ਪ੍ਰਾਈਵੇਟ ਹਸਪਤਾਲਾਂ ਦੇ ਮੁਕਾਬਲੇ ਹੁਣ ਜ਼ਿਆਦਾਤਰ ਮਰੀਜ਼ ਕਰਵਾ ਰਹੇ ਹਨ ਆਪਣਾ ਇਲਾਜ ਸਰਕਾਰੀ ਹਸਪਤਾਲਾਂ ‘ਚ :  ਕੁਲਵੰਤ ਸਿੰਘ

ਚੰਡੀਗੜ੍ਹ ਪੰਜਾਬ

ਜਨਤਾ ਲੈਂਡ ਪ੍ਰਮੋਟਰ ਪ੍ਰਾਈਵੇਟ ਲਿਮਿਟਡ ਵੱਲੋਂ ਸਿਵਲ ਹਸਪਤਾਲ ਦੇ ਮਰੀਜ਼ ਉਡੀਕ ਘਰ ਨੂੰ 30 ਲੱਖ ਰੁਪਏ ਦੀ ਲਾਗਤ ਨਾਲ ਬਣਾਇਆ ਅਤਿ-ਆਧੁਨਿਕ            

ਮੋਹਾਲੀ 18  ਦਸੰਬਰ, ਬੋਲੇ ਪੰਜਾਬ ਬਿਊਰੋ :  

ਰੀਅਲ ਅਸਟੇਟ ਕਾਰੋਬਾਰੀ ਅਤੇ ਸਮਾਜ ਸੇਵਾ ਦੇ ਕੰਮ ਵਿੱਚ  ਹਮੇਸ਼ਾ ਮੋਹਰੀ ਰਹਿਣ  ਵਾਲੇ -ਜਨਤਾ ਜਨਤਾ ਲੈਂਡ ਪ੍ਰਮੋਟਰ ਪ੍ਰਾਈਵੇਟ ਲਿਮਿਟਡ ਦੀ ਤਰਫੋਂ 30 ਲੱਖ ਰੁਪਏ ਦੀ ਲਾਗਤ ਦੇ ਨਾਲ ਮੋਹਾਲੀ ਦੇ ਫੇਸ -6 ਵਿਖੇ ਸਥਿਤ ਸਰਕਾਰੀ ਹਸਪਤਾਲ ਦੇ  ਮਰੀਜ਼ ਉਡੀਕ  ਘਰ ਲਈ ਲੋੜੀਦੇ ਸਮਾਨ ਸਮੇਤ 30 ਲੱਖ ਰੁਪਏ ਦੀ ਲਾਗਤ ਦੇ ਨਾਲ ਅਤੀ ਆਧੁਨਿਕ ਬਣਾਇਆ ਗਿਆ, ਇੱਥੇ ਇਹ ਗੱਲ ਜ਼ਿਕਰਯੋਗ ਹੈ ਕਿ ਇਸ -ਮਰੀਜ਼ ਉਡੀਕ ਘਰ -ਦੇ ਵਿੱਚ ਜਿੱਥੇ 100 ਤੋਂ ਵੀ ਵੱਧ ਮਰੀਜ਼ ਰੋਜ਼ਾਨਾ ਬੈਠਣ ਦੀ ਸਮਰੱਥਾ , ਦੇ ਲਈ ਇੱਕ ਏਅਰ ਕੰਡੀਸ਼ਨ, ਇੱਕ ਐਲ.ਈ.ਡੀ. ਸਮੇਤ ਕੁੱਲ 30 ਲੱਖ ਰੁਪਏ  ਦੀ ਲਾਗਤ ਵਾਲਾ  ਸਮਾਨ ਵੀ ਮੁਹਈਆ ਕਰਵਾਇਆ ਗਿਆ। ਇਸ ਵੇਟਿੰਗ ਹਾਲ ਦੇ ਵਿੱਚ ਮਰੀਜ਼ਾਂ ਦੇ ਬੈਠਣ ਲਈ ਲਗਭਗ 100 ਕੁਰਸੀਆਂ, ਗਰਮੀ ਤੋਂ ਰਾਹਤ ਦੇ ਲਈ ਚਾਰ ਪੱਖੇ ਅਤੇ 2- ਏ.