ਪੰਜਾਬ ਵਿੱਚ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਗੜ੍ਹੀ–ਕੇਜਰੀਵਾਲ ਵਿਚਕਾਰ ਅਹਿਮ ਮੁਲਾਕਾਤ

ਚੰਡੀਗੜ੍ਹ

ਮੌਜੂਦਾ ਰਾਜਨੀਤਿਕ ਸਥਿਤੀ ਅਤੇ ਐਸ ਸੀ ਸਸ਼ਕਤੀਕਰਨ ’ਤੇ ਵਿਸਥਾਰਪੂਰਵਕ ਚਰਚਾ

ਚੰਡੀਗੜ੍ਹ, 17 ਦਸੰਬਰ,ਬੋਲੇ ਪੰਜਾਬ ਬਿਊਰੋ:

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ੍ਰੀ ਜਸਵੀਰ ਸਿੰਘ ਗੜ੍ਹੀ ਨੇ ਦਿੱਲੀ ਵਿਖੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ਼੍ਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਇਸ ਮੌਕੇ ਪੰਜਾਬ ਦੀ ਮੌਜੂਦਾ ਰਾਜਨੀਤਿਕ ਸਥਿਤੀ ਦੇ ਨਾਲ-ਨਾਲ ਅਨੁਸੂਚਿਤ ਜਾਤੀਆਂ ਦੇ ਭਾਈਚਾਰੇ ਨਾਲ ਜੁੜੇ ਅਹਿਮ ਮਸਲਿਆਂ ’ਤੇ ਵਿਸਥਾਰ ਅਤੇ ਗੰਭੀਰ ਚਰਚਾ ਕੀਤੀ ਗਈ।

ਮੀਟਿੰਗ ਦੌਰਾਨ ਚੇਅਰਮੈਨ ਸ੍ਰੀ ਜਸਵੀਰ ਸਿੰਘ ਗੜ੍ਹੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ਼੍ਰੀ ਅਰਵਿੰਦ ਕੇਜਰੀਵਾਲ ਵੱਲੋਂ ਅਨੁਸੂਚਿਤ ਜਾਤੀਆਂ ਦੇ ਸੰਵਿਧਾਨਕ ਅਧਿਕਾਰਾਂ ਦੀ ਰੱਖਿਆ, ਸਿੱਖਿਆ, ਰੁਜ਼ਗਾਰ ਅਤੇ ਸ਼ਾਸਨ ਵਿੱਚ ਬਿਹਤਰ ਮੌਕਿਆਂ ਦੀ ਪਹੁੰਚ ਯਕੀਨੀ ਬਣਾਉਣ ਪ੍ਰਤੀ ਸਾਂਝੀ ਵਚਨਬੱਧਤਾ ਨੂੰ ਉਜਾਗਰ ਕੀਤਾ ਗਿਆ ਅਤੇ ਇਸ ਗੱਲ ’ਤੇ ਵੀ ਜ਼ੋਰ ਦਿੱਤਾ ਗਿਆ ਕਿ ਨੀਤੀਗਤ ਫੈਸਲੇ ਜ਼ਮੀਨੀ ਪੱਧਰ ’ਤੇ ਠੋਸ ਅਤੇ ਸਾਰਥਕ ਨਤੀਜਿਆਂ ਵਿੱਚ ਬਦਲੇ ਜਾ ਸਕਣ।

ਸ੍ਰੀ ਗੜ੍ਹੀ ਵੱਲੋਂ ਪੰਜਾਬ ਵਿੱਚ ਅਨੁਸੂਚਿਤ ਜਾਤੀਆਂ ਦੀ ਸਮਾਜਿਕ, ਆਰਥਿਕ ਅਤੇ ਵਿਦਿਅਕ ਉੱਨਤੀ ਲਈ ਕੀਤੇ ਜਾ ਰਹੇ ਵੱਖ-ਵੱਖ ਉਪਰਾਲਿਆਂ ਬਾਰੇ ਸ਼੍ਰੀ ਕੇਜਰੀਵਾਲ ਨੂੰ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ। ਇਸ ਦੌਰਾਨ ਅਨੁਸੂਚਿਤ ਜਾਤੀਆਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਭਲਾਈ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਅਤੇ ਨੀਤੀਆਂ ਨੂੰ ਹੋਰ ਮਜ਼ਬੂਤ ਕਰਨ ’ਤੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ।

ਇਸ ਮੌਕੇ ਸ਼੍ਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿੱਚ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਸਮਾਜਿਕ ਨਿਆਂ ਅਤੇ ਸਮਾਜ ਦੇ ਹਰ ਵਰਗ ਦੇ ਸੰਪੂਰਨ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।