ਸ਼੍ਰੋਮਣੀ ਅਕਾਲੀ ਦਲ ਵੱਲੋਂ ਉਤਾਰੀ ਗਈ ਉਮੀਦਵਾਰ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ ਦੀ ਪੁੱਤਰੀ ਕੰਚਨਪ੍ਰੀਤ ਕੌਰ ਗ੍ਰਿਫਤਾਰ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ, 28 ਨਵੰਬਰ ,ਬੋਲੇ ਪੰਜਾਬ ਬਿਊਰੋ;

ਅਕਾਲੀ ਦਲ ਦੀ ਸੀਨੀਅਰ ਲੀਡਰ ਬੀਬੀ ਕੰਚਨਪ੍ਰੀਤ ਕੌਰ ਨੂੰ ਪੰਜਾਬ ਪੁਲਿਸ ਦੇ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਮਿਲੀ ਜਾਾਣਕਾਰੀ ਅਨੁਸਾਰ, ਪੁਲਿਸ ਨੇ ਮਹਿਲਾ ਆਗੂ ਕੰਚਨਪ੍ਰੀਤ ਕੌਰ ਦੀ ਝਬਾਲ ਵਿਖੇ ਦਰਜ 208/25 ਨੰਬਰ FIR ਤਹਿਤ ਗ੍ਰਿਫ਼ਤਾਰੀ ਵਿਖਾਈ ਗਈ ਹੈ। ਕੰਚਨਪ੍ਰੀਤ ਕੌਰ ਦੀ ਅੱਜ ਮਜੀਠਾ ਥਾਣੇ ਵਿੱਚ ਪੇਸ਼ੀ ਸੀ, ਜਿਸ ਨੂੰ ਲੈ ਕੇ ਪੁਲਿਸ ਵੱਲੋਂ ਵੱਡੀ ਗਿਣਤੀ ਵਿੱਚ ਸੁਰੱਖਿਆ ਨੂੰ ਲੈ ਕੇ ਤੈਨਾਤੀ ਕੀਤੀ ਗਈ ਸੀ।

ਕਥਿਤ ਅਨੁਸਾਰ ਕੰਚਨਪ੍ਰੀਤ ਕੌਰ ਦੀ ਗ੍ਰਿਫਤਾਰੀ ਪੁਲਿਸ ਵੱਲੋਂ ਸ਼ੁੱਕਰਵਾਰ ਲਗਭਗ 6 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਕੀਤੀ ਗਈ। ਕੰਚਨਪ੍ਰੀਤ ਕੌਰ ਅੱਜ ਦੁਪਹਿਰ 12 ਵਜੇ ਦੇ ਕਰੀਬ ਮਜੀਠਾ ਪੁਲਿਸ ਸਟੇਸ਼ਨ ਪਹੁੰਚੀ, ਜਿੱਥੇ ਉਸ ਤੋਂ ਪੁੱਛਗਿੱਛ ਕੀਤੀ ਗਈ। ਬਾਅਦ ਵਿੱਚ ਉਸਨੂੰ ਸ਼ਾਮ 5:30 ਵਜੇ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਦੀ ਪੁਸ਼ਟੀ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੇ ਕੀਤੀ। ਉਸਨੂੰ ਕੱਲ੍ਹ ਅੰਮ੍ਰਿਤਸਰ ਦੀ ਇੱਕ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਕੰਚਨਪ੍ਰੀਤ ਕੌਰ, ਤਰਨ ਤਾਰਨ ਜ਼ਿਮਨੀ ਚੋਣਾਂ ‘ਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਉਤਾਰੇ ਗਏ ਉਮੀਦਵਾਰ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ ਦੀ ਪੁੱਤਰੀ ਹੈ, ਜਿਨਾਂ ਨੇ ਆਮ ਆਦਮੀ ਪਾਰਟੀ ‘ਤੇ ਚੋਣਾਂ ‘ਚ ਧੱਕੇਸ਼ਾਹੀ ਦੇ ਇਲਜ਼ਾਮ ਲਾਏ ਸਨ ਅਤੇ ਵਿਰੋਧ ਕੀਤਾ ਸੀ। ਇਸ ਜ਼ਿਮਨੀ ਚੋਣ ਦੌਰਾਨ ਹੀ ਪੰਜਾਬ ਪੁਲਿਸ ਵੱਲੋਂ ਕੰਚਨਪ੍ਰੀਤ ਕੌਰ ਖਿਲਾਫ਼ ਵੱਖ ਵੱਖ ਥਾਣਿਆਂ ਵਿੱਚ 4 ਮਾਮਲੇ ਦਰਜ ਕੀਤੇ ਗਏ ਸਨ।

ਇਸ ਤੋਂ ਪਹਿਲਾਂ ਦੁਪਹਿਰ ਸਮੇਂ ਉਹ ਪਹਿਲੀ ਵਾਰ ਮੀਡੀਆ ਸਾਹਮਣੇ ਆਈ ਸੀ ਅਤੇ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਵੀ ਉਨ੍ਹਾਂ ਨਾਲ ਮੌਜੂਦ ਸਨ। ਥਾਣੇ ਦੇ ਬਾਹਰ ਮੀਡੀਆ ਨਾਲ ਗੱਲ ਕਰਦਿਆਂ ਵਲਟੋਹਾ ਨੇ ਇਲਜ਼ਾਮ ਲਗਾਇਆ ਕਿ ਮੌਜੂਦਾ ਸਰਕਾਰ ਨੇ ਰਾਜਨੀਤਿਕ ਕਾਰਨਾਂ ਕਰਕੇ ਕੰਚਨਪ੍ਰੀਤ ਕੌਰ ਨੂੰ ਨਿਸ਼ਾਨਾ ਬਣਾਇਆ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।