ਡੇਰਾਬੱਸੀ 13 ਦਸੰਬਰ ,ਬੋਲੇ ਪੰਜਾਬ ਬਿਊਰੋ;
ਜਿਲਾ ਪਰਿਸ਼ਦ ਅਤੇ ਬੱਲਾਕ ਸੰਮਤੀ ਚੋਣਾਂ ਤੋਂ ਪਹਿਲਾਂ ਡੇਰਾਬੱਸੀ ਵਿਧਾਨਸਭਾ ਹਲਕੇ ਵਿੱਚ ਹਾਕਮ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡੀ ਸਿਆਸੀ ਝਟਕਾ ਲਗਿੱਆ ਜਦੋਂ ਪਿੰਡ ਈਬਰਾਹੀਮਪੁਰ ਵਿਖੇ ਭਾਰੀ ਗਿਣਤੀ ਵਿੱਚ ਆਪ ਦੀ ਮਹਿਲਾ ਆਗੂ ਸਾਬਕਾ ਵਿਧਾਇਕ ਐਨ.ਕੇ.ਸ਼ਰਮਾ ਦੀ ਅਗਵਾਈ ਹੇਠ ਸ੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਈ।
ਸਾਬਕਾ ਵਿਧਾਇਕ ਐਨ.ਕੇ.ਸ਼ਰਮਾ ਨੇ ਮਹਿਲਾ ਆਗੂ ਬੀਬੀ ਰਣਦੀਪ ਕੌਰ, ਕੁਲਵਿੰਦਰ ਕੌਰ, ਗੁਰਪ੍ਰੀਤ ਕੌਰ, ਹਰਜਿੰਦਰ ਕੌਰ, ਕੁਲਵੀਰ ਕੌਰ, ਬਲਜੀਤ ਕੌਰ, ਪਿੰਕੀ, ਦਰਸ਼ਨ ਕੌਰ, ਰਾਜਵਿੰਦਰ ਕੌਰ, ਕੋਮਲਪ੍ਰੀਤ ਕੌਰ, ਮਲਕੀਤ ਕੌਰ ਅਤੇ ਸਤਨਾਮ ਕੌਰ ਸਮੇਤ ਕਈ ਮਹਿਲਾ ਆਗੂਆਂ ਨੂੰ ਸਿਰੋਪਾਓ ਦੇਕੇ ਸਨਮਾਨਿਤ ਕਰਦੇ ਹੋਏ ਪਾਰਟੀ ਵਿੱਚ ਸ਼ਾਮਲ ਕੀਤਾ।
ਇਸ ਮੌਕੇ ਤੇ ਬੋਲਦਿਆਂ ਐਨ.ਕੇ.ਸ਼ਰਮਾ ਨੇ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਹੀ ਮਹਿਲਾਵਾਂ ਨੂੰ ਸਨਮਾਨ ਦਿੱਤਾ ਹੈ। ਦੂਜੇ ਪਾਸੇ ਆਮ ਆਦਮੀ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਮਹਿਲਾਵਾਂ ਨੂੰ ਮਾਣ ਭੱਤਾ ਦੇਣ ਦੀ ਗੱਲ ਕਹੀ ਸੀ। ਜਿਸਨੂੰ ਅੱਜ ਉਹ ਭੁੱਲ ਚੁੱਕੇ ਹਨ। ਸ਼ਰਮਾ ਨੇ ਕਿਹਾ ਕਿ ਆਪ ਸਰਕਾਰ ਨੇ ਮਹਿਲਾਵਾਂ ਨੂੰ ਮਾਣ ਭੱਤਾ ਦੇਣ ਦਾ ਵਾਅਦਾ ਅੱਜ ਤੱਕ ਪੁਰਾ ਨਹੀਂ ਕੀਤਾ ਹੈ। ਆਮ ਆਦਮੀ ਪਾਰਟੀ ਨੇ ਮਹਿਲਾਵਾਂ ਦੇ ਨਾਲ ਧੋਖਾ ਕੀਤਾ ਹੈ।












