ਅਤੇ ਮੌਕੇ ‘ਤੇ ਹੀ ਦਰੀਆਂ ਵਿਛਾ ਕੇ ਧਰਨਾ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਕਿਸਾਨਾਂ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਨਿਰਮਲ ਸਿੰਘ ਨੂੰ ਰਿਹਾਅ ਨਾ ਕੀਤਾ ਗਿਆ, ਤਾਂ ਸੰਘਰਸ਼ ਹੋਰ ਵੀ ਤੇਜ਼ ਕੀਤਾ ਜਾਵੇਗਾ।












