ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਸਿੱਖ ਮਿਸ਼ਨ ਹਾਪੁੜ ਵੱਲੋਂ ਕਰਵਾਇਆ ਗਿਆ ਗੁਰਮਤਿ ਸਮਾਗਮ

ਪੰਜਾਬ

ਅੰਮ੍ਰਿਤਸਰ, 28 ਦਸੰਬਰ ,ਬੋਲੇ ਪੰਜਾਬ ਬਿਊਰੋ;
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠ ਕਾਰਜਸ਼ੀਲ ਸਿੱਖ ਮਿਸ਼ਨ ਹਾਪੁੜ, ਉਂਤਰ ਪ੍ਰਦੇਸ਼ ਵੱਲੋਂ ਸਮੂਹ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ, ਚੋਪਲਾ, ਹਾਪੁੜ ਵਿਖੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਗੁਰਪੁਰਬ ਬੜੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਲੋਂ ਓਐਸਡੀ ਸ. ਸਤਬੀਰ ਸਿੰਘ ਧਾਮੀ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਅਤੇ ਹਾਪੁੜ ਦੇ ਜਿਲ੍ਹਾ ਜੱਜ ਸ. ਗੁਰਪ੍ਰੀਤ ਸਿੰਘ ਨੇ ਵਿਸ਼ੇਸ਼ ਤੌਰ ‘ਤੇ ਸ਼ਮੂਲੀਅਤ ਕੀਤੀ।
ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਕਮਿੰਦਰ ਸਿੰਘ ਅਤੇ ਭਾਈ ਇੰਦਰਜੀਤ ਸਿੰਘ ਦੇ ਰਾਗੀ ਜਥਿਆਂ ਨੇ ਇਲਾਹੀ ਗੁਰਬਾਣੀ ਦਾ ਕੀਰਤਨ ਕੀਤਾ ਅਤੇ ਧਰਮ ਪ੍ਰਚਾਰ ਕਮੇਟੀ ਦੇ ਢਾਡੀ ਭਾਈ ਗੁਰਪ੍ਰੀਤ ਸਿੰਘ ਭੰਗੂ ਦੇ ਜਥੇ ਨੇ ਗੁਰ-ਇਤਿਹਾਸ ਸਰਵਣ ਕਰਵਾਇਆ। ਕਥਾਵਾਚਕ ਭਾਈ ਹਰਮਨਜੀਤ ਸਿੰਘ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਇਤਿਹਾਸ ਅਤੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਦੀ ਗਾਥਾ ਦੀ ਸੰਗਤਾਂ ਨਾਲ ਸਾਂਝੀ ਕੀਤੀ।
ਇਸ ਮੌਕੇ ਸਿੱਖ ਮਿਸ਼ਨ ਹਾਪੁੜ ਦੇ ਇੰਚਾਰਜ ਸ. ਬ੍ਰਿਜਪਾਲ ਸਿੰਘ ਦੀ ਪ੍ਰੇਰਨਾ ਨਾਲ ਐਸ ਦੇ ਐਸ ਮੋਟਰਜ਼ ਦੇ ਮਾਲਕ ਸ. ਧਿਆਨ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਭੇਟ ਕੀਤੀ ਗੱਡੀ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਸਾਹਿਬ ਦੀ ਪਾਲਕੀ ਸਾਹਿਬ ਲਈ ਤਿਆਰ ਕਰਕੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ (ਯੂ.ਪੀ. ਸਿੱਖ ਮਿਸ਼ਨ, ਹਾਪੁੜ) ਨੂੰ ਸੌਂਪੀ ਗਈ। ਇਸ ਪਾਲਕੀ ਸਾਹਿਬ ਨੂੰ ਤਿਆਰ ਕਰਨ ਦੀ ਸੇਵਾ ਸ. ਬੰਤਾ ਸਿੰਘ ਦੇ ਪਰਿਵਾਰ ਨੇ ਸਮੂਹ ਸੰਗਤ ਦੇ ਸਹਿਯੋਗ ਨਾਲ ਕੀਤੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਅਧਿਕਾਰੀ ਸ. ਪਰਵਿੰਦਰ ਸਿੰਘ ਡੰਡੀ, ਸਿੱਖ ਮਿਸ਼ਨ ਹਾਪੁੜ ਦੇ ਇੰਚਾਰਜ ਸ. ਬ੍ਰਿਜਪਾਲ ਸਿੰਘ, ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਦੇ ਹੈੱਡ ਗ੍ਰੰਥੀ ਗਿਆਨੀ ਪ੍ਰਭਦਿਆਲ ਸਿੰਘ, ਗੁਰਦੁਆਰਾ ਇੰਸਪੈਕਟਰ ਸ. ਬਲਜਿੰਦਰ ਸਿੰਘ, ਸ. ਹਰਵਿੰਦਰ ਸਿੰਘ, ਸ. ਬੂਟਾ ਸਿੰਘ, ਸ. ਕਰਮ ਸਿੰਘ, ਸ. ਬਲਬੀਰ ਸਿੰਘ, ਸ. ਸਿਮਰਜੀਤ ਸਿੰਘ, ਸ. ਇਕਬਾਲ ਸਿੰਘ, ਸ. ਹਰਜੀਤ ਸਿੰਘ, ਸ. ਰਣਜੋਧ ਸਿੰਘ, ਸ. ਦਲਜੀਤ ਸਿੰਘ, ਸ. ਖੇਮ ਸਿੰਘ, ਸ. ਕਾਹਨ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।