ਛੋਟੇ ਸਾਹਿਬਜਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਮੁੰਬਈ ‘ਚ ਕਰਵਾਇਆ ਗਿਆ ਵਿਸ਼ੇਸ਼ ਕੀਰਤਨ ਸਮਾਗਮ: ਬੱਲ ਮਲਕੀਤ ਸਿੰਘ

ਨੈਸ਼ਨਲ ਪੰਜਾਬ

ਨਵੀਂ ਦਿੱਲੀ 29 ਦਸੰਬਰ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):-

ਦਸਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫ਼ਤਿਹ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਗੁਰੂ ਤੇਗ ਬਹਾਦਰ ਦਰਬਾਰ ਰੌਲੀ ਕੈਂਪ ਪ੍ਰਬੰਧਕ ਕਮੇਟੀ, ਨਵੀਂ ਮੁੰਬਈ ਗੁਰਦੁਆਰਾ ਸੁਪਰੀਮ ਕੌਂਸਲ ਮਹਾਂਰਾਸ਼ਟਰ ਸਿੱਖ ਐਸੋਸੀਏਸ਼ਨ, ਮਹਾਰਾਸ਼ਟਰ ਰਾਜ ਪੰਜਾਬੀ ਸਾਹਿਤ ਅਕਾਦਮੀ,11 ਮੈਂਬਰੀ ਸਿੱਖ ਤਾਲਮੇਲ ਕਮੇਟੀ ਮੁੰਬਈ, ਸੇਵਕ ਜੱਥੇ ਅਤੇ ਮੁੰਬਈ ਐਮ.ਐਮ.ਆਰ ਸਿੱਖ ਸੰਗਤ ਦੇ ਸਹਿਯੋਗ ਸਦਕਾ ਗੁਰਦੁਆਰਾ ਤੇਗ ਬਹਾਦਰ ਦਰਬਾਰ ਰੌਲੀ ਕੈਂਪ ਗੁਰੂ ਤੇਗ ਬਹਾਦਰ ਨਗਰ ਮੁੰਬਈ ਵਿਖੇ ਕੀਰਤਨ ਸਮਾਗਮ ਕਰਵਾਇਆ ਗਿਆ। ਸਜਾਏ ਗਏ ਵਿਸ਼ੇਸ਼ ਕੀਰਤਨ ਦਰਬਾਰ ਵਿਚ ਪੰਥ ਪ੍ਰਸਿੱਧ ਕੀਰਤਨੀਏ ਭਾਈ ਬਲਪ੍ਰੀਤ ਸਿੰਘ ਜੀ ਲੁਧਿਆਣੇ ਵਾਲਿਆਂ ਨੇ ਸੰਗਤਾਂ ਨੂੰ ਗੁਰਬਾਣੀ ਰਸ ਨਾਲ ਜੋੜਿਆ। ਇਸ ਮੌਕੇ ਬੱਲ ਮਲਕੀਤ ਸਿੰਘ ਚੇਅਰਮੈਨ ਪ੍ਰਬੰਧਕ ਕਮੇਟੀ ਅਤੇ ਚੇਅਰਮੈਨ ਮਹਾਰਾਸ਼ਟਰ ਰਾਜ ਪੰਜਾਬੀ ਸਾਹਿਤ ਅਕਾਦਮੀ ਅਤੇ ਪ੍ਰਬੰਧਕ ਕਮੇਟੀ ਵੱਲੋਂ ਕੀਰਤਨ ਦਰਬਾਰ ਵਿਚ ਉਚੇਚੇ ਤੌਰ ਤੇ ਹਾਜ਼ਿਰੀ ਭਰਣ ਵਾਲੇ ਮੁੱਖ ਮੰਤਰੀ ਮਹਾਰਾਸ਼ਟਰ ਸ੍ਰੀ ਦੇਵੇਂਦਰ ਫੜਨਵੀਸ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਦਿਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫ਼ਤਹਿ ਸਿੰਘ ਜੀ ਦੇ ਸਰਵਉਚ ਬਲੀਦਾਨ ਨੂੰ ਸਮਰਪਿਤ ਹੈ। ਇਸ ਮੌਕੇ ਬੱਲ ਮਲਕੀਤ ਸਿੰਘ ਕਾਰਜਕਾਰੀ ਪ੍ਰਧਾਨ ਮਹਾਰਾਸ਼ਟਰ ਰਾਜ ਪੰਜਾਬੀ ਸਾਹਿਤ ਅਕਾਦਮੀ, ਮਹਾਰਾਸ਼ਟਰ ਸਰਕਾਰ ਨੇ ਕਿਹਾ ਕਿ ਇਹ ਸ਼ਹੀਦੀ ਦਿਹਾੜੇ ਸਾਨੂੰ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫ਼ਤਿਹ ਸਿੰਘ ਜੀ ਦੀ ਬੇਮਿਸਾਲ ਹਿੰਮਤ ਅਤੇ ਸਰਵਉੱਚ ਕੁਰਬਾਨੀ ਦੀ ਯਾਦ ਦਿਵਾਉਂਦਾ ਹੈ। ਇੰਨੀ ਛੋਟੀ ਉਮਰ ਵਿੱਚ ਵੀ ਧਰਮ ਪ੍ਰਤੀ ਉਨ੍ਹਾਂ ਦੀ ਅਟੁੱਟ ਵਿਸ਼ਵਾਸ ਅਤੇ ਸ਼ਰਧਾ ਹਮੇਸ਼ਾ ਮਨੁੱਖਤਾ ਲਈ ਪ੍ਰੇਰਨਾ ਸਰੋਤ ਰਹੇਗੀ। ਉਨ੍ਹਾਂ ਕਿਹਾ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨਾਲ ਜੁੜੀ ਇਹ ਵਿਰਾਸਤ – ਸਾਨੂੰ ਸੱਚ, ਨਿਆਂ ਅਤੇ ਧਾਰਮਿਕਤਾ ਦੇ ਮਾਰਗ ‘ਤੇ ਨਿਡਰਤਾ ਨਾਲ ਚੱਲਣਾ ਸਿਖਾਉਂਦੀ ਹੈ। ਇਨ੍ਹਾਂ ਕਦਰਾਂ-ਕੀਮਤਾਂ ਨੂੰ ਆਉਣ ਵਾਲੀਆਂ ਪੀੜ੍ਹੀਆਂ ਤੱਕ ਪਹੁੰਚਾਉਣਾ ਸਾਡੀ ਸਮੂਹਿਕ ਜ਼ਿੰਮੇਵਾਰੀ ਹੈ। ਇਸ ਮੌਕੇ ਵਿਧਾਇਕ ਪ੍ਰਸਾਦ ਲਾਡ, ਵਿਧਾਇਕ ਤਾਮਿਲ ਸੇਲਵਾਨ, ਸ੍ਰੀ ਗੁਰੂ ਤੇਗ ਬਹਾਦਰ ਰਾਮੇਸ਼ਵਰ ਨਾਇਕ 350ਵੇਂ ਸ਼ਹੀਦੀ ਸਮਾਗਮ ਕਮੇਟੀ ਦੇ ਪ੍ਰਧਾਨ, ਗੁਰਦੁਆਰਾ ਕਮੇਟੀ ਦੇ ਪ੍ਰਧਾਨ ਦਲਜੀਤ ਸਿੰਘ ਬੱਲ, ਮੈਂਬਰ ਜਸਪਾਲ ਸਿੰਘ ਸਿੱਧੂ, ਹੈਪੀ ਸਿੰਘ, ਗੁਰਦੇਵ ਸਿੰਘ ਸਕੱਤਰ, ਡਾ. ਅਜ਼ੀਜ਼ ਰਾਠੌੜ ਹਾਜ਼ਰ ਸਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।