ਗੁ: ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸ੍ਰੀ ਗੁਰੁ ਗੋਬਿੰਦ ਸਿੰਘ ਜੀ ਦੇ ਚੌਥੇ ਸਾਹਿਬਜ਼ਾਦੇ ਬਾਬਾ ਫਤਹਿ ਸਿੰਘ ਜੀ ਦਾ ਜਨਮ ਦਿਹਾੜਾ ਸ਼ਰਧਾ ਪੂਰਵਕ ਮਨਾਇਆ ਗਿਆ

ਪੰਜਾਬ

ਐੱਸ. ਏ. ਐੱਸ. ਨਗਰ,15 ਦਸੰਬਰ ,ਬੋਲੇ ਪੰਜਾਬ ਬਿਊਰੋ :

ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿੱਚ ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਚੌਥੇ ਸਾਹਿਬਜ਼ਾਦੇ ਬਾਬਾ ਫਤਹਿ ਸਿੰਘ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ । ਜਨਮ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ । ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ । ਇਸ ਧਾਰਮਿਕ ਸਮਾਗਮ ਵਿੱਚ ਭਾਈ ਗੁਰਦੇਵ ਸਿੰਘ ਜੀ ਦੇ ਇੰਟਰਨੈਸ਼ਨਲ ਢਾਡੀ ਜੱਥੇ ਨੇ ਬਾਬਾ ਫਤਹਿ ਸਿੰਘ ਜੀ ਦਾ ਜੀਵਨ ਬਿ੍ਰਤਾਂਤ ਸੰਗਤਾਂ ਨੂੰ ਸਰਵਣ ਕਰਵਾੳਦੇ ਹੋਏ ਦਸਿੱਆ ਕਿ ਬਾਬਾ ਫਤਿਹ ਸਿੰਘ ਜੀ ਦਾ ਜਨਮ ਮਾਤਾ ਜੀਤੋ ਜੀ ਦੀ ਕੁੱਖੋ ਸੰਨ 1699ਈ  ਵਿੱਚ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਇਆ। ਭਾਈ ਮਨਦੀਪ ਸਿੰਘ ਜੀ ਪਿਹੋਵਾ ਵਾਲਿਆਂ ਦੇ ਜੱਥੇ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ । ਸ਼੍ਰੋਮਣੀ ਪ੍ਰਚਾਰਕ ਭਾਈ ਸੁਖਵਿੰਦਰ ਸਿੰਘ ਜਵੱਦੀ ਟਕਸਾਲ ਵਾਲਿਆਂ ਨੇ ਸਾਹਿਬਜ਼ਾਦਾ ਬਾਬਾ ਫਤਹਿ ਸਿੰਘ ਜੀ ਵੱਲੋਂ ਛੋਟੀ ਉਮਰੇ ਸਮੇਂ ਦੀ ਜਾਲਮ ਮੁਗਲ ਹਕੂਮਤ ਦੇ ਜਬਰ ਅਤੇ ਜੁਲਮ ਖਿਲਾਫ ਸਰਹਿੰਦ ਵਿਖੇ ਅਦੁੱਤੀ ਅਤੇ ਲਾਸਾਨੀ ਸ਼ਹਾਦਤ ਦੇਣ ਦੇ ਪ੍ਰਸੰਗ ਨੂੰ ਸੰਗਤਾਂ ਨੂੰ ਵਿਸਥਾਰ ਸਹਿਤ ਜਾਣੂੰ ਕਰਾਇਆ। ਇਸ ਤੋਂ ਇਲਾਵਾ ਸ਼ੇਰੇ ਪੰਜਾਬ ਕਵੀਸ਼ਰੀ ਜੱਥਾ, ਭਾਈ ਬਹਾਦਰ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਗੜਾਨੇ ਵਾਲਿਆਂ ਦਾ ਕਵੀਸ਼ਰੀ ਜਥਾ, ਭਾਈ ਗੁਰਿੰਦਰ ਸਿੰਘ, ਭਾਈ ਹਰਏਕਮ ਜੋਤ ਸਿੰਘ, ਭਾਈ ਗੁਰਪ੍ਰੀਤ ਸਿੰਘ, ਭਾਈ ਹਰਬੀਰ ਸਿੰਘ, ਭਾਈ ਹਰਵਿੰਦਰ ਸਿੰਘ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ  ਹਜ਼ੂਰੀ ਜੱਥੇ ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ ਅਤੇ ਭਾਈ ਅਮਰਜੀਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਹਜ਼ਾਰਾਂ ਸੰਗਤਾਂ ਨੇ ਇਸ ਅਸਥਾਨ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ। ਜਨਮ ਦਿਹਾੜੇ ਦੀ ਖੁਸ਼ੀ ਵਿੱਚ ਦਰਬਾਰ ਸਾਹਿਬ ਜੀ ਨੂੰ ਅੰਦਰੋ ਅਤੇ ਬਾਹਰ ਗੇਟ ਤੱਕ ਦੇ ਰਸਤੇ ਨੂੰ ਬਹੁਤ ਹੀ ਸੰੁਦਰ ਢੰਗ ਨਾਲ ਫੁਲਾਂ ਨਾਲ ਸਜਾਇਆ ਗਿਆ ਸੀ। ਗੁਰੂ ਕਾ ਲੰਗਰ ਇਸ ਮੌਕੇ ਅਤੁੱਟ ਵਰਤਾਇਆ ਗਿਆ ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।