ਚੰਡੀਗੜ੍ਹ, 15 ਦਸੰਬਰ, ਬੋਲੇ ਪੰਜਾਬ ਬਿਊਰੋ :
ਆਮਦਨ ਕਰ ਵਿਭਾਗ ਨੇ ਪੰਜਾਬ ਦੇ ਸੀਨੀਅਰ ਕਾਂਗਰਸੀ ਨੇਤਾ ਅਤੇ ਉੱਦਮੀ ਦੇ ਘਰ ਛਾਪਾ ਮਾਰਿਆ ਹੈ। ਦੱਸਿਆ ਜਾ ਰਿਹਾ ਹੈ ਕਿ ਟੀਮਾਂ ਗੁਰੂਹਰਸਹਾਏ ਸਥਿਤ ਉਨ੍ਹਾਂ ਦੇ ਘਰ ਸਮੇਤ ਲਗਭਗ 12 ਥਾਵਾਂ ‘ਤੇ ਪਹੁੰਚੀਆਂ ਹਨ ਅਤੇ ਜਾਂਚ ਕਰ ਰਹੀਆਂ ਹਨ। ਉਨ੍ਹਾਂ ਤੋਂ ਉਨ੍ਹਾਂ ਦੇ ਕਾਰੋਬਾਰ ਅਤੇ ਆਮਦਨ ਬਾਰੇ ਵੇਰਵੇ ਮੰਗੇ ਜਾ ਰਹੇ ਹਨ।
ਇਹ ਛਾਪੇ ਰਮਿੰਦਰ ਅਮਲਾ ਦੇ ਠਿਕਾਣਿਆਂ ‘ਤੇ ਮਾਰੇ ਗਏ ਹਨ।ਟੀਮਾਂ ਸਵੇਰੇ 6 ਵਜੇ ਦੇ ਕਰੀਬ ਗੁਰੂਹਰਸਹਾਏ ਪਹੁੰਚੀਆਂ ਅਤੇ ਉਦੋਂ ਤੋਂ ਤਲਾਸ਼ੀ ਲੈ ਰਹੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਰਮਿੰਦਰ ਅਮਲਾ ਆਪਣੇ ਘਰ ‘ਚ ਨਹੀਂ ਹੈ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।