ਸੀ ਵੀ ਲਗਵਾਏ ਗਏ, ਤਾਂ ਜੋ ਇਲਾਜ ਲਈ ਆਉਣ ਵਾਲੇ ਮਰੀਜ਼ਾਂ ਨੂੰ ਆਰਾਮ ਦਾਇਕ ਮਾਹੌਲ ਮਿਲ ਸਕੇ, ਇਸ ਮੌਕੇ ਤੇ ਰੱਖੇ ਗਏ ਸੰਖੇਪ ਪਰੰਤੂ ਪ੍ਰਭਾਵਸ਼ਾਲੀ ਸਮਾਗਮ ਦੇ ਦੌਰਾਨ ਵਿਧਾਇਕ ਕੁਲਵੰਤ ਸਿੰਘ ਨੇ ਕੰਪਨੀ ਵੱਲੋਂ ਬਣਾਇਆ ਗਿਆ ਇਹ- ਮਰੀਜ਼ ਉਡੀਕ ਘਰ-   ਮਰੀਜ਼ਾਂ ਨੂੰ ਸਮਰਪਿਤ ਕੀਤਾ। ਇਸ ਮੌਕੇ ਤੇ ਆਪਣੇ ਸੰਬੋਧਨ ਵਿੱਚ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਤਰਫੋਂ ਪੰਜਾਬ ਦੇ ਦੀਆਂ ਸਿਹਤ ਸੇਵਾਵਾਂ ਨੂੰ ਵਧੀਆ ਬਣਾਉਣ ਦੇ ਲਈ ਲਗਾਤਾਰ ਉਪਰਾਲਾ ਕੀਤਾ ਜਾ ਰਿਹਾ ਹੈ ਅਤੇ ਹੁਣ ਪਹਿਲਾਂ ਦੇ ਮੁਕਾਬਲੇ ਜ਼ਿਆਦਾਤਰ ਮਰੀਜ਼ ਆਪਣਾ ਇਲਾਜ ਸਰਕਾਰੀ ਹਸਪਤਾਲਾਂ ਵਿੱਚ ਪ੍ਰਾਈਵੇਟ ਹਸਪਤਾਲ ਦੀ ਥਾਂ ਤੇ ਸਰਕਾਰੀ ਹਸਪਤਾਲਾਂ ਵਿੱਚ ਕਰਵਾਏ ਜਾਣ ਨੂੰ ਪਹਿਲ ਦੇ ਰਹੇ ਹਨ, ਉਹਨਾਂ ਕਿਹਾ ਕਿ ਉਸਨੂੰ  ਜਦੋਂ ਵੀ ਕਦੀ ਜਰੂਰਤ ਹੁੰਦੀ ਹੈ ਤਾਂ ਉਹ ਆਪਣਾ ਇਲਾਜ ਸਰਕਾਰੀ ਹਸਪਤਾਲ ਵਿੱਚ ਹੀ  ਕਰਵਾਉਂਦੇ ਹਨ, ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ ਕਿ  ਜਨਤਾ ਲੈਂਡ ਪ੍ਰਮੋਟਰ ਪ੍ਰਾਈਵੇਟ  ਲਿਮਿਟਿਡ ਦੀ ਤਰਫੋਂ ਇਸ ਤੋਂ ਪਹਿਲਾਂ ਵੀ ਸਿਹਤ ਸੇਵਾਵਾਂ ਦੇ ਨਾਲ-  ਨਾਲ ਸਿੱਖਿਆ ਦੇ ਖੇਤਰ ਵਿੱਚ ਵੀ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ, ਜਿਸ ਦੇ ਲਈ ਪੜ੍ਹਾਈ ਵਿੱਚ ਅਵਲ ਰਹਿਣ ਵਾਲਿਆਂ ਵਿਦਿਆਰਥੀਆਂ ਨੂੰ ਉਚੇਰੀ ਸਿੱਖਿਆ ਹਾਸਿਲ ਕਰਨ ਦੇ ਲਈ ਫੀਸ ਅਤੇ ਜਰੂਰਤ ਦਾ  ਸਮਾਨ ਮੁਹਈਆ ਕਰਵਾਇਆ ਜਾਂਦਾ ਹੈ, ਤਾਂ ਕਿ ਉਹ ਵਿਦਿਆਰਥੀ ਵੱਡੇ ਹੋ ਕੇ ਆਪਣੇ ਪੈਰਾਂ ਤੇ ਖੜੇ ਹੋ ਸਕਣ ਅਤੇ ਆਪਣਾ ਆਪਣੇ ਮਾਤਾ- ਪਿਤਾ ਅਤੇ ਸੂਬੇ  ਦਾ ਨਾਂ ਰੌਸ਼ਨ ਕਰ ਸਕਣ, ਇਸ ਮੌਕੇ ਤੇ ਮੌਜੂਦ ਲਗਭਗ ਸਭਨਾਂ ਦੇ ਦੀ ਤਰਫੋਂ ਇੱਕ ਜ਼ੋਰ ਦੇ ਵਿੱਚ ਜੇ ਐਲਪੀ ਐਲ ਕੰਪਨੀ ਦੇ ਇਸ ਲੋਕ ਇਹਤੈਸ਼ੀ ਉਪਰਾਲੇ ਦੀ ਭਰਵੀਂ ਸਲੰਘ ਸ਼ਾਂਘਾ ਕੀਤੀ । ਅਤੇ ਕਿਹਾ ਕਿ ਅਜਿਹੇ ਉਪਰਾਲੇ ਸਰਕਾਰੀ ਹਸਪਤਾਲਾਂ ਦੇ ਵਿੱਚ ਮਰੀਜ਼ਾਂ ਦੇ ਲਈ ਇੱਕ ਵੱਡੀ ਰਾਹਤ ਸਾਬਤ ਹੁੰਦੇ ਹਨ। ਇਸ ਮੌਕੇ ਤੇ ਡਾਕਟਰ ਸਤਿੰਦਰ ਸਿੰਘ ਭਵਰਾ ਪਰਮਜੀਤ ਸਿੰਘ ਚੌਹਾਨ ਤੋਂ ਇਲਾਵਾ ਡਾਕਟਰ ਭਵਨੀਤ ਭਾਰਤੀ ਪ੍ਰਿੰਸੀਪਲ ਮੈਡੀਕਲ ਕਾਲਜ, ਡਾਕਟਰ ਸੰਗੀਤਾ ਜੈਨ- ਸਿਵਲ ਸਰਜਨ ਮੋਹਾਲੀ, ਡਾਕਟਰ ਐਚ. ਐਸ. ਚੀਮਾ ਐਸ.ਐਮ.ਓ. ਡਾਕਟਰ ਪਰਮਿੰਦਰ ਸਿੰਘ ਐਸ.ਐਮ.ਓ.,ਸੁਖਵਿੰਦਰ ਸਿੰਘ ਸੰਧੂ- ਚੀਫ ਇੰਜੀਨੀਅਰ , ਕੁਲਦੀਪ ਸਿੰਘ ਸਮਾਣਾ, ਡਾਕਟਰ ਕੁਲਦੀਪ ਸਿੰਘ, ਹਰਪਾਲ ਸਿੰਘ ਚੰਨਾ, ਅਵਤਾਰ ਸਿੰਘ ਮੌਲੀ, ਰਜਿੰਦਰ ਪ੍ਰਸਾਦ ਸ਼ਰਮਾ, ਗੁਰਿੰਦਰ ਸਿੰਘ ਬਿੱਲਾ, ਬਿਕਰਮ ਸਿੰਘ ਸੰਧੂ ,ਪਰਗਟ ਸਿੰਘ ਕੌਂਸਲਰ ਗੁਰਮੀਤ ਕੌਰ, ਹਰਮੀਤ ਸਿੰਘ ਮੋਹਾਲੀ, ਸਤਵਿੰਦਰ ਸਿੰਘ, ਹਰਦੀਪ ਸਿੰਘ ਜੇ.ਐਲ.ਪੀ.ਐਲ., ਅਕਵਿੰਦਰ ਸਿੰਘ ਗੋਸਲ, ਮਨਪ੍ਰੀਤ ਸਿੰਘ ਮਨੀ, ਰਜਿੰਦਰ ਸਿੰਘ ਰਾਜੂ, ਸਰਪੰਚ ਬੜਮਾਜਰਾ ਮਲਕੀਤ ਸਿੰਘ ਬਲਾਕ ਪ੍ਰਧਾਨ ਰਾਏਪੁਰ, ਜਸਪਾਲ ਸਿੰਘ ਮਟੌਰ, ਗੁਰਵਿੰਦਰ ਸਿੰਘ ਪਿੰਕੀ, ਹਰਪਾਲ ਸਿੰਘ ਬਰਾੜ, ਸੁਖਵਿੰਦਰ ਸਿੰਘ ਗੋਗੀ, ਵਿੱਕੀ ਮੋਹਾਲੀ, ਹਰਮੇਸ਼ ਸਿੰਘ ਕੁੰਭੜਾ, ਸਵਰਨ ਸਿੰਘ ,ਅਸਤਰ ਬਲੌਂਗੀ, ਰੀਟਾ ਬਲੌਂਗੀ, ਨੇਹਾ ਬਜਾਜ, ਗੁਰਪ੍ਰੀਤ ਸਿੰਘ ਚਾਹਲ ਬਰਿਆਲੀ, ਧਰਮਪ੍ਰੀਤ ਸਿੰਘ ਪੰਚ, ਭੁਪਿੰਦਰ ਸਿੰਘ ਪੰਚ, ਮੌਲੀ ਵੀ ਹਾਜਰ ਸਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।