ਕਾਂਗਰਸ ਹਾਈਕਮਾਂਡ ਨੇ ਡਾ. ਨਵਜੋਤ ਕੌਰ ਸਿੱਧੂ ਵੱਲੋਂ ਦਿੱਤੇ ਬਿਆਨਾਂ ਨੂੰ ਗੰਭੀਰਤਾ ਨਾਲ ਲਿਆ, ਰਿਪੋਰਟ ਤਲਬ 

ਚੰਡੀਗੜ੍ਹ ਪੰਜਾਬ

ਚੰਡੀਗੜ੍ਹ, 11 ਦਸੰਬਰ, ਬੋਲੇ ਪੰਜਾਬ ਬਿਊਰੋ :

ਪਾਰਟੀ ਹਾਈਕਮਾਂਡ ਨੇ ਪੰਜਾਬ ਕਾਂਗਰਸ ਆਗੂ ਨਵਜੋਤ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਵੱਲੋਂ ਦਿੱਤੇ ਗਏ ਬਿਆਨਾਂ ਨੂੰ ਗੰਭੀਰਤਾ ਨਾਲ ਲਿਆ ਹੈ। ਹਾਈਕਮਾਂਡ ਨੇ ਪਾਰਟੀ ਦੇ ਪੰਜਾਬ ਇੰਚਾਰਜ ਭੁਪੇਸ਼ ਬਘੇਲ ਤੋਂ ਇੱਕ ਵਿਸਤ੍ਰਿਤ ਰਿਪੋਰਟ ਤਲਬ ਕੀਤੀ ਹੈ। ਬਘੇਲ ਨੇ ਕਿਹਾ ਕਿ ਨਵਜੋਤ ਕੌਰ ਨੂੰ ਨੋਟਿਸ ਜਾਰੀ ਕਰਕੇ ਮੁਅੱਤਲ ਕਰ ਦਿੱਤਾ ਗਿਆ ਹੈ। ਪਾਰਟੀ ਵਿੱਚ ਅਨੁਸ਼ਾਸਨ ਸਭ ਤੋਂ ਮਹੱਤਵਪੂਰਨ ਹੈ।

2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਦੇ ਅੰਦਰ ਇਸ ਤਰ੍ਹਾਂ ਦੇ ਵਿਵਾਦ ਨੇ ਹਾਈਕਮਾਂਡ ਨੂੰ ਨਾਰਾਜ਼ ਕਰ ਦਿੱਤਾ ਹੈ। ਮੰਨਿਆ ਜਾ ਰਿਹਾ ਹੈ ਕਿ ਜੇਕਰ ਕਾਂਗਰਸ ਹਾਈਕਮਾਂਡ ਸਖ਼ਤ ਰੁਖ਼ ਅਖਤਿਆਰ ਕਰਦੀ ਹੈ, ਤਾਂ ਨਵਜੋਤ ਕੌਰ ਨੂੰ ਪਾਰਟੀ ਵਿੱਚੋਂ ਕੱਢਿਆ ਲਜਾ ਸਕਦਾ ਹੈ।

ਹਾਲਾਂਕਿ, ਉਨ੍ਹਾਂ ਦੇ ਪਤੀ ਨਵਜੋਤ ਸਿੱਧੂ ਨੇ ਅਜੇ ਤੱਕ ਇਸ ਮਾਮਲੇ ‘ਤੇ ਕੋਈ ਟਿੱਪਣੀ ਨਹੀਂ ਕੀਤੀ ਹੈ। ਉਨ੍ਹਾਂ ਦੇ ਅੰਮ੍ਰਿਤਸਰ ਦੌਰੇ ਅਤੇ ਬਾਅਦ ਵਿੱਚ ਮੁੰਬਈ ਜਾਣ ਦੀਆਂ ਰਿਪੋਰਟਾਂ ਸਾਹਮਣੇ ਆਈਆਂ ਸਨ, ਪਰ ਉਹ ਮੀਡੀਆ ਦੇ ਸਾਹਮਣੇ ਨਹੀਂ ਆਏ। ਸਿੱਧੂ, ਜੋ ਪਹਿਲਾਂ ਸੋਸ਼ਲ ਮੀਡੀਆ ‘ਤੇ ਸਪੱਸ਼ਟ ਬਿਆਨ ਦਿੰਦੇ ਹਨ, ਇਸ ਮਾਮਲੇ ‘ਤੇ ਚੁੱਪ ਹਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।