ਮੋਹਾਲੀ 23 ਦਸੰਬਰ ,ਬੋਲੇ ਪੰਜਾਬ ਬਿਊਰੋ;
ਧੰਨ ਧੰਨ -ਮਾਤਾ ਗੁਜਰ ਕੌਰ ਜੀ ਚਾਰੇ ਸਾਹਿਬਜ਼ਾਦੇ ਅਤੇ ਸਮੂਹ ਸਿੰਘ -ਸਿੰਘਣੀਆਂ ਦੀ ਲਾਸਾਨੀ ਕੁਰਬਾਨੀ ਨੂੰ ਸਮਰਪਿਤ ਸਾਹਿਬਜ਼ਾਦੇ ਯਾਦਗਾਰੀ ਮਾਰਚ ਦਾ ਆਯੋਜਨ ਕੀਤਾ ਜਾ ਰਿਹਾ ਹੈ, ਇੱਥੇ ਇਹ ਗੱਲ ਜ਼ਿਕਰ ਯੋਗ ਹੈ ਕਿ ਸਾਹਿਬਜ਼ਾਦੇ ਯਾਦਗਾਰੀ ਮਾਰਚ -ਸਾਡਾ ਵਿਰਸਾ ਸਾਡਾ ਪਰਿਵਾਰ -25 ਦਸੰਬਰ ਨੂੰ ਗੁਰਦੁਆਰਾ ਸਾਚਾ ਧਨ ਸਾਹਿਬ ਫੇਸ 3 ਵੀ 1- ਮੁਹਾਲੀ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ, ਇਹ ਸਮਾਗਮ ਸਾਡਾ ਵਿਰਸਾ ਸਾਡਾ ਪਰਿਵਾਰ – 25 ਦਸੰਬਰ ਨੂੰ ਹਰ ਸਾਲ ਮਨਾਈਏ ਦੇ ਤਹਿਤ ਮਨਾਇਆ ਜਾਂਦਾ ਹੈ,ਗੁਰਦੁਆਰਾ ਸਾਚਾ ਧਨ ਸਾਹਿਬ ਫੇਜ 3ਵੀ2 ਤੋਂ ਇਹ ਮਾਰਚ ਆਰੰਭ ਹੋ ਕੇ,ਫੇਜ਼ -7 ਮਾਰਕੀਟ, ਗੁਰੂਦੁਆਰਾ ਅੰਬ ਸਾਹਿਬ ਫੇਸ -8, ਫੇਜ਼ -9/10 ਦੀ ਮਾਰਕੀਟ ਤੋਂ ਹੁੰਦਾ ਹੋਇਆ ,ਗੁਰਦੁਆਰਾ ਸਿੰਘ ਸਭਾ ਫੇਜ -11 ਵਿਖੇ ਦੁਪਹਿਰ 1 ਵਜੇ ਦੇ ਕਰੀਬ ਸਮਾਪਤ ਹੋਵੇਗਾ, ਧੰਨ ਧੰਨ ਮਾਤਾ ਗੁਜਰ ਕੌਰ ਜੀ,ਚਾਰ ਸਾਹਿਬਜ਼ਾਦਿਆਂ ਅਤੇ ਸਮੂਹ ਸਿੰਘ ਸਿੰਘਣੀਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਇਸ ਸਾਹਿਬਜ਼ਾਦੇ ਯਾਦਗਾਰੀ ਮਾਰਚ ਦੇ ਵਿੱਚ ਪਰਿਵਾਰਾਂ ਸਮੇਤ ਸ਼ਾਮਿਲ ਹੋਣ ਦੀ ਅਪੀਲ ਕੀਤੀ ਜਾਂਦੀ ਹੈ, ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਸਾਡਾ ਵਿਰਸਾ ਸਾਡਾ ਪਰਿਵਾਰ ਸਮਾਗਮ ਦੇ ਪ੍ਰਬੰਧਕਾਂ ਨੇ ਕਿਹਾ ਕਿ ਇਸ ਧਾਰਮਿਕ ਸਮਾਗਮ ਦੇ ਵਿੱਚ ਬੱਚਿਆਂ ਨੂੰ ਵੀ ਇਸ ਸਮਾਗਮ ਦਾ ਦੇ ਵਿੱਚ ਸ਼ਾਮਿਲ ਕਰੀਏ ਤਾਂ ਕਿ ਨੌਜਵਾਨ ਬੇੜੀ ਆਪਣੇ ਇਤਿਹਾਸ ਅਤੇ ਵਿਰਸੇ ਨਾਲ ਜੁੜ ਸਕੇ,











