ਧਮਕੀ ਤੋਂ ਬਾਅਦ ਅਮਰ ਨੂਰੀ ਦੀ ਸੁਰੱਖਿਆ ਵਧਾਈ, ਪੁਲਿਸ ਨੇ 3 ਵਿਅਕਤੀ ਕੀਤੇ ਰਾਉਂਡਅੱਪ

ਚੰਡੀਗੜ੍ਹ ਪੰਜਾਬ

ਖੰਨਾ, 23 ਦਸੰਬਰ, ਬੋਲੇ ਪੰਜਾਬ ਬਿਊਰੋ :

ਪੰਜਾਬੀ ਗਾਇਕਾ ਤੇ ਅਦਾਕਾਰਾ ਅਮਰ ਨੂਰੀ ਨੂੰ ਧਮਕੀ ਭਰਿਆ ਫੋਨ ਆਇਆ। ਇੰਸਪੈਕਟਰ ਗੁਰਮੀਤ ਸਿੰਘ ਹੋਣ ਦਾ ਦਾਅਵਾ ਕਰਨ ਵਾਲੇ ਸ਼ਖ਼ਸ ਨੇ ਅਮਰ ਨੂਰੀ ਨੂੰ ਧਮਕੀ ਦਿੱਤੀ। ਮੁਲਜ਼ਮ ਨੇ ਅਮਰ ਨੂਰੀ ਨੂੰ ਕਿਹਾ ਕਿ ਉਸਦਾ ਪੁੱਤਰ, ਜੋ ਸੰਗੀਤ ਅਤੇ ਗਾਇਕੀ ਦਾ ਕੰਮ ਕਰਦਾ ਹੈ, ਗਾਉਣਾ ਬੰਦ ਕਰ ਦੇਵੇ, ਨਹੀਂ ਤਾਂ ਨਤੀਜੇ ਭਿਆਨਕ ਹੋਣਗੇ।

ਇਸ ਮਾਮਲੇ ਵਿੱਚ ਡੀਐਸਪੀ ਮੋਹਿਤ ਸਿੰਗਲਾ ਨੇ ਕਿਹਾ ਕਿ ਹੁਣ ਤੱਕ ਤਿੰਨ ਲੋਕਾਂ ਨੂੰ ਰਾਉਂਡਅੱਪ ਕੀਤਾ ਗਿਆ ਹੈ। ਇਨ੍ਹਾਂ ਸਾਰਿਆਂ ਤੋਂ ਮਾਮਲੇ ਸਬੰਧੀ ਪੁੱਛਗਿੱਛ ਕੀਤੀ ਜਾ ਰਹੀ ਹੈ, ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਧਮਕੀ ਪਿੱਛੇ ਅਸਲ ਮੁਲਜ਼ਮ ਕੌਣ ਹੈ। ਇਸ ਦੇ ਨਾਲ ਹੀ ਗਾਇਕਾ ਦੀ ਸੁਰੱਖਿਆ ਵੀ ਵਧਾ ਦਿੱਤੀ ਗਈ ਹੈ।

ਇਹ ਧਮਕੀ ਅਮਰ ਨੂਰ ਦੇ ਪੁੱਤਰ ਨੂੰ ਦਿੱਤੀ ਗਈ ਹੈ ਜਿਸ ਵਿੱਚ ਚੇਤਾਵਨੀ ਦਿੱਤੀ ਗਈ ਹੈ ਕਿ ਜੇਕਰ ਉਹ ਆਪਣਾ ਸੰਗੀਤ ਅਤੇ ਗਾਇਕੀ ਦਾ ਕੰਮ ਬੰਦ ਨਹੀਂ ਕਰਦਾ ਤਾਂ ਉਸ ਨੂੰ ਗੰਭੀਰ ਨਤੀਜੇ ਭੁਗਤਣੇ ਪੈਣਗੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।