ਫ਼ਾਜ਼ਿਲਕਾ, 8 ਦਸੰਬਰ, ਬੋਲੇ ਪੰਜਾਬ ਬਿਊਰੋ :
ਫਾਜ਼ਿਲਕਾ ਵਿੱਚ ਧੀ ਨਾਲ ਛੇੜਛਾੜ ਦਾ ਵਿਰੋਧ ਕਰਨ ‘ਤੇ ਇੱਕ ਵਿਅਕਤੀ ਦਾ ਕਤਲ ਕਰ ਦਿੱਤਾ ਗਿਆ। ਘਰੋਂ ਬਾਹਰ ਆਉਂਦੇ ਹੀ ਗੁਆਂਢ ਵਿੱਚ ਰਹਿਣ ਵਾਲੇ ਕੁਝ ਲੋਕਾਂ ਨੇ ਉਸਨੂੰ ਘੇਰ ਲਿਆ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ, ਜਿਸ ਨਾਲ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ।
ਪੁਲਿਸ ਨੇ ਮ੍ਰਿਤਕ ਦੀ ਪਤਨੀ ਦੇ ਬਿਆਨ ‘ਤੇ ਹਮਲਾ ਕਰਨ ਵਾਲੇ ਪਰਿਵਾਰ ਵਿਰੁੱਧ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਅਨੁਸਾਰ ਪਿੰਡ ਭੰਗਾਲਾ ਵਿੱਚ ਇੱਕ ਨੌਜਵਾਨ ਕੁਝ ਸਮੇਂ ਤੋਂ ਇੱਕ ਲੜਕੀ ਨੂੰ ਤੰਗ-ਪ੍ਰੇਸ਼ਾਨ ਕਰ ਰਿਹਾ ਸੀ। ਲੜਕੀ ਦਾ ਪਿਤਾ ਬਲਕਾਰ ਸਿੰਘ ਉਨ੍ਹਾਂਵਨੂੰ ਅਜਿਹਾ ਕਰਨ ਤੋਂ ਰੋਕਦਾ ਸੀ। ਇਸ ਰੰਜਿਸ਼ ਕਾਰਨ ਇਹ ਘਟਨਾ ਵਾਪਰੀ।












