ਮਾਮਲਾ ਮੋਹਾਲੀ ਕਾਰਪੋਰੇਸ਼ਨ ਦੀ ਹੱਦਬੰਦੀ ਵਿੱਚ ਸ਼ਾਮਿਲ ਕੀਤੇ ਜਾਣ ਦਾ …

ਪੰਜਾਬ

116 ਅਤੇ ਸੈਕਟਰ 118 ਦੇ ਵਾਸ਼ਿੰਦਿਆਂ ਨੇ ਵਿਧਾਇਕ ਕੁਲਵੰਤ ਸਿੰਘ ਦਾ ਕੀਤਾ ਧੰਨਵਾਦ 

ਮੋਹਾਲੀ 9 ਦਸੰਬਰ,ਬੋਲੇ ਪੰਜਾਬ ਬਿਊਰੋ;

ਅੱਜ ਟੀ.ਡੀ.ਆਈ. ਸੈਕਟਰ- 118 ,ਸੈਕਟਰ- 116 ਦੇ ਵਸਨੀਕਾਂ ਨੇ ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਨਾਲ ਮੁਲਾਕਾਤ ਕੀਤੀ, ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ ਕਿ ਅੱਜ ਟੀ.ਡੀ.ਆਈ. ਦੇ ਸੈਕਟਰ -116 ਅਤੇ 118 ਨਾਲ ਸਬੰਧਤ ਵਸਨੀਕਾਂ ਨੇ ਉਹਨਾਂ ਨਾਲ ਮੁਲਾਕਾਤ ਕੀਤੀ ਹੈ ਅਤੇ ਮੋਹਾਲੀ ਕਾਰਪੋਰੇਸ਼ਨ ਵਿੱਚ ਉਹਨਾਂ ਦੇ ਏਰੀਏ ਨੂੰ ਸ਼ਾਮਿਲ ਕਰਨ ਦੇ ਲਈ ਉਹ ਉਚੇਚੇ ਤੌਰ ਤੇ ਇੱਥੇ ਪਹੁੰਚੇ ਸਨ ,ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵੱਲੋਂ ਪੰਜਾਬ ਦੇ ਹਰ ਇੱਕ ਵਸਨੀਕ ਦੀ ਗੱਲ ਨੂੰ ਧਿਆਨ ਨਾਲ ਸੁਣਨਾ ਅਤੇ ਸਮਾਂ ਰਹਿੰਦਿਆਂ ਉਸ ਦਾ ਹੱਲ ਕਰਨਾ ਹੀ ਹਮੇਸ਼ਾ ਪਹਿਲ ਕਦਮੀ ਹੁੰਦਾ ਹੈ ,ਉਹਨਾਂ ਕਿਹਾ ਕਿ ਇਹਨਾਂ ਲੋਕਾਂ ਨੇ ਕੁਝ ਦਿਨ ਪਹਿਲਾਂ ਹੀ ਉਸ ਕੋਲ ਇਹ ਮੰਗ ਰੱਖੀ ਸੀ ਕਿ ਸਬੰਧਤ ਏਰੀਏ ਨੂੰ ਮੋਹਾਲੀ ਕਾਰਪੋਰੇਸ਼ਨ ਦੀ ਹੱਦਬੰਦੀ ਵਿੱਚ ਸ਼ਾਮਿਲ ਕੀਤਾ ਜਾਣਾ ਚਾਹੀਦਾ ਹੈ। ਅਤੇ ਉਹਨਾਂ ਨੇ ਇਸ ਸੰਬੰਧ ਵਿੱਚ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੋਰਾਂ ਦੇ ਨਾਲ ਗੱਲ ਕੀਤੀ ਸੀ ਅਤੇ ਇਸ ਏਰੀਏ ਨੂੰ ਮੋਹਾਲੀ ਕਾਰਪੋਰੇਸ਼ਨ ਦੀ ਹੱਦਬੰਦੀ ਵਿੱਚ ਸ਼ਾਮਿਲ ਕਰ ਲਿਆ ਗਿਆ ਹੈ,  ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਹੋਰਾਂ ਵੱਲੋਂ ਲੰਘੀਆਂ ਵਿਧਾਨ ਸਭਾ ਚੋਣਾਂ ਦੇ ਵਿੱਚ ਜੋ ਗਾਰੰਟੀਆਂ ਅਤੇ ਜੋ ਵਾਅਦੇ ਪੰਜਾਬ ਦੀ ਜਨਤਾ ਦੇ ਨਾਲ ਕੀਤੇ ਸਨ ਉਹਨਾਂ ਨੂੰ ਇੱਕ-ਇੱਕ ਕਰਕੇ ਪੂਰਾ ਕੀਤਾ ਜਾ ਚੁੱਕਾ ਹੈ ਅਤੇ ਹੁਣ ਆਉਣ ਵਾਲੇ ਸਮੇਂ ਵਿੱਚ ਪੰਜਾਬ ਦਾ ਸਰਬਪੱਖੀ ਵਿਕਾਸ ਬੜੀ ਤੇਜ਼ੀ ਨਾਲ ਹੋਣ ਜਾ ਰਿਹਾ ਹੈ। ਲਿੰਕ ਸੜਕਾਂ ਦੀ ਮੁਰੰਮਤ ਅਤੇ ਪੁਰਾਣੀਆਂ ਸੜਕਾਂ ਨੂੰ ਨਵਿਆਉਣ ਦੀ  ਪ੍ਰਕਿਰਿਆ ਦੇ ਵਿੱਚ ਤੇਜ਼ੀ ਲਿਆਂਦੀ ਜਾ ਰਹੀ ਹੈ, ਉਹਨਾਂ ਕਿਹਾ ਕਿ ਹੁਣ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਕੋਲ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਖਿਲਾਫ ਬੋਲਣ ਦੇ ਲਈ ਕੁਝ ਨਹੀਂ ਰਹਿ ਗਿਆ , ਜਿਨੇ ਉਤਸ਼ਾਹ ਦੇ ਵਿੱਚ ਪੰਜਾਬ  ਦੇ ਲੋਕਾਂ ਨੇ ਆਮ ਆਦਮੀ ਪਾਰਟੀ  ਨੂੰ 92 ਸੀਟਾਂ ਦੇ ਕੇ ਪੰਜਾਬ  ਨੂੰ ਚਲਾਉਣ ਦੀ ਜ਼ਿੰਮੇਵਾਰੀ ਸੌਂਪੀ ਸੀ, ਉਸ ਨੂੰ ਪੰਜਾਬ ਦੇ ਮੁੱਖ ਮੰਤਰੀ , ਮੰਤਰੀਆਂ ਅਤੇ ਵਿਧਾਇਕਾਂ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਵਰਕਰ ਅਤੇ ਸਮਰਥਕਾਂ ਦੇ ਵੱਲੋਂ ਪੂਰੀ ਤਨਦੇਹੀ ਅਤੇ ਇਮਾਨਦਾਰੀ ਦੇ ਨਾਲ ਨਿਭਾਇਆ ਜਾ ਰਿਹਾ ਹੈ। ਸੈਕਟਰ -79 ਸਥਿਤ ਆਮ ਆਦਮੀ ਪਾਰਟੀ ਦੇ ਦਫਤਰ ਵਿਖੇ ਵਿਧਾਇਕ ਕੁਲਵੰਤ ਸਿੰਘ ਦਾ ਧੰਨਵਾਦ ਕਰਨ ਲਈ ਵੱਡੀ ਗਿਣਤੀ ਵਿੱਚ ਪਹੁੰਚੇ 118 ਅਤੇ 116- ਸੈਕਟਰ ਦੇ ਬਾਸ਼ਿੰਦਿਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਉਹਨਾਂ ਨੇ ਕੁਝ ਦਿਨ ਪਹਿਲਾਂ ਹੀ ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਹੋਰਾਂ ਨੂੰ ਮਿਲ ਕੇ ਇਹ ਮੰਗ ਰੱਖੀ ਸੀ ਕਿ ਟੀ.ਡੀ.ਆਈ. ਸੈਕਟਰ- 116  ਸੈਕਟਰ -118 ਦੇ ਏਰੀਏ ਨੂੰ ਮੋਹਾਲੀ ਕਾਰਪੋਰੇਸ਼ਨ ਦੀ ਹੱਦਬੰਦੀ ਵਿੱਚ ਸ਼ਾਮਿਲ ਕੀਤਾ ਜਾਣਾ ਚਾਹੀਦਾ ਹੈ ਤਾਂ ਕਿ ਇਸ ਇਲਾਕੇ ਦਾ ਸਰਬਪੱਖੀ ਵਿਕਾਸ ਹੋ ਸਕੇ ਅਤੇ ਇੱਥੋਂ ਦੇ ਵਸਨੀਕ  ਸ਼ਹਿਰੀ ਹੋਣ ਦੀਆਂ ਸਹੂਲਤਾਂ ਪ੍ਰਾਪਤ ਕਰ ਸਕਣ ਅਤੇ ਇਸ ਮੰਗ ਨੂੰ ਵਿਧਾਇਕ ਹੋਰਾਂ ਵੱਲੋਂ ਤੁਰੰਤ ਸਵੀਕਾਰ ਕਰਦੇ ਹੋਏ ਪੰਜਾਬ ਸਰਕਾਰ ਦੇ ਧਿਆਨ ਵਿੱਚ ਸਾਡੀਆਂ ਮੰਗਾਂ ਨੂੰ ਲਿਆਂਦਾ ਅਤੇ ਸਾਡੇ ਏਰੀਏ ਨੂੰ ਮੋਹਾਲੀ ਕਾਰਪੋਰੇਸ਼ਨ ਦੀ ਹੱਦਬੰਦੀ ਵਿੱਚ ਸ਼ਾਮਿਲ ਕਰ ਲਿਆ ਗਿਆ, ਇਸ ਦੇ ਲਈ ਅਸੀਂ ਅੱਜ ਉਚੇਚੇ ਤੌਰ ਤੇ ਵਿਧਾਇਕ ਕੁਲਵੰਤ ਸਿੰਘ ਹੋਰਾਂ ਦਾ ਧੰਨਵਾਦ ਕਰਨ ਲਈ ਇੱਥੇ ਪਹੁੰਚੇ ਹਾਂ,ਇਸ ਮੌਕੇ ਤੇ ਰਾਜਨ ਸ਼ਰਮਾ,ਅੰਮ੍ਰਿਤਪਾਲ ਸਿੰਘ, ਬਲਵੀਰ ਸਿੰਘ, ਸੰਦੀਪ ਬਿੰਦਰਾ, ਪੁਨੀਤ ,ਅਨਿਲ ਸ਼ਰਮਾ, ਸੰਜੇ ਸ਼ਰਮਾ, ਰਜਿੰਦਰ ਸਿੰਘ, ਸੁੱਚਾ ਸਿੰਘ, ਮਨੋਜ, ਜੋਗਿੰਦਰ ਸਿੰਘ, ਬਲਬੀਰ ਸਿੰਘ, ਸਰਬਜੀਤ ਸਿੰਘ, ਸੁਨੀਲ ਸੇਠ,ਹਰਵਿੰਦਰ ਸਿੰਘ ਸੈਣੀ, ਆਰ.ਪੀ ਸ਼ਰਮਾ ,ਅਰੁਣ ਗੋਇਲ ਵੀ ਹਾਜ਼ਰ ਸਨ।    

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।