ਚੰਡੀਗੜ੍ਹ, 8 ਦਸੰਬਰ, ਬੋਲੇ ਪੰਜਾਬ ਬਿਊਰੋ :
ਸਾਬਕਾ ਕ੍ਰਿਕਟਰ ਨਵਜੋਤ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੇ ਹੁਣ ਨਵੇਂ ਖੁਲਾਸੇ ਕੀਤੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਕਈ ਸੀਨੀਅਰ ਆਗੂ ਭਾਜਪਾ ਅਤੇ ‘ਆਪ’ ਨਾਲ ਮਿਲੇ ਹੋਏ ਹਨ।
ਨਵਜੋਤ ਕੌਰ ਨੇ ਦਾਅਵਾ ਕੀਤਾ ਕਿ ਰਾਜਾ ਵੜਿੰਗ ਅਤੇ ਪ੍ਰਤਾਪ ਬਾਜਵਾ ਤਰਨਤਾਰਨ ਉਪ-ਚੋਣ ਤੋਂ ਪਹਿਲਾਂ ਰਾਜਸਥਾਨ ਵਿੱਚ ਮੁੱਖ ਮੰਤਰੀ ਮਾਨ ਨੂੰ ਮਿਲੇ ਸਨ। ਚੋਣ ਪ੍ਰਚਾਰ ਦੌਰਾਨ ਵੀ ਦੋਵੇਂ ਜਾਣਬੁੱਝ ਕੇ ਮੁੱਖ ਮੰਤਰੀ ਮਾਨ ਬਾਰੇ ਚੁੱਪ ਰਹੇ। ਰਾਜਾ ਵੜਿੰਗ ਨੇ ਇੱਕ ਕੌਂਸਲਰ ਉਮੀਦਵਾਰ ਤੋਂ 5 ਕਰੋੜ ਰੁਪਏ ਵੀ ਲਏ ਸਨ।
ਉਨ੍ਹਾਂ ਦਾਅਵਾ ਕੀਤਾ ਕਿ ਅਮਰਿੰਦਰ ਰਾਜਾ ਵੜਿੰਗ, ਚਰਨਜੀਤ ਚੰਨੀ, ਸੁਖਜਿੰਦਰ ਰੰਧਾਵਾ ਅਤੇ ਪ੍ਰਤਾਪ ਸਿੰਘ ਬਾਜਵਾ ਮੁੱਖ ਮੰਤਰੀ ਬਣਨਾ ਚਾਹੁੰਦੇ ਹਨ ਅਤੇ ਇਸੇ ਕਾਰਨ ਕਾਂਗਰਸ ਪਾਰਟੀ ਨੂੰ ਤਬਾਹ ਕਰਨ ਲਈ ਕੰਮ ਕਰ ਰਹੇ ਹਨ। ਉਨ੍ਹਾਂ ਇਹ ਦਾਅਵੇ ਇੱਕ ਚੈਨਲ ਨਾਲ ਇੰਟਰਵਿਊ ਵਿੱਚ ਕੀਤੇ।












