ਸਰਕਾਰੀ ਹਾਈ ਸਕੂਲ ਰਾਜਪੁਰਾ ਟਾਊਨ ਵਿੱਚ ਬੈਗ-ਲੈੱਸ ਦਿਨ ਦੌਰਾਨ ਸਮਾਜਿਕ ਵਿਗਿਆਨ ਦੀਆਂ ਗਤੀਵਿਧੀਆਂ ਕਰਵਾਈਆਂ

ਪੰਜਾਬ

ਰਾਜਪੁਰਾ, 29 ਨਵੰਬਰ ,ਬੋਲੇ ਪੰਜਾਬ ਬਿਊਰੋ;

ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਵੱਲੋਂ ਨਿਰਧਾਰਤ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਰਕਾਰੀ ਹਾਈ ਸਕੂਲ ਰਾਜਪੁਰਾ ਟਾਊਨ ਵਿੱਚ ਬੈਗ-ਲੈੱਸ ਦਿਨ ਬੜੇ ਉਤਸਾਹ ਨਾਲ ਮਨਾਇਆ ਗਿਆ। ਹੈੱਡ ਮਿਸਟ੍ਰੈਸ ਸੁਧਾ ਕੁਮਾਰੀ ਦੀ ਅਗਵਾਈ ਅਤੇ ਸਮਾਜਿਕ ਵਿਗਿਆਨ ਅਧਿਆਪਕ ਰਾਜਿੰਦਰ ਸਿੰਘ, ਕਿੰਪੀ ਬਤਰਾ ਅਤੇ ਅਮੀਤਾ ਤਨੇਜਾ ਦੀ ਦੇਖ-ਰੇਖ ਹੇਠ ਵਿਦਿਆਰਥੀਆਂ ਨੇ ਸਮਾਜਿਕ ਵਿਗਿਆਨ ਨਾਲ ਸੰਬੰਧਿਤ ਵੱਖ-ਵੱਖ ਰਚਨਾਤਮਕ ਗਤੀਵਿਧੀਆਂ ਵਿੱਚ ਭਾਗ ਲਿਆ।

ਬੈਗ-ਲੈੱਸ ਦਿਨ ਦੀ ਕੋਆਰਡੀਨੇਟਰ ਅਮਨਦੀਪ ਕੌਰ ਅਤੇ ਗੁਰਜੀਤ ਕੌਰ ਨੇ ਦੱਸਿਆ ਕਿ ਇਸ ਮੌਕੇ ਵਿਦਿਆਰਥੀਆਂ ਨੇ ਨਾ ਕੇਵਲ ਸਮਾਜਿਕ ਵਿਗਿਆਨ ਦੇ ਪਾਠਾਂ ਨੂੰ ਵਿਵਹਾਰਕ ਰੂਪ ਵਿੱਚ ਸਮਝਿਆ, ਬਲਕਿ ਆਰਟ, ਕਰਾਫਟ, ਭਾਸ਼ਾ ਗਿਆਨ, ਟੀਮ ਵਰਕ ਅਤੇ ਧੰਨਵਾਦ ਪ੍ਰਗਟ ਕਰਨ ਵਰਗੀਆਂ ਗੁਣਵੱਤਾਵਾਂ ਵੀ ਸਿੱਖੀਆਂ।

ਵਿਦਿਆਰਥੀਆਂ ਨੇ ਮਾਡਲ ਬਣਾਉਣ, ਪੋਸਟਰ ਤਿਆਰ ਕਰਨ, ਭੂ-ਨਕਸ਼ਿਆਂ ਦੀ ਰਚਨਾ, ਇਤਿਹਾਸਕ ਸਥਾਨਾਂ ਅਤੇ ਮਹੱਤਵਪੂਰਨ ਵਿਅਕਤੀਆਂ ਦੀ ਜਾਣਕਾਰੀ ਪੇਸ਼ ਕਰਨ ਅਤੇ ਨਾਗਰਿਕਤਾ ਨਾਲ ਜੁੜੀਆਂ ਗਤੀਵਿਧੀਆਂ ਵਿੱਚ ਵੀ ਰੁਚੀ ਨਾਲ ਭਾਗ ਲਿਆ।

ਸਕੂਲ ਮੁਖੀ ਸੁਧਾ ਕੁਮਾਰੀ ਨੇ ਬੈਗ-ਲੈੱਸ ਦਿਨ ਦੀ ਪ੍ਰਯੋਗਾਤਮਕ ਸਿੱਖਿਆ ਨੂੰ ਸਮੇਂ ਦੀ ਲੋੜ ਦੱਸਦੇ ਹੋਏ ਵਿਦਿਆਰਥੀਆਂ ਤੇ ਅਧਿਆਪਕਾਂ ਦੀ ਖੂਬ ਸਰਾਹਨਾ ਕੀਤੀ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਦਿਨ ਵਿਦਿਆਰਥੀਆਂ ਨੂੰ ਕਿਤਾਬਾਂ ਤੋਂ ਉਪਰ ਉੱਠ ਕੇ ਵਿਵਹਾਰਕ ਸਿੱਖਣ ਪ੍ਰਕਿਰਿਆ ਨਾਲ ਜੋੜਦੇ ਹਨ, ਜੋ ਉਨ੍ਹਾਂ ਦੇ ਬੌਧਿਕ ਵਿਕਾਸ ਲਈ ਮਹੱਤਵਪੂਰਨ ਹੈ।

ਪੂਰੇ ਸਕੂਲ ਨੇ ਮਿਲ-ਜੁਲ ਕੇ ਇਸ ਦਿਵਸ ਨੂੰ ਸਫਲ ਬਣਾਇਆ ਅਤੇ ਵਿਦਿਆਰਥੀਆਂ ਦੇ ਸਿੱਖਣ ਦੀ ਪ੍ਰਕਿਰਿਆ ਨੂੰ ਮਨੋਰੰਜਕ ਅਨੁਭਵ ਵਿੱਚ ਬਦਲ ਦਿੱਤਾ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।