ਦਸਵੀਂ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ

ਪੰਜਾਬ

ਐਸ ਏ ਐਸ ਨਗਰ 30 ਦਸੰਬਰ ,ਬੋਲੇ ਪੰਜਾਬ ਬਿਊਰੋ;

ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਵੀਂ ਦਾ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ। ਇਸ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ । ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ । ਇਸ ਧਾਰਮਿਕ ਸਮਾਗਮ ਵਿੱਚ ਬੀਬੀ ਜਸਵੀਰ ਕੌਰ ਜੱਸ ਅਤੇ ਸੁਲਤਾਨਪੁਰ ਲੋਧੀ ਵਾਲੀਆਂ ਬੀਬੀਆਂ ਦੇ ਇੰਟਰਨੈਸ਼ਨਲ ਪੰਥਕ ਢਾਡੀ ਜੱਥੇ ਨੇ ਮਾਤਾ ਗੁਜਰੀ ਜੀ ਅਤੇ ਚਾਰ ਸਾਹਿਬਜ਼ਾਦਿਆਂ ਵਲੋਂ ਧਰਮ ਖਾਤਰ ਦਿੱਤੀ ਅਦੁੱਤੀ ਅਤੇ ਲਾਸਾਨੀ ਸ਼ਹਾਦਤ ਬਾਰੇ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਵਿਸਥਾਰ ਸਹਿਤ ਸੁਣਾਇਆ। ਭਾਈ ਅਮਨਦੀਪ ਸਿੰਘ ਜੀ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਰਤਸਰ ਵਾਲਿਆਂ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਇਲਾਹੀ ਬਾਣੀ ਨਾਲ ਗਵਾ ਕੇ ਸੰਗਤਾਂ ਨੂੰ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਭਾਈ ਬੇਅੰਤ ਸਿੰਘ ਜੀ ਪ੍ਰਚਾਰਕ ਸ਼ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਰਤਸਰ ਵਾਲਿਆਂ ਨੇ ਆਪਣੇ ਪ੍ਰਵਚਨਾਂ ਰਾਹੀਂ ਸੰਗਤਾਂ ਨੂੰ ਖੰਡੇ ਬਾਟੇ ਦੇ ਅੰਮਿ੍ਰਤ ਦੀ ਮਹੱਤਤਾ ਦੱਸਦੇ ਹੋਏ ਅੰਮਿ੍ਰਤ ਛਕ ਕੇ ਗੁਰੂ ਵਾਲੇ ਬਣਨ ਲਈ ਪੇ੍ਰਰਿਆ। ਇਸ ਤੋਂ ਇਲਾਵਾ ਭਾਈ ਮਨਜਿੰਦਰ ਸਿੰਘ ਰਬਾਬੀ ਗੁਰਦੁਆਰਾ ਨਾਢਾ ਸਾਹਿਬ, ਸੰਤ ਬਾਬਾ ਪਰਮਪ੍ਰੀਤ ਸਿੰਘ ਜੀ ਨਥੱਮਲਪੁਰ ਵਾਲੇ, ਸ਼੍ਰੋਮਣੀ ਪ੍ਰਚਾਰਕ ਭਾਈ ਮਨਜੀਤ ਸਿੰਘ ਲੁਧਿਆਣੇ ਵਾਲੇ, ਭਾਈ ਅਰਵਿੰਦਰ ਸਿੰਘ , ਭਾਈ ਗੁਰਦੇਵ ਸਿੰਘ ਜੀ, ਬੀਬੀ ਜਸਪ੍ਰੀਤ ਕੌਰ, , ਸ਼ੇਰ ਪੰਜਾਬ ਕਵੀਸ਼ਰੀ ਜੱਥੇਾ  ਭਾਈ ਜਸਵਿੰਦਰ ਸਿੰਘ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਇੰਦਰਜੀਤ ਸਿੰਘ, ਭਾਈ ਹਰਬਖਸ਼ ਸਿੰਘ, ਭਾਈ ਗੁਰਮੀਤ ਸਿੰਘ ਅਤੇ ਭਾਈ ਸੰਦੀਪ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ । ਦਸਵੀਂ ਦੇ ਦਿਹਾੜੇ ਤੇ ਹਜ਼ਾਰਾਂ ਸੰਗਤਾਂ ਨੇ ਇਸ ਸਥਾਨ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ । ਹਰ ਵਿਭਾਗ ਦੇ ਮਾਹਿਰ ਡਾਕਟਰਾਂ ਵੱਲੋਂ ਮਰੀਜ਼ਾਂ ਦਾ ਮੁਆਇਨਾ ਕੀਤਾ ਗਿਆ ਅਤੇ ਦਵਾਈ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਤੀ ਗਈ । ਇਸ ਦਿਨ ਕਰਵਾਏ ਗਏ ਅੰਮਿ੍ਰਤ ਸੰਚਾਰ ਵਿੱਚ ਵੱਡੀ ਗਿਣਤੀ ਵਿੱਚ ਪ੍ਰਾਣੀ ਖੰਡੇ ਬਾਟੇ ਦਾ ਅੰਮਿ੍ਰਤ ਛੱਕ ਕੇ ਗੁਰੂ ਵਾਲੇ ਬਣੇ। ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਗਿਆ ।

ਇਸ ਮੌਕੇ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਇਸ ਅਸਥਾਨ ਤੇ ਡਿਸਪੈਂਸਰੀ ਅਤੇ ਲੈਬਰੇਟਰੀ ਚੱਲ ਰਹੀ ਹੈ ਜਿਸ ਵਿੱਚ ਸਾਰੇ ਟੇਸਟ ਅਤਿ ਆਧੁਨਿਕ ਕੰਪਿਊਟਰਾਈਜ ਤਰੀਕੇ ਨਾਲ ਕੀਤੇ ਜਾਂਦੇ ਹਨ। ਮਾਹਿਰ ਡਾਰਕਟਰਾਂ ਵੱਲੋਂ ਮਰੀਜਾਂ ਦਾ ਮੁਆਇਨਾ ਕੀਤਾ ਜਾਂਦਾ ਹੈ ਅਤੇ ਦਵਾਈ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਪ੍ਰਬੰਧਕ ਕਮੇਟੀ ਵੱਲੋਂ ਦਿੱਤੀ ਜਾਂਦੀ ਹੈ। ਇੋਸ  ਤੋਂ ਇਲਾਵਾ ਐੱਮ ਆਰ ਆਈ, ਸੀਟੀ ਸਕੈਨ, ਅਲਟਰਾਸਾਉਂਡ ਅਤੇ ਐਕਸ ਰੇ ਦੀਆਂ ਮਸ਼ੀਨਾਂ ਵੀ ਸੰਗਤਾਂ ਦੀ ਸਹੁਲਤ ਲਈ ਲਗਾਈਆਂ ਗਈਆਂ ਹਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।