Breaking : ਪੰਜਾਬੀ ਗਾਇਕ ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਦੇਹਾਂਤ

ਚੰਡੀਗੜ੍ਹ ਪੰਜਾਬ

ਜਲੰਧਰ, 22 ਦਸੰਬਰ, ਬੋਲੇ ਪੰਜਾਬ ਬਿਊਰੋ :

ਪ੍ਰਸਿੱਧ ਪੰਜਾਬੀ ਗਾਇਕ ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ 72 ਸਾਲ ਦੀ ਉਮਰ ਵਿੱਚ ਆਖਰੀ ਸਾਹ ਲਿਆ। ਉਹ ਆਪਣੇ ਪੁੱਤਰ ਨਾਲ ਦਿਓਲ ਨਗਰ, ਜਲੰਧਰ ਵਿੱਚ ਰਹਿੰਦੇ ਸਨ। ਉਹ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਸਨ ਅਤੇ ਜਲੰਧਰ ਦੇ ਇੱਕ ਹਸਪਤਾਲ ਵਿੱਚ ਇਲਾਜ ਅਧੀਨ ਸਨ। ਉਹ ਪ੍ਰਸਿੱਧ ਗਾਇਕ ਹੰਸਰਾਜ ਹੰਸ ਅਤੇ ਜਸਬੀਰ ਜੱਸੀ ਦੇ ਸੰਗੀਤ ਗੁਰੂ ਸਨ।

ਪੰਜਾਬੀ ਸੰਗੀਤ ਅਤੇ ਫਿਲਮ ਇੰਡਸਟਰੀ ਨਾਲ ਜੁੜੇ ਕਈ ਕਲਾਕਾਰਾਂ ਅਤੇ ਪ੍ਰਸ਼ੰਸਕਾਂ ਨੇ ਪੂਰਨ ਸ਼ਾਹ ਕੋਟੀ ਦੇ ਦੇਹਾਂਤ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਵੱਖ ਵੱਖ-ਵੱਖ ਸ਼ਖਸੀਅਤਾਂ ਵੱਲੋਂ ਮਾਸਟਰ ਸਲੀਮ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਸੋਸ਼ਲ ਮੀਡੀਆ ਰਾਹੀਂ ਸੰਵੇਦਨਾ ਪ੍ਰਗਟ ਕੀਤੀ ਜਾ ਰਹੀ ਹੈ। ਇਸ ਸਮੇਂ ਪਰਿਵਾਰ ਸਦਮੇ ਵਿੱਚ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।