ਵੋਟਿੰਗ ਦੌਰਾਨ ਸ਼੍ਰੋਮਣੀ ਅਕਾਲੀ ਦਲ ਉਮੀਦਵਾਰ ਦੇ ਪਤੀ ਦੀ ਮੌਤ 

ਚੰਡੀਗੜ੍ਹ ਪੰਜਾਬ

ਬਠਿੰਡਾ, 14 ਦਸੰਬਰ, ਬੋਲੇ ਪੰਜਾਬ ਬਿਊਰੋ :

ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀ ਵੋਟਿੰਗ ਦਰਮਿਆਨ ਬਠਿੰਡਾ ਤੋਂ ਇੱਕ ਦੁੱਖਦਾਈ ਖ਼ਬਰ ਸਾਹਮਣੇ ਆਈ ਹੈ। ਹਲਕਾ ਬਹਿਮਣ ਦੀਵਾਨਾ ਦੇ ਜ਼ਿਲ੍ਹਾ ਪ੍ਰੀਸ਼ਦ ਜੋਨ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਜਸਕਰਨ ਕੌਰ ਦੇ ਪਤੀ ਜਥੇਦਾਰ ਜਗਸੀਰ ਸਿੰਘ ਬੱਲੂਆਣਾ ਦਾ ਅਚਾਨਕ ਦੇਹਾਂਤ ਹੋ ਗਿਆ।

ਮਿਲੀ ਜਾਣਕਾਰੀ ਮੁਤਾਬਕ ਜਥੇਦਾਰ ਜਗਸੀਰ ਸਿੰਘ ਨੂੰ ਸਕੂਲ ਵਿਚ ਬਣੇ ਪੋਲਿੰਗ ਸਟੇਸ਼ਨ ਦੌਰਾਨ ਹੀ ਅਚਾਨਕ ਦੌਰਾ ਪੈ ਗਿਆ। ਤੁਰੰਤ ਪਰਿਵਾਰਕ ਮੈਂਬਰਾਂ ਵੱਲੋਂ ਉਨ੍ਹਾਂ ਨੂੰ ਬਠਿੰਡਾ ਦੇ ਇੱਕ ਨਿੱਜੀ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ।

ਇਸ ਘਟਨਾ ਤੋਂ ਬਾਅਦ ਮ੍ਰਿਤਕ ਦੀ ਦੇਹ ਨੂੰ ਪਿੰਡ ਲਿਜਾਇਆ ਗਿਆ, ਜਿੱਥੇ ਸੋਗ ਦਾ ਮਾਹੌਲ ਬਣਿਆ ਹੋਇਆ ਹੈ। ਇਲਾਕੇ ਵਿਚ ਜਥੇਦਾਰ ਜਗਸੀਰ ਸਿੰਘ ਦੀ ਮੌਤ ਨਾਲ ਗਹਿਰਾ ਦੁੱਖ ਵੇਖਣ ਨੂੰ ਮਿਲ ਰਿਹਾ ਹੈ।

ਦੁੱਖ ਦੀ ਇਸ ਘੜੀ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਕਈ ਵੱਡੇ ਆਗੂ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਉਨ੍ਹਾਂ ਦੇ ਘਰ ਪੁੱਜੇ। ਸੁਖਬੀਰ ਸਿੰਘ ਬਾਦਲ ਦੇ ਓਐਸਡੀ ਗੁਰਚਰਨ ਸਿੰਘ, ਸੂਬਾਈ ਮੀਤ ਪ੍ਰਧਾਨ ਬਲਕਾਰ ਸਿੰਘ ਗੋਨਿਆਣਾ ਅਤੇ ਜ਼ਿਲ੍ਹਾ ਪ੍ਰਧਾਨ ਸੁਸੀਲ ਗੋਲਡੀ ਸਮੇਤ ਕਈ ਆਗੂਆਂ ਨੇ ਪਰਿਵਾਰ ਨਾਲ ਅਫ਼ਸੋਸ ਜਤਾਇਆ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।