ਹਾਈਕੋਰਟ ਦੇ ਵਕੀਲਾਂ ਵੱਲੋਂ ਹੜਤਾਲ ਦਾ ਐਲਾਨ 

ਚੰਡੀਗੜ੍ਹ ਪੰਜਾਬ

ਚੰਡੀਗੜ੍ਹ, 15 ਦਸੰਬਰ ,ਬੋਲੇ ਪੰਜਾਬ ਬਿਊਰੋ;

ਪੰਜਾਬ ਹਰਿਆਣਾ ਹਾਈਕੋਰਟ ਦੇ ਵਕੀਲਾਂ ਵੱਲੋਂ ਹੜਤਾਲ ਦਾ ਐਲਾਨ ਕਰ ਦਿੱਤਾ ਗਿਆ ਹੈ। ਹਿਸਾਰ ਪੁਲਿਸ ‘ਤੇ ਲੱਗੇ ਵਕੀਲ ਦੀ ਕੁੱਟਮਾਰ ਦੇ ਗੰਭੀਰ ਇਲਜ਼ਾਮਾਂ ਕਾਰਨ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਵਕੀਲਾਂ ਨੇ ਕੰਮ ਬੰਦ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਇੱਕ ਵਕੀਲ ਵੱਲੋਂ ਹਿਸਾਰ ਪੁਲਿਸ ‘ਤੇ ਕੁੱਟਮਾਰ ਦੇ ਗੰਭੀਰ ਇਲਜ਼ਾਮ ਲਗਾਏ ਗਏ ਹਨ। ਵਕੀਲ ਨੇ ਦੋਸ਼ ਲਗਾਇਆ ਹੈ ਕਿ ਹਿਸਾਰ ਪੁਲਿਸ ਨੇ ਉਸ ਦੇ ਘਰ ਜਾ ਕੇ ਉਸ ਨਾਲ ਕੁੱਟਮਾਰ ਕੀਤੀ। ਇਸ ਘਟਨਾ ਦੇ ਵਿਰੋਧ ਵਜੋਂ ਅਤੇ ਪੁਲਿਸ ਦੀ ਕਾਰਵਾਈ ਪ੍ਰਤੀ ਭਾਰੀ ਰੋਸ ਕਾਰਨ, ਵਕੀਲਾਂ ਨੇ ਕੋਰਟ ਵਿੱਚ ਕੰਮ ਬੰਦ ਕਰਨ ਦਾ ਫੈਸਲਾ ਕੀਤਾ। ਮਾਮਲੇ ਵਿੱਚ ਕਥਿਤ ਤੌਰ ‘ਤੇ ਕਾਰਵਾਈ ਨਾ ਕਰਨ ਲਈ ਵਕੀਲਾਂ ਵੱਲੋਂ ਮੋਹਾਲੀ ਪੁਲਿਸ ‘ਤੇ ਵੀ ਇਲਜ਼ਾਮ ਲਗਾਏ ਗਏ ਹਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।