ਕੌਮੀ ਬਾਸਕਟਬਾਲ ਖਿਡਾਰੀ ਹਾਰਦਿਕ ਰਾਠੀ ਦੀ ਅਭਿਆਸ ਦੌਰਾਨ ਮੌਤ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ, 26 ਨਵੰਬਰ,ਬੋਲੇ ਪੰਜਾਬ ਬਿਊਰੋ;
ਹਰਿਆਣਾ ਦੇ ਰੋਹਤਕ ਜ਼ਿਲ੍ਹੇ ਦੇ ਪਿੰਡ ਲਖਨ ਮਾਜਰਾ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਵਾਪਰੀ। ਰਾਸ਼ਟਰੀ ਪੱਧਰ ਦੇ ਬਾਸਕਟਬਾਲ ਖਿਡਾਰੀ ਹਾਰਦਿਕ ਰਾਠੀ ਦੀ ਅਭਿਆਸ ਦੌਰਾਨ ਮੌਤ ਹੋ ਗਈ। ਸਿਰਫ਼ 16 ਸਾਲ ਦੀ ਉਮਰ ਵਿੱਚ ਇਸ ਹੋਣਹਾਰ ਖਿਡਾਰੀ ਦੀ ਅਚਾਨਕ ਮੌਤ ਨੇ ਖੇਡ ਜਗਤ ਨੂੰ ਹਿਲਾ ਕੇ ਰੱਖ ਦਿੱਤਾ ਹੈ।
ਮਿਲੀ ਜਾਣਕਾਰੀ ਅਨੁਸਾਰ, ਹਾਰਦਿਕ ਰੋਜ਼ਾਨਾ ਦੀ ਤਰ੍ਹਾਂ ਸਵੇਰੇ 10 ਵਜੇ ਪਿੰਡ ਦੇ ਖੇਡ ਮੈਦਾਨ ਵਿੱਚ ਇਕੱਲਾ ਹੀ ਪ੍ਰੈਕਟਿਸ ਕਰ ਰਿਹਾ ਸੀ। ਅਭਿਆਸ ਦੌਰਾਨ ਉਸ ਸਮੇਂ ਹਾਦਸਾ ਵਾਪਰਿਆ ਜਦੋਂ ਬਾਸਕਟਬਾਲ ਦੇ ਕੋਰਟ ਵਿੱਚ ਲੱਗਾ ਇੱਕ ਖੰਭਾ ਅਚਾਨਕ ਸਿੱਧਾ ਉਸ ਦੇ ਉੱਤੇ ਡਿੱਗ ਗਿਆ। ਭਾਰੀ ਖੰਭੇ ਦੀ ਸੱਟ ਕਾਰਨ ਮੌਕੇ ’ਤੇ ਹੀ ਹਾਰਦਿਕ ਦੀ ਮੌਤ ਹੋ ਗਈ।ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।