ਵਿਕਾਸ ਦਾ ਵਰ੍ਹਾ ਰਿਹਾ ਲੋਕ ਨਿਰਮਾਣ ਵਿਭਾਗ ਲਈ ਸਾਲ 2025-26

ਚੰਡੀਗੜ੍ਹ ਪੰਜਾਬ

ਚੰਡੀਗੜ੍ਹ, 21 ਦਸੰਬਰ,ਬੋਲੇ ਪੰਜਾਬ ਬਿਊਰੋ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦੀ ਦਿਸ਼ਾ ਵਿੱਚ ਅਤੇ ਇਸ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਪੰਜਾਬ ਸਰਕਾਰ ਦੇ ਲੋਕ ਨਿਰਮਾਣ ਵਿਭਾਗ ਵੱਲੋਂ ਸੂਬੇ ਦੇ ਬਾਸ਼ਿੰਦਿਆਂ ਲਈ ਬਿਹਤਰੀਨ ਸੜਕੀ ਨੈਟਵਰਕ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਵਿੱਤੀ ਸਾਲ 2025-26 ਦੌਰਾਨ 840 ਕਿਲੋਮੀਟਰ ਲੰਬਾਈ ਦੀ ਸੜਕਾਂ ਦੀ ਉਸਾਰੀ ‘ਤੇ 663 ਕਰੋੜ ਰੁਪਏ ਖਰਚ ਕਰਨ ਦੀ ਯੋਜਨਾ ਹੈ, ਜਿਸ ਵਿਚੋਂ 501.76 ਕਿਲੋਮੀਟਰ ਦੀ ਉਸਾਰੀ ਦਾ ਕੰਮ ਪੂਰਾ ਹੋ ਚੁੱਕਾ ਹੈ। ਇਸ ਸਕੀਮ ਅਧੀਨ 334.31 ਕਰੋੜ ਰੁਪਏ ਖਰਚ ਕੀਤੇ ਜਾ ਚੁੱਕੇ ਹਨ।  ਉਨ੍ਹਾਂ ਦੱਸਿਆ ਕਿ ਵਿੱਤੀ ਸਾਲ 2025-26 ਦੌਰਾਨ 31 ਪੁਲਾਂ ਦੀ ਉਸਾਰੀ ‘ਤੇ 155 ਕਰੋੜ ਰੁਪਏ ਖਰਚ ਕਰਨ ਦੀ ਯੋਜਨਾ ਹੈ ਜਿਸ ਵਿਚੋਂ 29 ਪੁਲਾਂ ਦੀ ਉਸਾਰੀ ਦਾ ਕੰਮ ਪ੍ਰਗਤੀ ਅਧੀਨ ਜਿਨ੍ਹਾਂ ਵਿੱਚੋਂ 2 ਦਾ ਕੰਮ ਮੁਕੰਮਲ ਹੋ ਗਿਆ ਹੈ। ਇਸ ਸਕੀਮ ਅਧੀਨ 30.99 ਕਰੋੜ ਰੁਪਏ ਖਰਚ ਕੀਤੇ ਜਾ ਚੁਕੇ ਹਨ।

ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਵਿੱਤੀ ਵਰ੍ਹਾ 2025-26 ਵਿਭਾਗ ਲਈ ਵਿਕਾਸ ਦਾ ਵਰ੍ਹਾ ਰਿਹਾ ਹੈ। ਉਹਨਾਂ ਦੱਸਿਆ ਕਿ ਨਾਬਾਡ ਅਧੀਨ ਵਿੱਤੀ ਵਰ੍ਹੇ 2025-26 ਦੌਰਾਨ 125 ਕਿਲੋਮੀਟਰ ਸੜਕਾਂ ਤੇ 10 ਪੁਲਾਂ ਦੀ ਉਸਾਰੀ ਤੇ 192 ਕਰੋੜ ਰੁਪਏ ਖਰਚ ਕਰਨ ਦੀ ਯੋਜਨਾ ਹੈ। ਇਸ ਯੋਜਨਾ ਤਹਿਤ 52 ਕਿਲੋਮੀਟਰ ਸੜਕਾਂ ਅਤੇ 8 ਪੁਲਾਂ ਦੇ ਕੰਮ ਪਹਿਲਾਂ ਹੀ ਪੂਰੇ ਹੋ ਚੁੱਕੇ ਹਨ।

ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ ਵਿੱਤੀ ਸਾਲ 2025-26 ਦੌਰਾਨ 641 ਕਿਲੋਮੀਟਰ ਲੰਬਾਈ ਦੀ ਸੜਕਾਂ ਦੀ ਉਸਾਰੀ ਤੇ 600 ਕਰੋੜ ਰੁਪਏ ਖਰਚ ਕਰਨ ਦੀ ਯੋਜਨਾ ਹੈ ਜਿਸ ਵਿਚੋਂ 273.96 ਕਿਲੋਮੀਟਰ ਦੀ ਉਸਾਰੀ ਦਾ ਕੰਮ ਪੂਰਾ ਹੋ ਚੁੱਕਾ ਹੈ। ਇਸ ਸਕੀਮ ਅਧੀਨ 243.00 ਕਰੋੜ ਰੁਪਏ ਖਰਚ ਕੀਤੇ ਜਾ ਚੁਕੇ ਹਨ। ਇਸਦੇ ਨਾਲ ਹੀ ਵਿੱਤੀ ਸਾਲ 2025-26 ਦੌਰਾਨ ਨੈਸ਼ਨਲ ਹਾਈਵੇਜ਼ ਅਧੀਨ ਆਉਂਦੀਆਂ 70 ਕਿਲੋਮੀਟਰ ਲੰਬਾਈ ਦੀ ਸੜਕਾਂ ਦੀ ਉਸਾਰੀ ‘ਤੇ 430 ਕਰੋੜ ਰੁਪਏ ਖਰਚ ਕਰਨ ਦੀ ਯੋਜਨਾ ਹੈ ਜਿਸ ਵਿਚੋਂ 32.39 ਕਿਲੋਮੀਟਰ ਦੀ ਉਸਾਰੀ ਦਾ ਕੰਮ ਪੂਰਾ ਹੋ ਚੁੱਕਾ ਹੈ। ਇਸ ਸਕੀਮ ਅਧੀਨ 351.46 ਕਰੋੜ ਰੁਪਏ ਖਰਚ ਕੀਤੇ ਜਾ ਚੁਕੇ ਹਨ।

ਲੋਕ ਨਿਰਮਾਣ ਵਿਭਾਗ ਨੇ 1543 ਕਰੋੜ ਰੁਪਏ ਦੀ ਲਾਗਤ ਨਾਲ 10262 ਕਿਲੋਮੀਟਰ ਲਿੰਕ ਸੜਕਾਂ ਦੀ ਵਿਸ਼ੇਸ਼ ਮੁਰੰਮਤ/ਆਧੁਨਿਕੀਕਰਨ ਲਈ ਮੁਹਿੰਮ ਸ਼ੁਰੂ ਕੀਤੀ ਹੈ। ਦੱਸਣਯੋਗ ਹੈ ਕਿ ਸਬੰਧਤ ਮਾਰਕੀਟ ਕਮੇਟੀਆਂ ਵਿੱਚ ਕੰਮ ਪਹਿਲਾਂ ਹੀ ਸ਼ੁਰੂ ਹੋ ਚੁੱਕੇ ਹਨ। ਇਸ ਤੋਂ ਇਲਾਵਾ 2920 ਕਰੋੜ ਰੁਪਏ ਦੀ ਅਨੁਮਾਨਤ ਲਾਗਤ ਨਾਲ 7767 ਕਿਲੋਮੀਟਰ ਲਿੰਕ ਸੜਕਾਂ ਨੂੰ ਚੌੜਾ ਕਰਨ, ਆਧੁਨਿਕੀਕਰਨ ਅਤੇ ਨਵੀਂ ਕੁਨੈਕਟੀਵਿਟੀ ਦਾ ਕੰਮ ਵੀ ਸ਼ੁਰੂ ਕਰ ਦਿੱਤਾ ਗਿਆ ਹੈ। ਇਨ੍ਹਾਂ ਕੰਮਾਂ ਲਈ ਬੋਲੀਆਂ ਮੰਗੀਆਂ ਗਈਆਂ ਹਨ ਅਤੇ ਕੰਮ ਜਲਦੀ ਹੀ ਸ਼ੁਰੂ ਹੋਣ ਦੀ ਸੰਭਾਵਨਾ ਹੈ।

ਰਾਜਮਾਰਗਾਂ/ਐਮ.ਡੀ.ਆਰ./ਓ.ਡੀ.ਆਰ. ਵਰਗੀਆਂ ਪਲਾਨ ਰੋਡਜ਼ (ਸੜਕਾਂ) ਦੀ ਮਹੱਤਤਾ ਨੂੰ ਧਿਆਨ ਵਿੱਚ ਰੱਖਦਿਆਂ 2363 ਕਰੋੜ ਰੁਪਏ ਦੀ ਅਨੁਮਾਨਤ ਲਾਗਤ ਨਾਲ 2834 ਕਿਲੋਮੀਟਰ ਪਲਾਨ ਰੋਡਜ਼ ਦੀ ਅਪਗ੍ਰੇਡੇਸ਼ਨ ਲਈ ਇੱਕ ਵਿਸ਼ੇਸ਼ ਪ੍ਰੋਗਰਾਮ ਉਲੀਕਿਆ ਗਿਆ ਹੈ। ਇਨ੍ਹਾਂ ਸਾਰੇ ਕੰਮਾਂ ਲਈ ਬੋਲੀਆਂ ਜਲਦੀ ਹੀ ਮੰਗੀਆਂ ਜਾਣਗੀਆਂ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।