ਚੰਡੀਗੜ੍ਹ, 22 ਦਸੰਬਰ, ਬੋਲੇ ਪੰਜਾਬ ਬਿਊਰੋ :
ਪੰਜਾਬ ਦੇ ਤਿੰਨ ਵਿਅਕਤੀਆਂ ਨੂੰ ਇੱਕ ਬ੍ਰਿਟਿਸ਼ ਅਦਾਲਤ ਨੇ ਕੁੱਲ 11 ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਉਨ੍ਹਾਂ ਨੂੰ ਦੋ ਸਾਲ ਪਹਿਲਾਂ ਇੰਗਲੈਂਡ ਦੇ ਪੂਰਬੀ ਮਿਡਲੈਂਡਜ਼ ਖੇਤਰ ਦੇ ਇੱਕ ਸ਼ਹਿਰ ਡਰਬੀ ਵਿੱਚ ਆਯੋਜਿਤ ਇੱਕ ਕਬੱਡੀ ਟੂਰਨਾਮੈਂਟ ਦੌਰਾਨ ਹੋਈ ਹਿੰਸਾ ਦੇ ਸਬੰਧ ਵਿੱਚ ਦੋਸ਼ੀ ਪਾਇਆ ਗਿਆ ਸੀ।
ਡਰਬੀਸ਼ਾਇਰ ਪੁਲਿਸ ਨੇ ਨੂੰ ਇੱਕ ਬਿਆਨ ਵਿੱਚ ਕਿਹਾ ਕਿ ਦਮਨਜੀਤ ਸਿੰਘ (35), ਬੂਟਾ ਸਿੰਘ (35) ਅਤੇ ਰਾਜਵਿੰਦਰ ਤੱਖਰ ਸਿੰਘ (42) 2023 ਵਿੱਚ ਅਲਵੈਸਟਨ ਵਿੱਚ ਆਯੋਜਿਤ ਇੱਕ ਕਬੱਡੀ ਟੂਰਨਾਮੈਂਟ ਦੌਰਾਨ ਹੋਈ ਹਿੰਸਕ ਝੜਪ ਵਿੱਚ ਸ਼ਾਮਲ ਸਨ, ਜਿਸ ਵਿੱਚ ਕਈ ਲੋਕ ਜ਼ਖਮੀ ਹੋ ਗਏ ਸਨ। ਦੋਸ਼ੀਆਂ ਨੇ ਸ਼ੁਰੂ ਵਿੱਚ ਆਪਣੇ ਖਿਲਾਫ ਸਾਰੇ ਦੋਸ਼ਾਂ ਤੋਂ ਇਨਕਾਰ ਕੀਤਾ ਸੀ, ਪਰ ਪਿਛਲੇ ਮਹੀਨੇ ਡਰਬੀ ਕਰਾਊਨ ਕੋਰਟ ਵਿੱਚ ਇੱਕ ਮੁਕੱਦਮੇ ਤੋਂ ਬਾਅਦ ਦੋਸ਼ੀ ਪਾਇਆ ਗਿਆ ਸੀ।












