ਸ੍ਰੀ ਫਤਿਹਗੜ੍ਹ ਸਾਹਿਬ, 26 ਦਸੰਬਰ, ਬੋਲੇ ਪੰਜਾਬ ਬਿਊਰੋ :
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਭਾ ਦਾ ਅੱਜ ਦੂਜਾ ਦਿਨ ਹੈ। ਇਸ ਮੌਕੇ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿੱਚ ਮੱਥਾ ਟੇਕਣ ਪਹੁੰਚੇ।
ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਮਾਨ ਵੀ ਇਸ ਦੌਰਾਨ ਨਾਲ ਰਹੇ ਅਤੇ ਦੋਵਾਂ ਨੇ ਸ਼ਹੀਦਾਂ ਨੂੰ ਨਮਨ ਕਰਦੇ ਹੋਏ ਹਾਜ਼ਰੀ ਭਰੀ।












