ਪੈਨਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਸ੍ਰੀ ਫਤਿਹਗੜ੍ਹ ਸਾਹਿਬ ਦੀ ਮੀਟਿੰਗ ਹੋਈ

ਪੰਜਾਬ

ਫ਼ਤਹਿਗੜ੍ਹ ਸਾਹਿਬ,9, ਦਸੰਬਰ ,ਬੋਲੇ ਪੰਜਾਬ ਬਿਊਰੋ(ਮਲਾਗਰ ਖਮਾਣੋਂ) ;

ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਜਿਲਾ ਫਤਿਹਗੜ੍ਹ ਸਾਹਿਬ ਦੀ ਮੀਟਿੰਗ
ਸ ਹਰਜੀਤ ਸਿੰਘ ਤਰਖ਼ਾਣ ਮਾਜ਼ਰਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ , ਮੀਟਿੰਗ ਦੀ ਕਾਰਵਾਈ ਪ੍ਰੈਸ ਨੂੰ ਜਾਰੀ ਕਰਦਿਆਂ ਸ੍ਰੀ ਧਰਮ ਪਾਲ ਅਜਾਦ ਨੇ ਦੱਸਿਆ ਕਿ ਸੁਮੱਚੀ ਆਗੂ ਟੀਮ ਵੱਲੋਂ ਨਵੇਂ ਮੈਂਬਰਾਂ ਨੂੰ ਜੀ ਆਇਆਂ ਆਖਿਆ ਗਿਆ ਤੇ ਜਿਨਾਂ ਸਾਥੀਆਂ ਦਾ ਜਨਮ ਦਿਨ ਸੀ ਉਨਾਂ ਨੂੰ ਮੁਬਾਰਕਬਾਦ ਦਿੱਤੀ ਗਈ ਮੀਟਿੰਗ ਦੌਰਾਨ ਜੋ ਸਾਥੀ ਮੈਂਬਰ ਇਸ ਸੰਸਾਰ ਨੂੰ ਅਲਵਿਦਾ ਕਹਿ ਗਏ ਉਹਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਮੀਟਿੰਗ ਦੌਰਾਨ ਵੱਖ ਵੱਖ ਬੁਲਾਰਿਆਂ ਨੇ ਸੰਬੋਧਨ ਕਰਦੇ ਹੋਇਆ ਦੱਸਿਆ ਗਿਆ ਕਿ ਪੰਜਾਬ ਸਰਕਾਰ ਪੈਨਸ਼ਨਰਾਂ ਤੇ ਮੁਲਾਜ਼ਮਾਂ ਨੂੰ ਕੇਂਦਰ ਸਰਕਾਰ ਤੋਂ 16%ਡੀ , ਏਂ ਘੱਟ ਦੇ ਰਹੀ ਹੈ ਜੋ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਬਹੁਤ ਧੱਕਾ ਹੋ ਰਿਹਾ ਹੈ ਤੇ ਪੋਨਸਨਰਾ ਨੂੰ 2,59 ਗੁਣਾਕ ਨੋਸਨਲ ਫਿਕਸਸੇਸਨ ਲਾਗੂ ਕਰਨ ਲਈ ਬਾਰੇ ਬਾਰੇ ਮੀਟਿੰਗ ਵਿੱਚ ਹਾਜ਼ਰ ਹੋਏ ਮੰਤਰੀ ਨੂੰ ਦੱਸਿਆ ਗਿਆ ਫਿਕਸ ਮੈਡੀਕਲ ਭੱਤਾ 2000/ਰੁਪਏ ਪ੍ਰਤੀ ਮਹੀਨਾ ਕੀਤੇ ਜਾਣ ਦੀ ਮੰਗ ਕੀਤੀ ਗਈ ਅਤੇ ਸਰਕਾਰ ਹਰ ਫਰੰਟ ਤੇ ਫੇਲ ਹੋ ਚੁੱਕੀ ਹੈ
