ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਨਹੀਂ ਆਵੇਗਾ ਬਾਹਰ, ਨਵੀਂ ਅਪਡੇਟ ਆਈ ਸਾਹਮਣੇ

ਚੰਡੀਗੜ੍ਹ

ਚੰਡੀਗੜ੍ਹ, 27 ਨਵੰਬਰ,ਬੋਲੇ ਪੰਜਾਬ ਬਿਊਰੋ;
ਖਡੂਰ ਸਾਹਿਬ ਦੇ ਸੰਸਦ ਮੈਂਬਰ ਅਤੇ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਸਬੰਧੀ ਮਹੱਤਵਪੂਰਨ ਖ਼ਬਰ ਸਾਹਮਣੇ ਆਈ ਹੈ। ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਪੈਰੋਲ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਅੰਮ੍ਰਿਤਪਾਲ ਇਸ ਸਮੇਂ ਐਨਐਸਏ (ਰਾਸ਼ਟਰੀ ਸੁਰੱਖਿਆ ਐਕਟ) ਅਧੀਨ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ। ਸੁਰੱਖਿਆ ਚਿੰਤਾਵਾਂ ਦਾ ਹਵਾਲਾ ਦਿੰਦੇ ਹੋਏ, ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਪੈਰੋਲ ਦੇਣ ਤੋਂ ਸਪੱਸ਼ਟ ਤੌਰ ‘ਤੇ ਇਨਕਾਰ ਕਰ ਦਿੱਤਾ ਹੈ।
ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਨੂੰ ਡਰ ਹੈ ਕਿ ਜੇਕਰ ਅੰਮ੍ਰਿਤਪਾਲ ਨੂੰ ਰਿਹਾਅ ਕੀਤਾ ਜਾਂਦਾ ਹੈ, ਤਾਂ ਸੂਬੇ ਵਿੱਚ ਕਾਨੂੰਨ ਵਿਵਸਥਾ ਵਿਗੜ ਸਕਦੀ ਹੈ। ਅੰਮ੍ਰਿਤਪਾਲ ਨੇ 21 ਨਵੰਬਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕਰਕੇ 1 ਤੋਂ 19 ਦਸੰਬਰ ਤੱਕ ਚੱਲਣ ਵਾਲੇ ਸੰਸਦ ਦੇ ਸਰਦ ਰੁੱਤ ਸੈਸ਼ਨ ਵਿੱਚ ਹਿੱਸਾ ਲੈਣ ਦੀ ਇਜਾਜ਼ਤ ਮੰਗੀ ਸੀ।
ਇਸ ਪਟੀਸ਼ਨ ‘ਤੇ ਸੁਣਵਾਈ ਦੌਰਾਨ, ਅਦਾਲਤ ਨੇ ਪੰਜਾਬ ਦੇ ਗ੍ਰਹਿ ਸਕੱਤਰ ਅਤੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੂੰ ਇੱਕ ਹਫ਼ਤੇ ਦੇ ਅੰਦਰ ਫੈਸਲਾ ਲੈਣ ਦੇ ਨਿਰਦੇਸ਼ ਦਿੱਤੇ। ਇਸ ਤੋਂ ਬਾਅਦ, ਪੰਜਾਬ ਸਰਕਾਰ ਨੇ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਦੇਣ ਤੋਂ ਸਪੱਸ਼ਟ ਤੌਰ ‘ਤੇ ਇਨਕਾਰ ਕਰ ਦਿੱਤਾ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।