ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ ਯੂਨੀਅਨ ਦੀ ਮੀਟਿੰਗ ਹੋਈ

ਪੰਜਾਬ

ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਚਾਰ ਲੇਬਰ ਕੋਡਾ ਦੀਆਂ ਕਾਪੀਆਂ ਫੂਕੀਆਂ


ਖਮਾਣੋ,13, ਦਸੰਬਰ (ਮਲਾਗਰ ਖਮਾਣੋਂ);

ਪੀ ਡਬਲਿਊ ਡੀ ਭਵਨ ਤੇ ਮਾਰਗ, ਜਲ ਸਪਲਾਈ ਅਤੇ ਸੈਨੀਟੇਸ਼ਨ ,ਸਿੰਚਾਈ ਤੇ ਸੀਵਰੇਜ ਬੋਰਡ ਦੇ ਫੀਲਡ ਮੁਲਾਜ਼ਮਾਂ ਦੀ ਜਥੇਬੰਦੀ ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ ਯੂਨੀਅਨ ਬਰਾਂਚ ਸ਼੍ਰੀ ਫਤਿਹਗੜ੍ਹ ਸਾਹਿਬ ਦੀ ਮੀਟਿੰਗ ਤਰਲੋਚਨ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੀ ਕਾਰਵਾਈ ਪ੍ਰੈਸ ਨੂੰ ਜਾਰੀ ਕਰਦਿਆਂ ਜਨਰਲ ਸਕੱਤਰ ਦੀਦਾਰ ਸਿੰਘ ਢਿੱਲੋ ਨੇ ਦੱਸਿਆ ਕਿ ਮੀਟਿੰਗ ਵਿੱਚ ਗਦਰੀ ਬਾਬਾ ਕਿਰਪਾ ਸਿੰਘ, ਬੀਬੀ ਗੁਲਾਬ ਕੌਰ ਦੀ ਯਾਦ ਵਿੱਚ ਕਿਰਤੀ ਕਿਸਾਨ ਮੋਰਚਾ ਵੱਲੋਂ ਪਿੰਡ ਮੀਰਪੁਰ ਵਿਖੇ ਕਰਵਾਈ ਜਾ ਰਹੀ ਕਨਵੈਂਸ਼ਨ ਵਿੱਚ ਬਰਾਂਚ ਫਤਿਹਗੜ੍ਹ ਸਾਹਿਬ ਤੋਂ ਫੀਲਡ ਮੁਲਾਜ਼ਮ ਸ਼ਮੂਲੀਅਤ ਕਰਨਗੇ। ਮੀਟਿੰਗ ਵਿੱਚ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਅਤੇ ਕੱਚੇ ਕਾਮਿਆਂ ਦੀਆਂ ਮੰਗਾਂ ਸਬੰਧੀ ਅਪਨਾਏ ਜਾ ਰਹੇ ਨਾ ਪੱਖੀ ਰੋਲ ਦੀ ਜ਼ੋਰਦਾਰ ਨਿਖੇਦੀ ਕਰਦਿਆਂ, ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਕਿਸਾਨ ਸੰਯੁਕਤ ਮੋਰਚਾ ਵੱਲੋਂ ਉਲੀਕੇ ਗਏ ਸੰਘਰਸ਼ ਪ੍ਰੋਗਰਾਮਾਂ ਵਿੱਚ ਵੱਡੀ ਗਿਣਤੀ ਚ ਸ਼ਮੂਲੀਅਤ ਕੀਤੀ ਜਾਵੇਗੀ। ਮੀਟਿੰਗ ਦੌਰਾਨ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਫੀਲਡ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਕਾਰਜਕਾਰੀ ਇੰਜੀਨੀਅਰ ਫਤਿਹਗੜ੍ਹ ਸਾਹਿਬ ਨੂੰ ਮੰਗ ਪੱਤਰ ਦਿੱਤਾ ਗਿਆ ਅਤੇ ਫੈਸਲਾ ਕੀਤਾ ਕਿ ਜੇਕਰ ਮੰਗ ਪੱਤਰ ਤੇ ਕਾਰਜਕਾਰੀ ਇੰਜੀਨੀਅਰ ਵੱਲੋਂ ਮੀਟਿੰਗ ਦਾ ਸਮਾਂ ਨਾ ਦਿੱਤਾ ਤਾਂ ਜਥੇਬੰਦੀ ਇੰਜੀਨੀਅਰ ਵਿਰੁੱਧ ਸੰਘਰਸ਼ ਦਾ ਐਲਾਨ ਕਰੇਗੀ ।ਮੀਟਿੰਗ ਦੌਰਾਨ ਕੇਂਦਰ ਸਰਕਾਰ ਵੱਲੋਂ 29 ਲੇਬਰ ਕਾਨੂੰਨਾਂ ਨੂੰ ਭੰਗ ਕਰਕੇ ਚਾਰ ਕਾਰਪੋਰੇਟ ਪੱਖੀ ਕੋਡਾਂ ਵਿੱਚ ਤਬਦੀਲ ਕਰਨ ਦੀ ਜ਼ੋਰਦਾਰ ਨਿਖੇਦੀ ਕੀਤੀ ਗਈ ਅਤੇ ਮੀਟਿੰਗ ਉਪਰੰਤ ਇਫਟੂ ਦੀ ਸੂਬਾ ਕਮੇਟੀ ਦੇ ਸੱਦੇ ਮੁਤਾਬਿਕ ਸਮੁੱਚੇ ਆਗੂਆਂ ਨੇ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਚਾਰ ਲੇਬਰ ਕੋਡਾ ਦੀਆ ਕਾਪੀਆਂ ਫੂਕ ਕੇ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਮੀਟਿੰਗ ਵਿੱਚ ਹਰਜਿੰਦਰ ਸਿੰਘ ਖਮਾਣੋ ,ਜਸਬੀਰ ਸਿੰਘ , ਸੂਖ ਰਾਮ ਕਾਲੇਵਾਲ, ਮਲਾਗਰ ਸਿੰਘ ਖਮਾਣੋ, ਲਖਵੀਰ ਸਿੰਘ ਬਲਜੀਤ ਸਿੰਘ ਹਿੰਦੂਪੁਰ ਆਦਿ ਆਗੂ ਹਾਜਰ ਸਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।