ਮਿਤੀ 17 ਦਸੰਬਰ 2025 ਨੂੰ ਜੁਗਨੂੰ ਪੈਲੇਸ ਵਿੱਚ ਪੈਨਸ਼ਨਰਜ਼ ਦਿਵਸ ਮਨਾਇਆ ਜਾ ਰਿਹਾ ਹੈ ਇਸ ਮੈਂਬਰਾਂ ਨੂੰ ਵੱਧ ਤੋ ਵੱਧ ਸਹਿਯੋਗ ਕਰਨ ਲਈ ਆਖਿਆ ਗਿਆ ਮੀਟਿੰਗ ਵਿੱਚ ਹਰਜੀਤ ਸਿੰਘ ਤਰਖ਼ਾਣ ਮਾਜ਼ਰਾ ਪ੍ਰਧਾਨ ਵੱਲੋਂ ਆਇਆਂ ਮੈਂਬਰਾਂ ਨੂੰ ਸੰਬੋਧਨ ਕਰਦੇ ਹੋਏ ਆਖਿਆ ਗਿਆ ਕਿ ਸਰਦੀ ਨੂੰ ਮੁੱਖ ਰੱਖਦੇ ਹੋਏ ਅਗਲੀ ਮੀਟਿੰਗ ਦੇ ਸਮਾਂ ਵਿੱਚ ਤਬਦੀਲ ਕੀਤੀ ਗਈ ਅਤੇ ਸਾਥੀਆ ਨੂੰ ਆਪਣੀ ਸਿਹਤ ਦਾ ਖਿਆਲ ਰੱਖਿਆ ਜਾਵੇ ਅੱਜ ਦੀ ਮੀਟਿੰਗ ਵਿੱਚ ਸ ਪ੍ਰੀਤਮ ਸਿੰਘ ਨਾਗਰਾ ਨੇ ਪਿਛਲੇ ਮਹੀਨੇ ਦੀ ਖਰਚ ਰਿਪੋਰਟ ਪੇਸ਼ ਕੀਤੀ ਗਈ।
ਮੀਟਿੰਗ ਵਿੱਚ ਜਸਵਿੰਦਰ ਸਿੰਘ ਆਹਲੂਵਾਲੀਆ, ਹਰਚੰਦ ਸਿੰਘ ਪੰਜੋਲੀ, ਕਰਨੈਲ ਸਿੰਘ ਬੱਸੀ ਪਠਾਣਾਂ, ਬਲਵਿੰਦਰ ਸਿੰਘ ਸੋਹੀ, ਕੁਲਵੰਤ ਸਿੰਘ ਢਿੱਲੋਂ,ਰਾਮ ਮੂਰਤੀ ਖਮਾਣੋਂ,ਰਾਮ ਰਾਜ ਬੱਸੀ ਪਠਾਣਾ, ਸੁੱਚਾ ਸਿੰਘ ਨਬੀਪੁਰ, ਪ੍ਰੇਮ ਸਿੰਘ ਨਲੀਨਾ, ਪਰਮਜੀਤ ਸਿੰਘ ਅਮਲੋਹ,ਮੱਘਰ ਸਿੰਘ ਅਮੋਲਹ, ਕਰਨੈਲ ਸਿੰਘ ਵਜ਼ੀਰਾਬਾਦ,ਜੋਧ ਸਿੰਘ, ਪ੍ਰੇਮ ਸਿੰਘ ਖਾਲਸਾ,ਉਮ ਪ੍ਰਕਾਸ਼ ਬੱਸੀ ਪਠਾਣਾਂ, ਤਰਸੇਮ ਸਿੰਘ ਬਧੋਛੀ, ਹਰਪਾਲ ਸਿੰਘ ਸਰਹਿੰਦ, ਅਵਤਾਰ ਸਿੰਘ ਫਤਿਹਗੜ੍ਹ ਸਾਹਿਬ, ਸ਼ਿੰਗਾਰਾ ਸਿੰਘ ਭੜੀ,ਜਗੀਰ ਸਿੰਘ ਤਰਖ਼ਾਣ ਮਾਜ਼ਰਾ, ਗੁਰਮੁੱਖ ਸਿੰਘ, ਬਲਜੀਤ ਸਿੰਘ,ਨਛੰਤਰ ਸਿੰਘ ਪਟਵਾਰੀ,ਵੀ ਹਾਜ਼ਰ ਸਨ

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।