ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੀ ਰੰਜਿਸ਼ ਕਾਰਨ ਗੋਲੀਆਂ ਚੱਲੀਆਂ, ਕਈ ਜ਼ਖਮੀ 

ਚੰਡੀਗੜ੍ਹ ਪੰਜਾਬ

ਅੰਮ੍ਰਿਤਸਰ, 5 ਦਸੰਬਰ, ਬੋਲੇ ਪੰਜਾਬ ਬਿਊਰੋ :

ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਸਰਹੱਦੀ ਪਿੰਡ ਭਿੰਡੀ ਸੈਦਾਂ ਵਿੱਚ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੀ ਰੰਜਿਸ਼ ਕਾਰਨ ਅੱਜ ਸਵੇਰੇ ਦੋ ਧਿਰਾਂ ਵਿਚਕਾਰ ਹੋਈ ਝੜਪ ਦੌਰਾਨ ਗੋਲੀਆਂ ਚਲਣ ਦੀ ਖ਼ਬਰ ਮਿਲੀ ਹੈ।

ਪ੍ਰਾਪਤ ਜਾਣਕਾਰੀ ਮੁਤਾਬਕ, ਬੀਤੇ ਦਿਨ ਬਲਾਕ ਦਫ਼ਤਰ ਵਿੱਚ ਕਾਗਜ਼ ਜਮ੍ਹਾਂ ਕਰਾਉਣ ਨੂੰ ਲੈ ਕੇ ਆਪ ਪਾਰਟੀ ਦੇ ਆਗੂ ਲਖਵਿੰਦਰ ਸਿੰਘ ਲੱਖਾ ਅਤੇ ਪਿੰਡ ਸੈਦਾਂ ਦੇ ਸਰਪੰਚ ਵਿਚ ਤਕਰਾਰ ਹੋ ਗਈ ਸੀ। ਤਣਾਅ ਅੱਜ ਸਵੇਰੇ ਦੁਬਾਰਾ ਵਧ ਗਿਆ ਅਤੇ ਪਿੰਡ ਵਿੱਚ ਦੋਵੇਂ ਪੱਖਾਂ ਵਿਚਕਾਰ ਝੜਪ ਦੌਰਾਨ ਗੋਲੀਬਾਰੀ ਹੋ ਗਈ।

ਘਟਨਾ ਵਿੱਚ ਦੋ ਤੋਂ ਤਿੰਨ ਲੋਕਾਂ ਦੇ ਜ਼ਖ਼ਮੀ ਹੋਣ ਦੀਆਂ ਸੂਚਨਾਵਾਂ ਹਨ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਹਾਲਾਤ ਕਾਬੂ ਕੀਤੇ ਹਨ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।