AAP ਪੰਜਾਬ ਨੇ ਸੀਨੀਅਰ ਆਗੂ ਨੂੰ ਪਾਰਟੀ ‘ਚੋਂ ਕੱਢਿਆ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ, 27 ਨਵੰਬਰ ,ਬੋਲੇ ਪੰਜਾਬ ਬਿਊਰੋ;

ਆਮ ਆਦਮੀ ਪਾਰਟੀ ਵੱਲੋਂ ਵੱਡੀ ਕਾਰਵਾਈ ਕਰਦਿਆਂ ਹੋਇਆਂ ਅੱਜ ਮੋਗਾ ਦੇ ਮੇਅਰ ਅਤੇ ਸੀਨੀਅਰ ਲੀਡਰ ਬਲਜੀਤ ਸਿੰਘ ਚੰਨੀ ਨੂੰ ਪਾਰਟੀ ਵਿੱਚੋਂ ਕੱਢ ਦਿੱਤਾ ਗਿਆ ਹੈ। ਇਸ ਸੰਬੰਧੀ ਆਮ ਆਦਮੀ ਪਾਰਟੀ ਵੱਲੋਂ ਅਧਿਕਾਰਤ ਤੌਰ ‘ਤੇ ਇੱਕ ਪੱਤਰ ਜਾਰੀ ਕੀਤਾ ਗਿਆ ਹੈ ਜਿਸ ਵਿੱਚ ਉਹਨਾਂ ਨੇ ਕਿਹਾ ਹੈ ਕਿ ਬਲਜੀਤ ਸਿੰਘ ਚੰਨੀ ਵਿਰੁੱਧ ਸ਼ਿਕਾਇਤਾਂ ਮਿਲ ਰਹੀਆਂ ਸਨ ਜਿਸ ‘ਤੇ ਚੱਲਦਿਆਂ ਹੋਇਆਂ ਉਹਨਾਂ ਖਿਲਾਫ ਇਹ ਕਾਰਵਾਈ ਕੀਤੀ ਗਈ ਹੈ ਅਤੇ ਉਹਨਾਂ ਨੂੰ ਪਾਰਟੀ ਵਿੱਚੋਂ ਕੱਢਿਆ ਗਿਆ ਹੈ। ‘ਆਪ’ ਦੇ ਸੂਤਰ ਦੱਸਦੇ ਹਨ ਕਿ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਕਾਰਨ ਚੰਨੀ ਨੂੰ ਪਾਰਟੀ ਵਿੱਚੋਂ ਬਾਹਰ ਕੀਤਾ ਗਿਆ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।