ਮੋਗਾ ‘ਚ ਸਾਬਕਾ ਕੌਂਸਲਰ ਨੂੰ ਮਾਰੀ ਗੋਲੀ; ਹਾਲਤ ਗੰਭੀਰ

ਪੰਜਾਬ

ਮੋਗਾ 23 ਦਸੰਬਰ ,ਬੋਲੇ ਪੰਜਾਬ ਬਿਊਰੋ;

ਮੋਗਾ ਵਿਚ ਦੋ ਅਣਪਛਾਤੇ ਵਿਅਕਤੀਆਂ ਨੇ ਸਾਬਕਾ ਕੌਂਸਲਰ ਤੇ ਸੀਨੀਅਰ ਕਾਂਗਰਸੀ ਆਗੂ ਨਰਿੰਦਰ ਪਾਲ ਸਿੰਘ ਸਿੱਧੂ ਦੇ ਘਰ ਵਿਚ ਦਾਖਲ ਹੋ ਕੇ ਉਨ੍ਹਾਂ ਨੂੰ ਗੋਲੀਆਂ ਮਾਰੀਆਂ। ਇਸ ਦੌਰਾਨ ਗੋਲੀ ਕੌਂਸਲਰ ਦੇ ਪੱਟ ਅਤੇ ਮੋਢੇ ਵਿਚ ਵੱਜੀ ਗੋਲੀ ਜਿਨ੍ਹਾਂ ਨੂੰ ਜ਼ਖ਼ਮੀ ਹਾਲਤ ਵਿਚ ਹਸਪਤਾਲ ਲਿਜਾਇਆ ਗਿਆ। ਜਿੱਥੇ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਮੋਗਾ ਕਾਂਗਰਸ ਆਗੂ ਧਰਮਪਾਲ ਸਿੰਘ ਨੇ ਕਿਹਾ ਕਿ ਪਿਛਲੇ ਛੇ ਮਹੀਨਿਆਂ ਤੋਂ ਨਰਿੰਦਰਪਾਲ ਆਪਣੀ ਜਾਨ ਨੂੰ ਖ਼ਤਰਾ ਦੱਸਦਿਆਂ ਪੁਲਿਸ ਸੁਰੱਖਿਆ ਦੀ ਬੇਨਤੀ ਕਰ ਰਹੇ ਸਨ। ਹਾਲਾਂਕਿ, ਅਧਿਕਾਰੀਆਂ ਨੇ ਉਨ੍ਹਾਂ ਦੀ ਇੱਕ ਨਹੀਂ ਸੁਣੀ। ਸੂਚਨਾ ਮਿਲਦੇ ਸਾਰ ਹੀ ਪੁਲੀਸ ਤੇ ਫੋਰੈਂਸਿਕ ਟੀਮਾਂ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲੀਸ ਨੇ ਦੱਸਿਆ ਕਿ ਸੀਸੀਟੀਵੀ ਕੈਮਰਿਆਂ ਦੇ ਆਧਾਰ ’ਤੇ ਜਾਂਚ ਕੀਤੀ ਜਾ ਰਹੀ ਹੈ ਤੇ ਮੁਲਜ਼ਮਾਂ ਨੂੰ ਜਲਦੀ ਕਾਬੂ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਹਾਲੇ ਇਹ ਪਤਾ ਨਹੀਂ ਲੱਗਿਆ ਕਿ ਉਨ੍ਹਾਂ ਨੂੰ ਗੋਲੀ ਕਿਉਂ ਮਾਰੀ ਗਈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।