ਦਸਤਾਰ ਬਾਰੇ ਅਪਮਾਨਜਨਕ ਸ਼ਬਦ ਵਰਤਣ ਵਾਲੇ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਖਿਲਾਫ ਕਾਰਵਾਈ ਦੀ ਮੰਗ: ਕਰਮਸਰ

ਨੈਸ਼ਨਲ

ਨਵੀਂ ਦਿੱਲੀ, 6 ਦਸੰਬਰ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਕਮੇਟੀ ਦੇ ਮੁਖੀ ਸਰਦਾਰ ਜਸਪ੍ਰੀਤ ਸਿੰਘ ਕਰਮਸਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗਡਗੱਜ ਨੂੰ ਅਪੀਲ ਕੀਤੀ ਹੈ ਕਿ ਡੇਰਾ ਬਾਬਾ ਨਾਨਕ ਹਲਕੇ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵੱਲੋਂ ਦਸਤਾਰ ਬਾਰੇ ਅਪਮਾਨਜਨਕ ਸ਼ਬਦਾਵਲੀ ਦੀ ਵਰਤੋਂ ਕਰਨ ਲਈ ਉਹਨਾਂ ਖਿਲਾਫ ਕਾਰਵਾਈ ਕੀਤੀ ਜਾਵੇ। ਮੀਡੀਆ ਨੂੰ ਜਾਰੀ ਕੀਤੇ ਇਕ ਬਿਆਨ ਵਿਚ ਸਰਦਾਰ ਜਸਪ੍ਰੀਤ ਸਿੰਘ ਕਰਮਸਰ ਨੇ ਜਥੇਦਾਰ ਸਾਹਿਬ ਨੂੰ ਅਪੀਲ ਕੀਤੀ ਕਿ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਸਿੱਖਾਂ ਦੀ ਸ਼ਾਨ ਦਸਤਾਰ ਖਿਲਾਫ ਬਹੁਤ ਹੀ ਇਤਰਾਜ਼ਯੋਗ ਭਾਸ਼ਾ ਦੀ ਵਰਤੋਂ ਕੀਤੀ ਹੈ। ਉਹਨਾਂ ਕਿਹਾ ਕਿ ਇਸ ਨਾਲ ਸਾਰੀ ਦੁਨੀਆਂ ਵਿਚ ਬੈਠੇ ਸਿੱਖ ਭਾਈਚਾਰੇ ਦੇ ਮੈਂਬਰਾਂ ਦੇ ਮਨਾਂ ਨੂੰ ਠੇਸ ਪਹੁੰਚੀ ਹੈ। ਉਹਨਾਂ ਕਿਹਾ ਕਿ ਪੂਰੀ ਦੁਨੀਆਂ ਵਿਚ ਜਦੋਂ ਸਿੱਖ ਭਾਈਚਾਰੇ ਦੀ ਪਛਾਣ ਦਸਤਾਰ ਨਾਲ ਹੋ ਰਹੀ ਹੈ ਤੇ ਲੋਕਾਂ ਵਿਚ ਸਿੱਖ ਭਾਈਚਾਰੇ ਦਾ ਸਤਿਕਾਰ ਵਧਿਆ ਹੈ ਤਾਂ ਉਸ ਵੇਲੇ ਗੁਰਦੀਪ ਸਿੰਘ ਰੰਧਾਵਾ ਦੇ ਇਸ ਬਿਆਨ ਨੇ ਸਿੱਖਾਂ ਦੇ ਅਕਸ ਨੂੰ ਢਾਹ ਲਗਾਈ ਹੈ। ਉਹਨਾਂ ਕਿਹਾ ਕਿ ਇਕ ਸੰਵਿਧਾਨਕ ਅਹੁਦੇ ’ਤੇ ਬੈਠੇ ਹੋਏ ਗੁਰਦੀਪ ਸਿੰਘ ਰੰਧਾਵਾ ਵੱਲੋਂ ਨਾ ਸਿਰਫ ਅਤਿ ਇਤਰਾਜ਼ਯੋਗ ਭਾਸ਼ਾ ਦੀ ਵਰਤੋਂ ਕੀਤੀ ਗਈ ਬਲਕਿ ਆਪਣੇ ਬਿਆਨ ਨੂੰ ਸਹੀ ਵੀ ਠਹਿਰਾਇਆ ਗਿਆ ਜੋ ਕਿ ਬਹੁਤ ਹੀ ਮੰਦਭਾਗੀ ਗੱਲ ਹੈ। ਉਹਨਾਂ ਸਿੰਘ ਸਾਹਿਬ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਵਿਚ ਗੁਰਦੀਪ ਰੰਧਾਵਾ ਦੇ ਖਿਲਾਫ ਮਿਸਾਲੀ ਕਾਰਵਾਈ ਕੀਤੀ ਜਾਵੇ ਤਾਂ ਜੋ ਸਾਰੀ ਦੁਨੀਆਂ ਵਿਚ ਸਪਸ਼ਟ ਸੰਦੇਸ਼ ਜਾਵੇ ਕਿ ਇਸ ਤਰੀਕੇ ਦੀ ਗੁਸਤਾਖ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।