ਅੰਮ੍ਰਿਤਸਰ, 23 ਦਸੰਬਰ ,ਬੋਲੇ ਪੰਜਾਬ ਬਿਊਰੋ;
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਆਰਬੀਐਲ ਬੈਂਕ ਨੇ 20 ਐਲਈਡੀ ਟੀ.ਵੀ. ਭੇਟ ਕੀਤੇ ਹਨ। ਇਹ ਐਲਈਡੀ ਆਰਬੀਐਲ ਬੈਂਕ ਦੇ ਅਧਿਕਾਰੀਆਂ ਨੇ ਦਫ਼ਤਰ ਸ੍ਰੋਮਣੀ ਕਮੇਟੀ ਵਿਖੇ ਸਕੱਤਰ ਸ. ਪ੍ਰਤਾਪ ਸਿੰਘ ਤੇ ਸ. ਬਲਵਿੰਦਰ ਸਿੰਘ ਕਾਹਲਵਾਂ ਨੂੰ ਸੌਂਪੇ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੋਜ਼ਾਨਾ ਵੱਡੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋਣ ਪੁੱਜਦੀਆਂ ਹਨ ਅਤੇ ਗੁਰੂ ਘਰ ਵਿਖੇ ਸ਼ਰਧਾ ਨਾਲ ਭੇਟਾਵਾਂ ਅਰਪਣ ਕਰਦੀਆਂ ਹਨ। ਇਸੇ ਤਰ੍ਹਾਂ ਵੱਖ-ਵੱਖ ਬੈਂਕਾਂ ਵੱਲੋਂ ਵੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀਆਂ ਸੇਵਾਵਾਂ ਵਿਚ ਆਪਣੀ ਸਮਰਥਾ ਅਨੁਸਾਰ ਯੋਗਦਾਨ ਪਾਇਆ ਜਾਂਦਾ ਹੈ। ਇਸੇ ਤਹਿਤ ਹੀ ਅੱਜ ਆਰਬੀਐਲ ਬੈਂਕ ਦੇ ਪ੍ਰਬੰਧਕਾਂ ਵੱਲੋਂ 20 ਐਲਈਡੀ ਭੇਟ ਕਰਕੇ ਗੁਰੂ ਘਰ ਪ੍ਰਤੀ ਸ਼ਰਧਾ ਪ੍ਰਗਟਾਈ ਜਾਂਦੀ ਹੈ। ਸ. ਪ੍ਰਤਾਪ ਸਿੰਘ ਨੇ ਆਰਬੀਐਲ ਬੈਂਕ ਵੱਲੋਂ ਕੀਤੇ ਇਸ ਉਪਰਾਲੇ ਦੀ ਸ਼ਲਾਘਾ ਵੀ ਕੀਤੀ। ਇਸੇ ਦੌਰਾਨ ਆਰਬੀਐਲ ਦੇ ਬੈਂਕ ਅਧਿਕਾਰੀਆਂ ਨੇ ਕਿਹਾ ਕਿ ਗੁਰੂ ਘਰ ਦੀਆਂ ਸੇਵਾਵਾਂ ਵਿਚ ਹਿੱਸਾ ਪਾਉਣਾ ਉਨ੍ਹਾਂ ਲਈ ਵੱਡੇ ਭਾਗਾਂ ਦੀ ਗੱਲ ਹੈ। ਉਨ੍ਹਾਂ ਇਹ ਵੀ ਭਰੋਸਾ ਦਿੱਤਾ ਕਿ ਬੈਂਕ ਵੱਲੋਂ ਜਲਦ ਹੀ ਸੰਗਤਾਂ ਦੀ ਸਹੂਲਤ ਲਈ ਸ਼੍ਰੋਮਣੀ ਕਮੇਟੀ ਨੂੰ ਇਕ ਐਬੂਲੈਂਸ ਵੀ ਦਿੱਤੀ ਜਾਵੇਗੀ।
ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਮੀਤ ਸਕੱਤਰ ਸ. ਮਨਜੀਤ ਸਿੰਘ ਤਲਵੰਡੀ ਤੇ ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਆਰਬੀਐਲ ਬੈਂਕ ਦੇ ਅਧਿਕਾਰੀ ਸ੍ਰੀ ਨਰਿੰਦਰ ਅਗਰਵਾਲ ਬੀ.ਬੀ.ਆਰ.ਐੱਲ. ਹੈੱਡ, ਸ੍ਰੀ ਸਲਿੰਦਰ ਮਿਸ਼ਰਾ ਪ੍ਰੋਗਰਾਮ ਹੈੱਡ, ਸ੍ਰੀ ਜਗਜੀਤ ਪਾਲ ਏਰੀਆ ਹੈੱਡ ਟਾਸਕ, ਸ੍ਰੀ ਸਰਵਨ ਸ਼ਰਮਾ ਏਰੀਆ ਹੈੱਡ ਅਤੇ ਬ੍ਰਾਂਚ ਮੈਨੇਜਰ ਸ੍ਰੀ ਹਰਸ ਅਗਵਾਲ ਸਮੇਤ ਹੋਰ ਮੌਜੂਦ ਸਨ।












