ਮੋਹਾਲੀ 28 ਨਵੰਬਰ ,ਬੋਲੇ ਪੰਜਾਬ ਬਿਊਰੋ;
ਅੱਜ ਗੁ: ਨਾਭਾ ਸਾਹਿਬ, ਜੀਰਕਪੁਰ ਤੋਂ ਅਰੰਭ ‘ਸੀਸ ਮਾਰਗ’ ਨਗਰ ਕੀਰਤਨ ਦਾ ਗੁਰਦੁਆਰਾ ਤਾਲਮੇਲ ਕਮੇਟੀ ਵਲੋਂ ਮੋਹਾਲੀ ਦੇ ਸੈਕਟਰ 70-71 ਨੇੜੇ ਹੋਮਲੈਂਡ ਵਾਲੀਆਂ ਲਾਈਟਾਂ ਤੇ ਨਿਘਾ ਸਵਾਗਤ ਕੀਤਾ ਗਿਆ। ਇਸ ਮੌਕੇ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਇਸ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ । ਉਨ੍ਹਾਂ ਦੇ ਪਿੱਛੇ ਉਚੇਚੇ ਤੌਰ ਤੇ ਗੱਡੀ ਦੀ ਬਣਾਈ ਗਈ ਸ਼ੀਸ਼ੇ ਦੀ ਆਲੀਸ਼ਾਨ ਪਾਲਕੀ ਸਾਹਿਬ ਜੀ ਵਿੱਚ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੇ ਪਾਵਨ ਸਰੂਪ ਬਿਰਾਜਮਾਨ ਕਰਵਾਏ ਗਏ ਸਨ। ਗੁਰਦੁਆਰਾ ਤਾਲਮੇਲ ਕਮੇਟੀ ਕਾਰਜਕਾਰੀ ਪ੍ਰਧਾਨ ਮਨਜੀਤ ਸਿੰਘ ਮਾਨ ਦੀ ਅਗਵਾਈ ਹੇਠ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਂਟ ਕੀਤੇ ਗਏ ਅਤੇ ਆਈਆਂ ਹੋਈਆਂ ਸੰਗਤਾਂ ਨੂੰ ਚਾਹ ਅਤੇ ਪ੍ਰਸ਼ਾਦ ਅਤੁੱਟ ਵਰਤਾਇਆ ਗਿਆ।
ਇਸ ਮੌਕੇ ਸ ਪਰਵਿੰਦਰ ਸਿੰਘ ਸੋਹਾਣਾ (ਜ਼ਿਲ੍ਹਾ ਪ੍ਰਧਾਨ ਅਕਾਲੀ ਦਲ ਮੋਹਾਲੀ), ਬੀਜੈ ਸਿੰਘ (ਧਰਮ ਪ੍ਰਚਾਰ ਕਮੇਟੀ), ਸਤਨਾਮ ਸਿੰਘ (ਮੈਨੇਜਰ), ਰਜਿੰਦਰ ਸਿੰਘ ਟੋਹੜਾ (ਮੈਨੇਜਰ ਗੁ ਅੰਬ ਸਾਹਿਬ), ਤੋਂ ਇਲਾਵਾ ਅਮਰਜੀਤ ਸਿੰਘ ਪਾਹਵਾ, ਪ੍ਰੀਤਮ ਸਿੰਘ, ਕਰਮ ਸਿੰਘ ਬਬਰਾ, ਸੁਰਿੰਦਰ ਸਿੰਘ, ਜਸਪਾਲ ਸਿੰਘ, ਮਨਜੀਤ ਸਿੰਘ, ਹਰਪਾਲ ਸਿੰਘ, ਜਸਵੀਰ ਸਿੰਘ, ਬਿਕਰਮਜੀਤ ਸਿੰਘ ਹੂੰਝਨ, ਮਲਕੀਤ ਸਿੰਘ, ਅਮਰੀਕ ਸਿੰਘ, ਜਸਵਿੰਦਰ ਸਿੰਘ, ਚਮਕੌਰ ਸਿੰਘ, ਬਲਦੇਵ ਸਿੰਘ, ਸੁਖਦੇਵ ਸਿੰਘ, ਹਰਫੂਲ ਸਿੰਘ, ਚਰਨਜੀਤ ਸਿੰਘ, ਭਗਤ ਸਿੰਘ, ਮਹਿੰਦਰ ਸਿੰਘ ਤੋਂ ਇਲਾਵਾ ਕਈ ਪਤਵੰਤੇ ਸੱਜਣ ਹਾਜਰ ਸਨ। ਇਸ ਮੌਕੇ ਵਿਸ਼ੇਸ਼ ਤੌਰ ਤੇ ਬੀਬੀ ਮਨਮੋਹਨ ਕੌਰ ਤੋਂ ਇਲਾਵਾ ਨਗਰ ਦੀਆਂ ਕਈ ਬੀਬੀਆਂ ਨੇ ਨਗਰ ਕੀਰਤਨ ਵਿੱਚ ਸ਼ਮੂਲੀਅਤ ਕੀਤੀ ਗਈ।












