ਲੁਧਿਆਣਾ, 18 ਦਸੰਬਰ, ਬੋਲੇ ਪੰਜਾਬ ਬਿਊਰੋ :
ਪੰਜਾਬ ਵਿੱਚ ਬਲਾਕ ਸੰਮਤੀ ਚੋਣਾਂ ਵਿੱਚ ਆਪਣੀ ਜਿੱਤ ਦਾ ਜਸ਼ਨ ਮਨਾ ਰਹੇ ਆਮ ਆਦਮੀ ਪਾਰਟੀ (ਆਪ) ਅਤੇ ਕਾਂਗਰਸ ਵਰਕਰਾਂ ਵਿਚਕਾਰ ਹਿੰਸਕ ਝੜਪ ਹੋ ਗਈ ਤੇ ਗੋਲੀਆਂ ਵੀ ਚੱਲੀਆਂ। ‘ਆਪ’ ਆਗੂ ਜੇਤੂ ਜਲੂਸ ਕੱਢ ਰਹੇ ਸਨ ਤੇ ਇਸ ਦੌਰਾਨ ਕਾਂਗਰਸੀ ਮੈਂਬਰ ਵੀ ਉੱਥੇ ਪਹੁੰਚੇ, ਜਿਸ ਕਾਰਨ ਬਹਿਸ ਹੋ ਗਈ।
‘ਆਪ’ ਵਰਕਰਾਂ ਦਾ ਦੋਸ਼ ਹੈ ਕਿ ਉਨ੍ਹਾਂ ‘ਤੇ ਬੇਰਹਿਮੀ ਨਾਲ ਹਮਲਾ ਕੀਤਾ ਗਿਆ ਅਤੇ ਬਾਅਦ ਵਿੱਚ ਗੋਲੀਬਾਰੀ ਕੀਤੀ ਗਈ। ਪੰਜ ਤੋਂ ਵੱਧ ਲੋਕ ਜ਼ਖਮੀ ਹੋਏ ਹਨ, ਜਿਨ੍ਹਾਂ ਵਿੱਚੋਂ ਚਾਰ ਦੀ ਹਾਲਤ ਗੰਭੀਰ ਹੈ। ਉਨ੍ਹਾਂ ਦੀ ਪਛਾਣ ਗੁਰਮੁਖ ਸਿੰਘ (65), ਰਵਿੰਦਰ ਸਿੰਘ (44), ਗੁਰਦੀਪ ਸਿੰਘ (32), ਊਧਮਵੀਰ ਸਿੰਘ (25) ਅਤੇ ਮਨਦੀਪ ਸਿੰਘ (36) ਵਜੋਂ ਹੋਈ ਹੈ। ਤਿੰਨ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ।
ਇਹ ਘਟਨਾ ਗਿੱਲ ਇਲਾਕੇ ਦੇ ਬਚਿਤਰ ਨਗਰ ਵਿੱਚ ਵਾਪਰੀ। ਪੁਲਿਸ ਮੌਕੇ ‘ਤੇ ਪਹੁੰਚੀ ਹੈ ਅਤੇ ਮਾਮਲੇ ਦੀ ਜਾਂਚ ਕਰ ਰਹੀ ਹੈ। ਜ਼ਖਮੀਆਂ ਦੇ ਬਿਆਨ ਵੀ ਦਰਜ ਕੀਤੇ ਜਾ ਰਹੇ ਹਨ।












