CM ਭਗਵੰਤ ਮਾਨ ਨੇ ਮਿਨੀ ਬੱਸ ਓਪਰੇਟਰਾਂ ਨੂੰ ਪਰਮਿਟ ਵੰਡੇ 

ਚੰਡੀਗੜ੍ਹ ਪੰਜਾਬ

ਚੰਡੀਗੜ੍ਹ, 19 ਦਸੰਬਰ, ਬੋਲੇ ਪੰਜਾਬ ਬਿਊਰੋ :

ਪੰਜਾਬ ਸਰਕਾਰ ਵੱਲੋਂ ਅੱਜ ਸੈਕਟਰ-26 ਵਿੱਚ ਇੱਕ ਵਿਸ਼ਾਲ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਇਸ ਸਮਾਗਮ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਖ਼ਾਸ ਤੌਰ ‘ਤੇ ਸ਼ਿਰਕਤ ਕੀਤੀ।ਪ੍ਰੋਗਰਾਮ ਵਿੱਚ ਸਰਕਾਰ ਦੇ ਕਈ ਮੰਤਰੀ ਅਤੇ ਹੋਰ ਪ੍ਰਮੁੱਖ ਹਸਤੀਆਂ ਵੀ ਮੌਜੂਦ ਹਨ।

ਮੁੱਖ ਮੰਤਰੀ ਭਗਵੰਤ ਮਾਨ ਸਮਾਗਮ ਦੌਰਾਨ ਮਿਨੀ ਬੱਸ ਓਪਰੇਟਰਾਂ ਨੂੰ ਪਰਮਿਟ ਸੌਂਪੇ ਗਏ।

ਇਹ ਪਰਮਿਟ ਟਰਾਂਸਪੋਰਟ ਖੇਤਰ ਨੂੰ ਮਜ਼ਬੂਤ ਕਰਨ ਲਈ ਦਿੱਤੇ ਜਾ ਰਹੇ ਹਨ।ਮਿਨੀ ਬੱਸ ਓਪਰੇਟਰਾਂ ਵਿੱਚ ਇਸ ਫੈਸਲੇ ਨੂੰ ਲੈ ਕੇ ਕਾਫ਼ੀ ਉਤਸ਼ਾਹ ਵੇਖਿਆ ਜਾ ਰਿਹਾ ਹੈ।ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ।ਇਹ ਪ੍ਰੋਗਰਾਮ ਪੰਜਾਬ ਸਰਕਾਰ ਦੀਆਂ ਨੀਤੀਆਂ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕਰਨ ਵੱਲ ਇੱਕ ਅਹਿਮ ਕਦਮ ਮੰਨਿਆ ਜਾ ਰਿਹਾ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।