ਚੰਡੀਗੜ੍ਹ, 29 ਨਵੰਬਰ ,ਬੋਲੇ ਪੰਜਾਬ ਬਿਊਰੋ;
ਜਿੱਥੇ ਇੱਕ ਪਾਸੇ ਅੱਜ ਪੀਆਰਟੀਸੀ ਦੇ ਸੰਘਰਸ਼ਲਸ਼ੀ ਮੁਲਾਜ਼ਮਾਂ ਨੂੰ ਸਰਕਾਰ ਦੇ ਵੱਲੋਂ ਨੌਕਰੀ ਤੋਂ ਕੱਢ ਦਿੱਤਾ ਗਿਆ, ਉਥੇ ਹੀ ਦੂਜੇ ਪਾਸੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵੱਲੋਂ ਆਕੜ ਦੇ ਵਿੱਚ ਹੜਤਾਲੀ ਮੁਲਾਜ਼ਮਾਂ ਨੂੰ ਮੀਟਿੰਗ ਦਾ ਸੱਦਾ ਦਿੱਤਾ ਗਿਆ।
ਭਗਵੰਤ ਮਾਨ (CM Bhagwant Mann) ਨੇ ਪੀਆਰਟੀਸੀ (PRTC) ਅਤੇ ਪਨਬੱਸ (PUNBUS) ਦੇ ਕੱਚੇ ਤੇ ਠੇਕਾ ਮੁਲਾਜ਼ਮਾਂ ਨੂੰ ਕਿਹਾ, ਉਹ ਆਪਣੀਆਂ ਮੰਗਾਂ ਮਨਵਾਉਣ ਲਈ ਆਮ ਜਨਤਾ ਨੂੰ ਪਰੇਸ਼ਾਨ ਨਾ ਕਰਨ।
CM ਮਾਨ ਨੇ ਸਾਫ਼ ਸ਼ਬਦਾਂ ਵਿੱਚ ਕਿਹਾ ਕਿ ਸਾਡੇ ਕੋਲ ਆਓ, ਸਾਡੇ ਨਾਲ ਬੈਠੋ। ਅਸੀਂ ਟੇਬਲ ‘ਤੇ ਬੈਠ ਕੇ ਤੁਹਾਡੀਆਂ ਮੰਗਾਂ ਅਤੇ ਮੁੱਦਿਆਂ ਨੂੰ ਹੱਲ ਕਰਾਂਗੇ।” ਹਾਲਾਂਕਿ, ਉਨ੍ਹਾਂ ਨੇ ਇੱਕ ਸਖ਼ਤ ਲਕੀਰ ਖਿੱਚਦਿਆਂ ਕਿਹਾ ਕਿ ਉਨ੍ਹਾਂ ਦੀ ਇੱਕੋ-ਇੱਕ ਅਪੀਲ ਇਹੀ ਹੈ ਕਿ ਆਪਣੀ ਗੱਲ ਮਨਵਾਉਣ ਲਈ ਲੋਕਾਂ ਨੂੰ ਸੜਕਾਂ ‘ਤੇ ਰੁਲਣ ਲਈ ਮਜਬੂਰ ਨਾ ਕਰਨ।
CM ਮਾਨ ਨੇ ਦੱਸਿਆ ਕਿ ਉਸ ਦੌਰਾਨ ਉਨ੍ਹਾਂ ਨੇ ਉੱਥੇ ਮੌਜੂਦ ਯਾਤਰੀਆਂ, ਖਾਸ ਕਰਕੇ ਔਰਤਾਂ ਅਤੇ ਬਜ਼ੁਰਗਾਂ ਨੂੰ ਬੇਹੱਦ ਪਰੇਸ਼ਾਨ ਹਾਲਤ ਵਿੱਚ ਦੇਖਿਆ। ਲੋਕ ਬੇਵੱਸ ਹੋ ਕੇ ਬੱਸਾਂ ਦਾ ਇੰਤਜ਼ਾਰ ਕਰ ਰਹੇ ਸਨ, ਪਰ ਹੜਤਾਲ ਜਾਂ ਰੁਕਾਵਟ ਕਾਰਨ ਉਨ੍ਹਾਂ ਨੂੰ ਕੋਈ ਸਾਧਨ ਨਹੀਂ ਮਿਲ ਰਿਹਾ ਸੀ। ਇਸ ਦ੍ਰਿਸ਼ ਨੇ ਉਨ੍ਹਾਂ ਨੂੰ ਅੰਦਰ ਤੱਕ ਝੰਜੋੜ ਦਿੱਤਾ।












