ਮੋਹਾਲੀ 19 ਦਸੰਬਰ,ਬੋਲੇ ਪੰਜਾਬ ਬਿਊਰੋ;
ਸਲਾਨਾ ਸ਼ਹੀਦੀ ਜੋੜ ਮੇਲ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਸ੍ਰੀ ਚਮਕੌਰ ਸਾਹਿਬ ਬੰਦ ਰਹੇਗਾ।
ਇਸ ਬਾਰੇ ਹੋਰ ਜਾਣਕਾਰੀ ਸਾਂਝੀ ਕਰਦਿਆਂ ਸਹਾਇਕ ਕਮਿਸ਼ਨਰ ਅਰਵਿੰਦਰਪਾਲ ਸਿੰਘ ਸੋਮਲ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਲਾਨਾ ਸ਼ਹੀਦੀ ਜੋੜ ਮੇਲ 20 ਦਸੰਬਰ ਤੋਂ 22 ਦਸੰਬਰ 2025 ਤੱਕ ਸ੍ਰੀ ਚਮਕੌਰ ਸਾਹਿਬ ਵਿਖੇ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ।
ਇਸ ਮੌਕੇ ਦੂਰ-ਦੁਰਾਢਿਆਂ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ, ਸ੍ਰੀ ਚਮਕੌਰ ਸਾਹਿਬ ਵਿਖੇ ਦਰਸ਼ਨਾਂ ਲਈ ਪਹੁੰਚਦੀਆਂ ਹਨ।
ਉਨ੍ਹਾਂ ਦੱਸਿਆ ਕਿ ਜੋੜ ਮੇਲ ਦੌਰਾਨ ਸੰਗਤਾਂ ਦੇ ਭਾਰੀ ਇਕੱਠ ਕਾਰਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਸ੍ਰੀ ਚਮਕੌਰ ਸਾਹਿਬ ਵਿੱਚ ਵਿਦਿਆਰਥਣਾਂ ਦੀ ਆਉਣ ਜਾਉਣ ਸਬੰਧੀ ਮੁਸ਼ਕਲਾਂ ਪੈਦਾ ਹੋਣ ਦੀ ਸੰਭਾਵਨਾ ਨੂੰ ਦੇਖਦਿਆਂ ਸਲਾਨਾ ਸ਼ਹੀਦੀ ਜੋੜ ਮੇਲ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਸ੍ਰੀ ਚਮਕੌਰ ਸਾਹਿਬ 20 ਦਸੰਬਰ ਤੋਂ 22 ਦਸੰਬਰ 2025 ਤੱਕ ਬੰਦ ਰਹੇਗਾ।











