ਮੁਹਾਲੀ 24 ਦਸੰਬਰ ,ਬੋਲੇ ਪੰਜਾਬ ਬਿਊਰੋ;
ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਤੋਂ ਮਾਤਾ ਗੁਜਰੀ ਜੀ ਅਤੇ ਸਾਹਿਬਜ਼ਾਦਿਆਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਲਈ ਸ੍ਰੀ ਫਤਹਿਗੜ ਸਾਹਿਬ ਤੱਕ ਵਿਸ਼ਾਲ ਨਗਰ ਕੀਰਤਨ 29 ਦਸੰਬਰ ਨੂੰ ਸਵੇਰੇ 9 ਵਜੇ ਅਰੰਭ ਹੋਵੇਗਾ । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਬ੍ਰਹਮਲੀਨ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਦੀ ਪ੍ਰੇਰਨਾ ਸਦਕਾ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਮਿੱਠੀ ਯਾਦ ਵਿੱਚ ਹਰ ਸਾਲ ਦੀ ਤਰਾਂ 2 9 ਦਸੰਬਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਵਿਸ਼ਾਲ ਨਗਰ ਕੀਰਤਨ ਸਵੇਰੇ 9 ਵਜੇ ਗੁ: ਸਾਹਿਬ ਤੋ ਅਰੰਭ ਹੋਵੇਗਾ । ਸਮੂਹ ਸੰਗਤ ਸਕੂਟਰਾਂ, ਕਾਰਾਂ, ਬੱਸਾਂ, ਟਰੈਕਟਰਾਂ ਆਦਿ ਰਾਹੀ ਨਗਰ ਕੀਰਤਨ ਵਿੱਚ ਸ਼ਾਮਲ ਹੋ ਕੇ ਸਿੰਘ ਸ਼ਹੀਦ ਬਾਬਾ ਜੀ ਦੀਆਂ ਖੁਸ਼ੀਆਂ ਪ੍ਰਾਪਤ ਕਰੋ ਜੀ ।












